06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਲੋਕਾਂ ਦੇ ਟੈਕਸਾਂ ਦਾ ਪੈਸਾ ਲੋਕਾਂ ਨੂੰ ਗਰਾਂਟਾਂ ਦੇ ਰੂਪ ’ਚ ਵਾਪਸ ਕਰਕੇ ਜਨਤਾ ਦੀ ਕਚਹਿਰੀ ’ਚ ਲਗਵਾ ਰਹੇ ਹਾਂ ਹਾਜ਼ਰੀਆਂ - ਸੁਖਬੀਰ ਸਿੰਘ ਸੁੱਖੀ

ਧੂਰੀ, 5 ਅਗਸਤ (ਸੰਜੇ ਲਹਿਰੀ) - ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਜਾਣ ਕਾਰਨ ਵੱਖ ਵੱਖ ਸਿਆਸੀ ਪਾਰਟੀਆਂ ਨੇ ਜਿੱਥੇ ਲੋਕਾਂ ਨਾਲ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉੱਥੇ ਹੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਦੇ ਮੰਤਰੀਆਂ ਵਿਧਾਇਕਾਂ ਆਦਿ ਨੇ ਵੀ ਜਨਤਾ ਦੀਆਂ ਕਚਹਿਰੀਆਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਾਜ਼ਰੀਆਂ ਲਗਵਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਧੂਰੀ ਅਤੇ ਧੂਰੀ ਪਿੰਡ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਨੂੰ ਲੈ ਕੇ ਰੱਖੇ ਗਏ ਦੋ ਵੱਖ ਵੱਖ ਪ੍ਰੋਗਰਾਮਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਸ੍ਰੀ ਸੁਖਬੀਰ ਸਿੰਘ ਸੁੱਖੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਇੱਕ ਅਜਿਹੀ ਸਰਕਾਰ ਆਈ ਹੈ ਜਿਸ ਨੇ ਲੋਕਾਂ ਨਾਲ ਸਾਰੇ ਵਾਅਦੇ ਪੂਰੇ ਕਰਨ ਦੇ ਨਾਲ ਨਾਲ ਜੋ ਵਾਅਦੇ ਨਹੀਂ ਕੀਤੇ ਸਨ ਅਤੇ ਅਨੇਕਾਂ ਲੋਕ ਹਿੱਤ ਦੇ ਕੰਮ ਸਨ ਉਹ ਵੀ ਪੂਰੇ ਕੀਤੇ ਹਨ ਜਿਸ ਦੇ ਚਲਦਿਆਂ ਅਸੀਂ ਪਿੰਡਾਂ ਵਿੱਚ ਜਾ ਕੇ ਲੋਕ ਮਿਲਨੀਆਂ ਰਾਹੀਂ ਰਹਿ ਗਏ ਵਿਕਾਸ ਕਾਰਜਾਂ ਨੂੰ ਲੈ ਕੇ ਲੋਕਾਂ ਦੇ ਸੁਝਾਓ ਲੈ ਰਹੇ ਹਾਂ ।

Ad Position 21
No active advertisement
ਅਜੀਤ ਡੈਸਕ 06-08-2026
ਧੂਰੀ, 5 ਅਗਸਤ (ਸੰਜੇ ਲਹਿਰੀ) - ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਜਾਣ ਕਾਰਨ ਵੱਖ ਵੱਖ ਸਿਆਸੀ ਪਾਰਟੀਆਂ ਨੇ ਜਿੱਥੇ ਲੋਕਾਂ ਨਾਲ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉੱਥੇ ਹੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਦੇ ਮੰਤਰੀਆਂ ਵਿਧਾਇਕਾਂ ਆਦਿ ਨੇ ਵੀ ਜਨਤਾ ਦੀਆਂ ਕਚਹਿਰੀਆਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਾਜ਼ਰੀਆਂ ਲਗਵਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਧੂਰੀ ਅਤੇ ਧੂਰੀ ਪਿੰਡ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਨੂੰ ਲੈ ਕੇ ਰੱਖੇ ਗਏ ਦੋ ਵੱਖ ਵੱਖ ਪ੍ਰੋਗਰਾਮਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਸ੍ਰੀ ਸੁਖਬੀਰ ਸਿੰਘ ਸੁੱਖੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਇੱਕ ਅਜਿਹੀ ਸਰਕਾਰ ਆਈ ਹੈ ਜਿਸ ਨੇ ਲੋਕਾਂ ਨਾਲ ਸਾਰੇ ਵਾਅਦੇ ਪੂਰੇ ਕਰਨ ਦੇ ਨਾਲ ਨਾਲ ਜੋ ਵਾਅਦੇ ਨਹੀਂ ਕੀਤੇ ਸਨ ਅਤੇ ਅਨੇਕਾਂ ਲੋਕ ਹਿੱਤ ਦੇ ਕੰਮ ਸਨ ਉਹ ਵੀ ਪੂਰੇ ਕੀਤੇ ਹਨ ਜਿਸ ਦੇ ਚਲਦਿਆਂ ਅਸੀਂ ਪਿੰਡਾਂ ਵਿੱਚ ਜਾ ਕੇ ਲੋਕ ਮਿਲਨੀਆਂ ਰਾਹੀਂ ਰਹਿ ਗਏ ਵਿਕਾਸ ਕਾਰਜਾਂ ਨੂੰ ਲੈ ਕੇ ਲੋਕਾਂ ਦੇ ਸੁਝਾਓ ਲੈ ਰਹੇ ਹਾਂ । ਜਦੋਂ ਕਿ ਆਮ ਤੌਰ ਤੇ ਦੂਜੀਆਂ ਪਾਰਟੀਆਂ ਦੇ ਲੋਕ ਸਤਾ ਸੁਖ ਭੋਗਣ ਤੋਂ ਬਾਅਦ ਜਦੋਂ ਲੋਕਾਂ ਦੀ ਕਚਹਿਰੀ ਵਿੱਚ ਵੋਟਾਂ ਮੰਗਣ ਜਾਂਦੇ ਸਨ ਤਾਂ ਉਨ੍ਹਾਂ ਨੂੰ ਵਾਅਦੇ ਪੂਰੇ ਨਾ ਕਰਨ ਕਾਰਨ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਸੀ ਪਰੰਤੂ ਆਮ ਆਦਮੀ ਦੀ ਸਰਕਾਰ ਨੇ ਮੁਫਤ ਬਿਜਲੀ, ਮੁਫਤ ਸਿਹਤ ਸਹੂਲਤਾਂ, ਮਿਆਰੀ ਸਿੱਖਿਆ ਅਤੇ ਮਾਵਾਂ ਭੈਣਾਂ ਦੇ ਖਾਤਿਆਂ ਵਿੱਚ ਹਜਾਰ ਰੁਪਏ ਦੀ ਬਜਾਏ 1500 ਰੁਪਏ (ਐਸ ਸੀ ਵਰਗ ਲਈ) ਅਤੇ ਹਜ਼ਾਰ ਰੁਪਏ ਪ੍ਰਤੀ ਮਹੀਨਾ ਜਨਰਲ ਵਰਗ ਲਈ ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਲਾਗੂ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਨੀਅਤ ਅਤੇ ਨੀਤੀ ਸਾਫ ਹੋਵੇ ਤਾਂ ਸਰਕਾਰ ਸੱਚ ਮੁੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਵਿੱਚ ਈ 20 ਇੱਥੋਂਨੋਲ ਦੀ ਮਾਤਰਾ ਜਿਆਦਾ ਹੋਣ ਕਾਰਨ ਵਿਧਾਨ ਸਭਾ ਵਿੱਚ ਈ20 ਇਥਨਾਲ ਵਾਲੇ ਪੈਟਰੋਲ ਦੀ ਯਕੀਨੀ ਸਪਲਾਈ ਖਿਲਾਫ ਮਤਾ ਪਾਸ ਕੀਤਾ ਇਸ ਨਾਲ ਸੂਬੇ ਦੇ ਖਰਬਾਂ ਰੁਪਏ ਦੇ ਵਹੀਕਲ ਕਬਾੜ ਹੋਣ ਤੋਂ ਬਚ ਜਾਣਗੇ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਅਤੇ ਬਕਫ ਬੋਰਡ ਦੇ ਮੈਂਬਰ ਡਾਕਟਰ ਅਨਵਰ ਭਸੌੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਆਉਣ ਵਾਲੀ 2027 ਦੀਆਂ ਚੋਣਾਂ ਵਿੱਚ ਵੀ ਮੁੜ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਇੱਛਾ ਸ਼ਕਤੀ ਜਾਗੀ ਹੋਈ ਹੈ ਕਿਉਂਕਿ ਵਿਰੋਧੀਆਂ ਸ੍ਰੀ ਭਗਵੰਤ ਮਾਨ ਦੀ ਸਰਕਾਰ ਦੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਕਿਸੇ ਪ੍ਰਕਾਰ ਦਾ ਕੋਈ ਠੋਸ ਮੁੱਦਾ ਨਹੀਂ ਹੈ ਸ੍ਰੀ ਸੁੱਖੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੱਸ਼ਟ ਨਿਰਦੇਸ਼ ਹੈ ਕਿ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਾਇਆ ਜਾਵੇ ਅਤੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੀ ਗਰਾਂਟ ਬਾਰੇ ਵੀ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਰਹਿ ਗਏ ਵਿਕਾਸ ਕਾਰਜਾਂ ਲਈ ਉਨ੍ਹਾਂ ਦੇ ਸਝਾਓ ਲਏ ਜਾਣ ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਐਮ.ਸੀ . ਪੁਸ਼ਪਿੰਦਰ ਸ਼ਰਮਾ, ਡਾਇਰੈਕਟਰ ਇੰਡਸਟਰੀ ਅਨਿਲ ਮਿੱਤਲ, ਗਗਨ ਜਵੰਧਾ, ਸਰਪੰਚ ਰਮਨਦੀਪ ਸਿੰਘ, ਸਰਪੰਚ ਅਮ੍ਰਿਤਪਾਲ ਸਿੰਘ (ਘਨੌਰੀ ਕਲਾਂ), ਜਤਿੰਦਰ ਸਿੰਘ ਸੋਨੀ ਮੰਡੇਰ, ਐਡਵੋਕੇਟ ਹੈਪੀ ਗਰਗ, ਅਤੇ ਹਰਪ੍ਰੀਤ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਰੋਧੀਆਂ ਦੇ ਦੋਸ਼ਾਂ ਦਾ ਵਿਧਾਨ ਸਭਾ ’ਚ ਤੱਥਾਂ ਨਾਲ ਜਵਾਬ, ਬਰਿੰਦਰ ਗੋਇਲ ਨੇ ਦਿਖਾਈ ‘ਸੱਚ ਦੀ ਤਾਕਤ’ ਅਗਲੀ ਖ਼ਬਰ ਵਰਖਾ ਰੁੱਤ ਤੇ ਸਾਡੀ ਸਿਹਤ
Ad Position 24
No active advertisement