08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜ਼ਿਲ੍ਹਾ ਮਾਲੇਰਕੋਟਲਾ ਦਾ ਮੁਲਾਜ਼ਮ ਭਾਈਚਾਰਾ ਪੰਜਾਬ ਸਰਕਾਰ ਖਿਲਾਫ਼ ਰੈਲੀ ਲਈ ਚੰਡੀਗੜ੍ਹ ਲਈ ਹੋਇਆ ਰਵਾਨਾ

ਮਲੇਰਕੋਟਲਾ, 7 ਅਗਸਤ (ਮੁਹੰਮਦ ਹਨੀਫ਼ ਥਿੰਦ) - ਪਟਵਾਰੀ ਪਰਮਜੀਤ ਸਿੰਘ ਨਾਰੀਕੇ, ਜ਼ਿਲ੍ਹਾ ਜਨਰਲ ਸਕੱਤਰ, ਪਟਵਾਰ ਯੂਨੀਅਨ, ਜ਼ਿਲ੍ਹਾ ਮਲੇਰਕੋਟਲਾ ਨੇ ਦੱਸਿਆ ਕਿ ਸਾਂਝੇ ਮੁਲਾਜ਼ਮ ਮੰਚ ਦੇ ਮੁਲਾਜ਼ਮਾਂ ਨੇ ਪਟਵਾਰੀ ਦੀਦਾਰ ਸਿੰਘ ਛੋਕਰ, ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ’ਚ ਪੰਜਾਬ ਸਰਕਾਰ ਖਿਲਾਫ਼ ਦਾਣਾ ਮੰਡੀ, ਸੈਕਟਰ 39, ਚੰਡੀਗੜ੍ਹ ਲਈ 3 ਬੱਸਾਂ ਰਾਹੀਂ ਮਲੇਰਕੋਟਲਾ ਤੋਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਰਵਾਨਾ ਹੋਏ। ਅੱਜ ਦੀ ਇਸ ਮਹਾਂ ਰੈਲੀ ਵਿਚ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਿਚ ਬਹੁਤ ਭਾਰੀ ਉਤਸ਼ਾਹ ਹੈ ਕਿਉਂਕਿ ਪਿਛਲੇ ਦਿਨੀਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਵੀ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਦਿਆਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਜਾਰੀ ਕਰਨ ਲਈ 15 ਦਿਨਾਂ ਦਾ ਸਮਾਂਬੱਧ ਟਾਈਮ ਜਾਰੀ ਕਰਦਿਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

Ad Position 21
No active advertisement
ਅਜੀਤ ਡੈਸਕ 08-08-2026
ਮਲੇਰਕੋਟਲਾ, 7 ਅਗਸਤ (ਮੁਹੰਮਦ ਹਨੀਫ਼ ਥਿੰਦ) - ਪਟਵਾਰੀ ਪਰਮਜੀਤ ਸਿੰਘ ਨਾਰੀਕੇ, ਜ਼ਿਲ੍ਹਾ ਜਨਰਲ ਸਕੱਤਰ, ਪਟਵਾਰ ਯੂਨੀਅਨ, ਜ਼ਿਲ੍ਹਾ ਮਲੇਰਕੋਟਲਾ ਨੇ ਦੱਸਿਆ ਕਿ ਸਾਂਝੇ ਮੁਲਾਜ਼ਮ ਮੰਚ ਦੇ ਮੁਲਾਜ਼ਮਾਂ ਨੇ ਪਟਵਾਰੀ ਦੀਦਾਰ ਸਿੰਘ ਛੋਕਰ, ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ’ਚ ਪੰਜਾਬ ਸਰਕਾਰ ਖਿਲਾਫ਼ ਦਾਣਾ ਮੰਡੀ, ਸੈਕਟਰ 39, ਚੰਡੀਗੜ੍ਹ ਲਈ 3 ਬੱਸਾਂ ਰਾਹੀਂ ਮਲੇਰਕੋਟਲਾ ਤੋਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਰਵਾਨਾ ਹੋਏ। ਅੱਜ ਦੀ ਇਸ ਮਹਾਂ ਰੈਲੀ ਵਿਚ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਿਚ ਬਹੁਤ ਭਾਰੀ ਉਤਸ਼ਾਹ ਹੈ ਕਿਉਂਕਿ ਪਿਛਲੇ ਦਿਨੀਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਵੀ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਦਿਆਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਜਾਰੀ ਕਰਨ ਲਈ 15 ਦਿਨਾਂ ਦਾ ਸਮਾਂਬੱਧ ਟਾਈਮ ਜਾਰੀ ਕਰਦਿਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਕੜਿੱਕੀ ਵਿਚ ਫਸੀ ਕੁੱਝ ਮਹੀਨਿਆਂ ਦੀ ਮਹਿਮਾਨ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰ ਕੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਦੀ ਬਜਾਏ ਮਾਨਯੋਗ ਹਾਈ ਕੋਰਟ ਦੇ ਫ਼ੈਸਲੇ ਦੇ ਖਿਲਾਫ਼ ਸੁਪਰੀਮ ਕੋਰਟ ਜਾਣ ਦੇ ਸੰਕੇਤ ਦਿੱਤੇ ਸਨ, ਇੱਥੇ ਇਹ ਵੀ ਦਿਲਚਸਪ ਤੱਥ ਹੈ ਕਿ ਮੁਲਾਜ਼ਮ ਜਥੇਬੰਦੀਆਂ ਨੇ ਇਸ ਸਬੰਧੀ ਮਾਣਯੋਗ ਸੁਪਰੀਮ ਕੋਰਟ, ਦਿੱਲੀ ਵਿਖੇ ਵੀ ਕੇਵਟ ਦਾਇਰ ਕਰ ਦਿੱਤੀ ਹੈ। ਪੰਜਾਬ ਸਰਕਾਰ ਦੇ ਸਮੂਹ ਜ਼ਿਲਿਆਂ ਤੋਂ ਅੱਜ ਦੀ ਇਸ ਰੈਲੀ ਵਿਚ ਲੱਖਾਂ ਦੀ ਤਾਦਾਦ ਵਿਚ ਮੁਲਾਜ਼ਮ, ਪੈਨਸ਼ਨਰ ਪਹੁੰਚ ਰਹੇ ਹਨ। ਇਸ ਮੌਕੇ ਪਟਵਾਰੀ ਦੀਦਾਰ ਸਿੰਘ ਛੋਕਰ, ਪਟਵਾਰੀ ਪਰਮਜੀਤ ਸਿੰਘ ਨਾਰੀਕੇ, ਪਟਵਾਰੀ ਸੁਰਿੰਦਰ ਸਿੰਘ ਗੁੱਜਰਾਂ, ਮਲਕੀਤ ਸਿੰਘ ਪਟਵਾਰੀ, ਹਰਵੀਰ ਸਿੰਘ ਸਰਵਾਰੇ, ਪਟਵਾਰੀ ਪਰਮਿੰਦਰ ਸਿੰਘ ਚੌਂਦਾ, ਪਟਵਾਰੀ ਅਵਤਾਰ ਸਿੰਘ ਜੈਨਪੁਰ, ਪਟਵਾਰੀ ਕਰਨ ਅਜੇਪਾਲ ਸਿੰਘ ਧੂਰੀ, ਕਾਨੂੰਗੋ ਨਿਰਮਲ ਸਿੰਘ ਮਸੌਣ ਰਿਟਾਇਰਡ, ਕਾਨੂੰਗੋ ਅਜੈ ਕੁਮਾਰ ਰਿਟਾਇਰਡ, ਕਾਨੂੰਗੋ ਬਲਵਿੰਦਰ ਸਿੰਘ ਬਦੇਸ਼ਾ ਰਿਟਾਇਰਡ, ਸੁਖਵਿੰਦਰ ਸਿੰਘ ਕਲਰਕ, ਸੁਖਜਿੰਦਰ ਸਿੰਘ ਕਲਰਕ, ਅੰਮ੍ਰਿਤਪਾਲ ਸਿੰਘ, ਅਨੀਸ ਕੁਮਾਰ, ਕੁਲਦੀਪ ਸਿੰਘ ਚੀਮਾਂ, ਜਿਊਣਾ ਸੇਵਾਦਾਰ ਪੀ.ਐਲ.ਆਰ.ਐੱਸ. ਆਦਿ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਜਾਣ ਤੋਂ ਪਹਿਲਾਂ ਪ੍ਰਸ਼ਾਸਨ ਨਾਲ ਬਣੀ ਸਹਿਮਤੀ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਅੰਦਰ ਗੂੰਜਿਆ ਖੰਨਾ ਤੋਂ ਹਲਕਾ ਅਮਰਗੜ੍ਹ ਤੇ ਮਲੇਰਕੋਟਲਾ ’ਚ ਆਉਂਦੇ ‘ਜ਼ਹਿਰੀਲੇ ਪਾਣੀ’ ਦਾ ਮੁੱਦਾ
Ad Position 24