08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਦੀ ਸਕੱਤਰ ਸਥਾਨਕ ਸਰਕਾਰਾਂ ਘਣਸ਼ਾਮ ਥੋਰੀ ਹੋਈ ਮੀਟਿੰਗ

ਲੌਂਗੋਵਾਲ, 6 ਅਗਸਤ (ਸ,ਸ, ਖੰਨਾ,ਵਿਨੋਦ) - ਅੱਜ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਰਜਿ, 23 ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਸਕੱਤਰ ਸਥਾਨਕ ਸਰਕਾਰਾਂ ਘਣਸ਼ਾਮ ਥੋਰੀ (ਆਈਏਐਸ) ਨਾਲ ਮਿਊਸੀਪਲ ਭਵਨ ਸੈਕਟਰ 35 ਏ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਸੂਬਾ ਆਗੂ ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਧਾਲੀਵਾਲ ਪ੍ਰਦੀਪ ਸਿੰਘ ਭੀਖੀ ਮੌਜੂਦ ਸਨ । ਉਨ੍ਹਾਂ ਸਕੱਤਰ ਸਥਾਨਕ ਸਰਕਾਰਾਂ ਨਾਲ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਵੱਲੋਂ 2016 ਤੋਂ ਲੈ ਕੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਲਈ ਲੜਾਈ ਅੱਜ ਵੀ ਜਾਰੀ ਹੈ, ਉਸ ਸੰਘਰਸ਼ ਦੀ ਬਦੌਲਤ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨਾਲ ਅਨੇਕਾਂ ਮੀਟਿੰਗਾਂ ਕਰਨ ਤੋਂ ਬਾਅਦ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਜਿਸ ਵਿਚ ਠੇਕੇਦਾਰ ਕੰਪਨੀਆਂ ਨੂੰ ਬਾਹਰ ਕੱਢ ਕੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗਾਂ ਵਿੱਚ ਮਰਜ ਕਰਨ ਦੀ ਪਾਲਿਸੀ ਅਮਲ ਵਿਚ ਲਿਆਂਦੀ ਗਈ ਸੀ।

Ad Position 21
No active advertisement
ਅਜੀਤ ਡੈਸਕ 07-08-2026
ਲੌਂਗੋਵਾਲ, 6 ਅਗਸਤ (ਸ,ਸ, ਖੰਨਾ,ਵਿਨੋਦ) - ਅੱਜ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਰਜਿ, 23 ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਸਕੱਤਰ ਸਥਾਨਕ ਸਰਕਾਰਾਂ ਘਣਸ਼ਾਮ ਥੋਰੀ (ਆਈਏਐਸ) ਨਾਲ ਮਿਊਸੀਪਲ ਭਵਨ ਸੈਕਟਰ 35 ਏ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਸੂਬਾ ਆਗੂ ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਧਾਲੀਵਾਲ ਪ੍ਰਦੀਪ ਸਿੰਘ ਭੀਖੀ ਮੌਜੂਦ ਸਨ । ਉਨ੍ਹਾਂ ਸਕੱਤਰ ਸਥਾਨਕ ਸਰਕਾਰਾਂ ਨਾਲ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਵੱਲੋਂ 2016 ਤੋਂ ਲੈ ਕੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਲਈ ਲੜਾਈ ਅੱਜ ਵੀ ਜਾਰੀ ਹੈ, ਉਸ ਸੰਘਰਸ਼ ਦੀ ਬਦੌਲਤ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨਾਲ ਅਨੇਕਾਂ ਮੀਟਿੰਗਾਂ ਕਰਨ ਤੋਂ ਬਾਅਦ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਜਿਸ ਵਿਚ ਠੇਕੇਦਾਰ ਕੰਪਨੀਆਂ ਨੂੰ ਬਾਹਰ ਕੱਢ ਕੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗਾਂ ਵਿੱਚ ਮਰਜ ਕਰਨ ਦੀ ਪਾਲਿਸੀ ਅਮਲ ਵਿਚ ਲਿਆਂਦੀ ਗਈ ਸੀ। ਉਨ੍ਹਾਂ ਕਿਹਾ ਇੱਕ ਪਾਸੇ ਪੰਜਾਬ ਸਰਕਾਰ ਸਫਾਈ ਸੇਵਕਾਂ ਅਤੇ ਸੀਵਰਮੈਨਾ ਨੂੰ ਪੱਕਾ ਕਰਨ ਜਾ ਰਹੀ ਹੈ ਅਤੇ ਦੂਜੇ ਪਾਸੇ ਸੀਵਰੇਜ ਬੋਰਡ ਵਿਚ ਕੰਮ ਕਰਦੇ ਪੰਪ ਆਪਰੇਟਰ ਬਿਲ ਕਲਰਕ ਬਿਲ ਡਿਸਟਰੀਬਿਊਟਰ, ਬੇਲਦਾਰ, ਮਾਲੀ ਚੌਕੀਦਾਰ ਆਦਿ ਕੈਟਾਗਰੀਆਂ ਨੂੰ ਇਸ ਪਾਲਿਸੀ ਵਿਚ ਨਹੀਂ ਲਿਆਂਦਾ ਗਿਆ ਤਾਂ ਜਥੇਬੰਦੀ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦੀ ਚੇਤਾਵਨੀ ਦਿੱਤੀ ਗਈ ਹੈ. ਇਸ ਬਾਰੇ ਸਕੱਤਰ ਸਥਾਨਕ ਸਰਕਾਰਾਂ ਘਨਸ਼ਾਮ ਥੋਰੀ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਦੌਰਾਨ ਕੈਬਨਿਟ ਮੀਟਿੰਗਾਂ ਦੇ ਵਿੱਚ ਉਨ੍ਹਾਂ ਵੱਲੋਂ ਸੀਵਰੇਜ ਬੋਰਡ ਦੇ ਕਾਮਿਆਂ ਨੂੰ ਵਿਭਾਗ ‘ਚ ਲੈਣ ਦੇ ਲਈ ਸਿਫਾਰਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ। ਸੀਵਰੇਜ ਬੋਰਡ ਵਿੱਚ ਕੰਮ ਕਰਦੇ ਆਉਟਸੋਰਸ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲਿਆਉਣ ਦੀ ਸਾਰੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਜਿਸ ਦੇ ਤਹਿਤ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਸੀਵਰੇਜ ਬੋਰਡ ਵਿਚ ਮਰਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਆਦਰਸ਼ ਸਕੂਲ ਕਰਮਚਾਰੀਆਂ ਨੇ ਡੀ.ਸੀ. ਦਫਤਰ ਬਾਹਰ ਸ਼ੁਰੂ ਕੀਤਾ ਪੱਕਾ ਮੋਰਚਾ ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ
Ad Position 24