08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਦੋ ਦਿਨਾਂ ਸੰਘਰਸ਼ ਦਾ ਕੀਤਾ ਐਲਾਨ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤਿੱਖਾ ਕਰਨ ਦੀ ਦਿੱਤੀ ਚੇਤਾਵਨੀ

ਸੰਗਰੂਰ, 7 ਅਗਸਤ (ਅਮਨਦੀਪ ਸਿੰਘ ਬਿੱਟਾ) – ਸੇਵਾ ਕੇਂਦਰ ਮੁਲਾਜਮ ਯੂਨੀਅਨ ਪੰਜਾਬ ਨੇ 8 ਅਗਸਤ ਤੱਕ ਕਲਮ ਛੋੜ ਹੜਤਾਲ ਦਾ ਬਿਗੁਲ ਵਜਾਉਂਦਿਆਂ ਪ੍ਰੋਜੈਕਟ ਹੈੱਡ ਪੰਜਾਬ ਪ੍ਰਭਜੋਤ ਸਿੰਘ ਸਿੱਧੂ ਨੂੰ ਆਪਣੀ ਮੰਗਾਂ ਸਬੰਧੀ ਜਾਣੂ ਵੀ ਕਰਵਾਇਆ ਹੈ। ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਹੜਤਾਲ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੇਵਾ ਕੇਂਦਰ ਸਕਿਉਰਿਟੀ ਗਾਰਡ ਦੀ ਤਨਖਾਹਾਂ, ਡੀ.

Ad Position 21
No active advertisement
ਅਜੀਤ ਡੈਸਕ 08-08-2026
ਸੰਗਰੂਰ, 7 ਅਗਸਤ (ਅਮਨਦੀਪ ਸਿੰਘ ਬਿੱਟਾ) – ਸੇਵਾ ਕੇਂਦਰ ਮੁਲਾਜਮ ਯੂਨੀਅਨ ਪੰਜਾਬ ਨੇ 8 ਅਗਸਤ ਤੱਕ ਕਲਮ ਛੋੜ ਹੜਤਾਲ ਦਾ ਬਿਗੁਲ ਵਜਾਉਂਦਿਆਂ ਪ੍ਰੋਜੈਕਟ ਹੈੱਡ ਪੰਜਾਬ ਪ੍ਰਭਜੋਤ ਸਿੰਘ ਸਿੱਧੂ ਨੂੰ ਆਪਣੀ ਮੰਗਾਂ ਸਬੰਧੀ ਜਾਣੂ ਵੀ ਕਰਵਾਇਆ ਹੈ। ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਹੜਤਾਲ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੇਵਾ ਕੇਂਦਰ ਸਕਿਉਰਿਟੀ ਗਾਰਡ ਦੀ ਤਨਖਾਹਾਂ, ਡੀ.ਐਸ.ਡੀ ਆਪਰੇਟਰ ਦਾ ਲੰਬੇ ਸਮੇਂ ਤੋਂ ਟੀ.ਏ ਪੈਡਿੰਗ, ਸਫਾਈ ਸੇਵਕਾਂ ਦੀ ਤਨਖਾਹਾਂ ਅਤੇ ਬੋਨਸ ਸਮੇਂ ਸਿਰ ਨਾ ਕਰਨ ਕਾਰਨ ਉਨ੍ਹਾਂ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਾਰ ਵਾਰ ਮੰਗ ਕਰਨ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਸਮੂਹ ਮੁਲਾਜਮਾਂ ਵਿਚ ਭਾਰੀ ਰੋਸ ਹੈ। 7 ਅਤੇ 8 ਅਗਸਤ ਨੂੰ ਪੂਰੇ ਪੰਜਾਬ ਦੇ ਸੇਵਾ ਕੇਂਦਰਾਂ ਵਿਚ ਮੁਕੰਮਲ ਕਲਮ ਛੋੜ ਹੜਤਾਲ ਦਾ ਐਲਾਨ ਕਰਦਿਆਂ ਬਲਜਿੰਦਰ ਸਿੰਘ ਮਾਝਾ ਨੇ ਕਿਹਾ ਕਿ ਜੇ ਉਨ੍ਹਾਂ ਦੀ ਤਨਖਾਹਾਂ ਤੁਰੰਤ ਜਾਰੀ ਨਾ ਕੀਤੀਆਂ ਤਾਂ ਸਾਰੇ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਮਨ ਅਰੋੜਾ ਦੇ ਪੁੱਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਮੁਕੰਮਲ ਹੱਲ ਨਾ ਹੋਣ ਤੱਕ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਉਨ੍ਹਾਂ ਐਲਾਨ ਵੀ ਕੀਤਾ। ਇਸ ਮੌਕੇ ਮੀਤ ਪ੍ਰਧਾਨ ਮੋਹਿਨੀ ਸ਼ਰਮਾ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਸੁਰਿੰਦਰ ਸਿੰਘ, ਸਤਨਾਮ ਸਿੰਘ, ਜਨਰਲ ਸੈਕਟਰੀ ਗੁਰਸੇਵਕ ਸਿੰਘ ਚਹਿਲ, ਕੈਸ਼ੀਅਰ ਰਵਿੰਦਰ ਬਾਂਸਲ, ਆਡੀਟਰ ਗੁਰਜੀਤ ਸਿੰਘ, ਕਾਨੂੰਨੀ ਸਲਾਹਕਾਰ ਵਿਨੋਦ ਚੁੱਘ, ਪਰਵਿੰਦਰ ਸਿੰਘ ਸਹਿਲ ਬਾਵਾ, ਲਵਦੀਪ ਕੌਰ ਅਤੇ ਮਨਪ੍ਰੀਤ ਸਿੰਘ (ਦੋਵੇਂ ਜੁਆਇੰਟ ਸੈਕਟਰੀ), ਸਿਵਰਾਜ ਮੁਹੰਮਦ, ਰਮਨਦੀਪ ਕੌਰ, ਬੇਅੰਤ ਸਿੰਘ, ਦਵਿੰਦਰ ਸ਼ੜਮਾ, ਸੰਦੀਪ ਸਿੰਘ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਰਾਜਸ਼ ਕੁਮਾਰ ਨੇ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਿਹਾ, ਗਊਸ਼ਾਲਾਵਾਂ ਲਈ ਵੱਡੀ ਰਾਹਤ, ਸਰਕਾਰ ਦੇ ਜਨਹਿਤੈਸ਼ੀ ਫ਼ੈਸਲੇ ਨਾਲ ਸੇਵਾ ਕਾਰਜਾਂ ਨੂੰ ਮਿਲੇਗਾ ਹੁਲਾਰਾ ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸੰਤ ਲੌਂਗੋਵਾਲ ਦੀ ਬਰਸੀ ’ਤੇ ਇਤਿਹਾਸਕ ਇਕੱਠ ਕਰਨ ਦਾ ਅਹਿਦ
Ad Position 24