08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਟਰੇਡ ਕਮਿਸ਼ਨ ਸੰਗਰੂਰ ਨੂੰ ਮਿਲੇ 2 ਕਰੋੜ ਦੇ ਫੰਡ

ਸੰਗਰੂਰ, 3 ਅਗਸਤ (ਧੀਰਜ ਪਸੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਵਪਾਰੀਆਂ ਨੂੰ ਬਾਜ਼ਾਰਾਂ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡ ਕਮਿਸ਼ਨ ਨੂੰ 40 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਜਿਨਾਂ ਵਿੱਚੋਂ ਦੋ ਕਰੋੜ ਰੁਪਏ ਦੇ ਫੰਡ ਜਿਲਾ ਸੰਗਰੂਰ ਦੇ ਬਾਜ਼ਾਰਾਂ ਵਿੱਚ ਖਰਚੇ ਜਾਣਗੇ। ਟਰੇਡ ਕਮਿਸ਼ਨ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਅਰੁਣ ਜਿੰਦਲ ਨੇ ਦੱਸਿਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪਿਛਲੇ ਮਹੀਨਿਆਂ ਦੌਰਾਨ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਜਿਨਾਂ ਦੌਰਾਨ ਉਹਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਕਾਫੀ ਫੀਡਬੈਕ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 04-08-2026
ਸੰਗਰੂਰ, 3 ਅਗਸਤ (ਧੀਰਜ ਪਸੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਵਪਾਰੀਆਂ ਨੂੰ ਬਾਜ਼ਾਰਾਂ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡ ਕਮਿਸ਼ਨ ਨੂੰ 40 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਜਿਨਾਂ ਵਿੱਚੋਂ ਦੋ ਕਰੋੜ ਰੁਪਏ ਦੇ ਫੰਡ ਜਿਲਾ ਸੰਗਰੂਰ ਦੇ ਬਾਜ਼ਾਰਾਂ ਵਿੱਚ ਖਰਚੇ ਜਾਣਗੇ। ਟਰੇਡ ਕਮਿਸ਼ਨ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਅਰੁਣ ਜਿੰਦਲ ਨੇ ਦੱਸਿਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪਿਛਲੇ ਮਹੀਨਿਆਂ ਦੌਰਾਨ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਜਿਨਾਂ ਦੌਰਾਨ ਉਹਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਕਾਫੀ ਫੀਡਬੈਕ ਮਿਲੀ ਹੈ। ਜਿਸ ਨੂੰ ਸੂਬਾ ਸਰਕਾਰ ਤੱਕ ਪਹੁੰਚਾਇਆ ਗਿਆ ਸੀ ਉਸ ਤੋਂ ਬਾਅਦ ਜਿਲਾ ਸੰਗਰੂਰ ਲਈ ਦੋ ਕਰੋੜ ਰੁਪਏ ਦੇ ਫੰਡ ਜਾਰੀ ਹੋਏ ਹਨ। ਚੇਅਰਮੈਨ ਅਰੁਣ ਜਿੰਦਲ ਨੇ ਦੱਸਿਆ ਕਿ ਇੰਨਾ ਫੰਡਾਂ ਦੇ ਨਾਲ ਜਿਲਾ ਸੰਗਰੂਰ ਦੇ ਵੱਖ ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਵਪਾਰੀਆਂ ਦੀ ਸੁਰੱਖਿਆ ਲਈ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਤੋਂ ਇਲਾਵਾ ਵਪਾਰੀਆਂ ਤੇ ਗਾਹਕਾਂ ਦੀ ਸਹੂਲਤ ਲਈ ਮੁਨਾਸਿਬ ਥਾਵਾਂ ਤੇ ਪਖਾਨੇ ਘਰ ਬਣਾਏ ਜਾਣ ਦੀ ਵੀ ਤਜਵੀਜ ਹੈ। ਉਹਨਾਂ ਹੋਰ ਦੱਸਿਆ ਕਿ ਕਈ ਥਾਵਾਂ ਤੇ ਬਿਜਲੀ ਦੇ ਟਰਾਂਸਫਾਰਮਰ ਅਤੇ ਖੰਭਿਆਂ ਨੂੰ ਹਟਾਉਣ ਤੋਂ ਇਲਾਵਾ ਬਿਜਲੀ ਸਪਲਾਈ ਦੀਆਂ ਤਾਰਾਂ ਨੂੰ ਉੱਚਾ ਕਰਨ ਦੀ ਮੰਗ ਵੀ ਟਰੇਡ ਕਮਿਸ਼ਨ ਕੋਲ ਆਈ ਹੈ। ਕਈ ਥਾਵਾਂ ਤੇ ਵਾਟਰ ਕੂਲਰ ਰੱਖਣ ਦੀ ਮੰਗ ਵੀ ਆਈ ਹੈ। ਬਾਜ਼ਾਰਾਂ ਵਿੱਚ ਸੜਕਾਂ ਤੇ ਪਏ ਖੱਡੇ ਵੀ ਵਪਾਰੀਆਂ ਲਈ ਮੁਸੀਬਤ ਬਣੇ ਹੋਏ ਹਨ। ਇਹਨਾਂ ਸਭ ਸਮੱਸਿਆਵਾਂ ਦੇ ਹੱਲ ਲਈ ਖਾਕਾ ਤਿਆਰ ਕੀਤਾ ਜਾ ਰਿਹਾ ਹੈ। ਜਲਦ ਹੀ ਆਏ ਫੰਡਾਂ ਨਾਲ ਕੰਮ ਸ਼ੁਰੂ ਕਰਵਾ ਦਿੱਤੇ ਜਾਣਗੇ। ਇਸ ਮੌਕੇ ਗੁਰਮੇਲ ਘਰਾਚੋਂ ਚੇਅਰਮੈਨ ਜਿਲਾ ਯੋਜਨਾ ਕਮੇਟੀ, ਸੁਖਵਿੰਦਰ ਸਿੰਘ ਸੁੱਖਾ, ਪ੍ਰਿੰਸ ਗਰਗ ਲਹਿਰਾ, ਰਾਮ ਕੁਮਾਰ ਸੁਨਾਮ, ਸੰਦੀਪ ਕੁਮਾਰ ਸੰਗਰੂਰ, ਪੁਸ਼ਪਿੰਦਰ ਸ਼ਰਮਾ ਧੂਰੀ, ਅਜੇ ਬਾਂਸਲ ਦਿੜਬਾ, ਗੁਰਚਰਨ ਸਿੰਘ ਈਲਵਾਲ ਸਾਬਕਾ ਸਰਪੰਚ, ਚਰਨਜੀਤ ਸਿੰਘ ਚੰਨੀ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਾਲੀਬਾਲ ਦੇ ਮੁਕਾਬਲਿਆਂ ਵਿੱਚ ਪੀ.ਪੀ. ਐੱਸ. ਚੀਮਾ ਦੇ ਬੱਚਿਆਂ ਨੇ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਚੰਨੀ ਸਮਰਥਕਾਂ ਨੂੰ ਆਪ ਵਲੋਂ ਭੇਜੇ ਬੰਦ ਕਹਿ ਕੇ ਵੜਿੰਗ ਦਾ ਸੰਬੋਧਨ ਕਰਨਾ ਕਿਸੇ ਵੀ ਪੱਖੋਂ ਜਾਇਜ਼ ਨਹੀਂ–ਜੱਸੀ ਕਰਤਾਰਪੁਰ...
Ad Position 24