08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕਿਸਾਨ ਯੂਨੀਅਨ ਦਿੜਬਾ ਦਾ ਦਿਨ ਰਾਤ ਦਾ ਧਰਨਾ ਨੌਵੇਂ ਦਿਨ ਵੀ ਜਾਰੀ

ਦਿੜ੍ਹਬਾ ਮੰਡੀ, 7 ਅਗਸਤ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਦੀ ਅਗਵਾਈ ਹੇਠ ਪਿੰਡ ਤੂਰਬਨਜਾਰਾ ਵਿਖੇ ਸੈਲੋ ਪਲਾਂਟ ਦੇ ਵਿਰੋਧ ਵਿੱਚ ਚੱਲ ਰਿਹਾ ਦਿਨ-ਰਾਤ ਦਾ ਪੱਕਾ ਮੋਰਚਾ ਨੌਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਮੌਕੇ ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 08-08-2026
ਦਿੜ੍ਹਬਾ ਮੰਡੀ, 7 ਅਗਸਤ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਦੀ ਅਗਵਾਈ ਹੇਠ ਪਿੰਡ ਤੂਰਬਨਜਾਰਾ ਵਿਖੇ ਸੈਲੋ ਪਲਾਂਟ ਦੇ ਵਿਰੋਧ ਵਿੱਚ ਚੱਲ ਰਿਹਾ ਦਿਨ-ਰਾਤ ਦਾ ਪੱਕਾ ਮੋਰਚਾ ਨੌਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ ਮੌਕੇ ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸੈਲੋ ਪਲਾਂਟ ਲਗਾਉਣ ਵਾਲੀ ਕੰਪਨੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਅਤੇ ਭਵਾਨੀਗੜ੍ਹ ਬਲਾਕ ਦੇ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਪਿੰਡ ਦੀ ਹੱਦ ਨਾਲ ਲੱਗਦੀ ਜਗ੍ਹਾ ‘ਤੇ ਪੀਯੂਬੀ ਲੌਜਿਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਦੇ ਸਹਿਯੋਗ ਨਾਲ ਪੱਕਾ ਮੋਰਚਾ ਲਗਾਇਆ ਹੋਇਆ ਹੈ।ਆਗੂਆਂ ਨੇ ਦੋਸ਼ ਲਾਇਆ ਕਿ ਕੰਪਨੀ ਸਾਰੀਆਂ ਸਰਕਾਰੀ ਹਦਾਇਤਾਂ ਨੂੰ ਅਣਡਿੱਠਾ ਕਰਕੇ ਧੱਕੇਸ਼ਾਹੀ ਨਾਲ ਸੈਲੋ ਪਲਾਂਟ ਲਗਾਉਣਾ ਚਾਹੁੰਦੀ ਹੈ, ਜਦਕਿ ਇਸ ਮਾਮਲੇ ਸਬੰਧੀ ਮਾਣਯੋਗ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਵੀ ਕੰਪਨੀ ਨੇ ਇਸੇ ਥਾਂ ‘ਤੇ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਪਿੰਡ ਵਾਸੀਆਂ ਦੇ ਸਖ਼ਤ ਵਿਰੋਧ ਕਾਰਨ ਕੰਪਨੀ ਨੂੰ ਪਿੱਛੇ ਹਟਣਾ ਪਿਆ ਸੀ। ਹੁਣ ਦੁਬਾਰਾ ਪਿੰਡ ਦੀ ਹੱਦ ਵਿੱਚ ਸੈਲੋ ਪਲਾਂਟ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।ਇਸ ਮੌਕੇ ਤੇ ਬਲਾਕ ਖਜ਼ਾਨਚੀ ਜਗਦੀਪ ਸਿੰਘ ਮਹਿਲਾਂ, ਗੁਰਸੇਵਕ ਸਿੰਘ, ਆਤਮਾ ਸਿੰਘ ਜਨਾਲ, ਬਲਵਿੰਦਰ ਸਿੰਘ ਜਨਾਲ, ਇਕਾਈ ਪ੍ਰਧਾਨ ਕਰਮ ਸਿੰਘ, ਖਜ਼ਾਨਚੀ ਰਾਮ ਸਿੰਘ, ਜਨਰਲ ਸਕੱਤਰ ਧੰਨਾ ਸਿੰਘ, ਹਰਦੇਵ ਸਿੰਘ, ਮੇਜਰ ਸਿੰਘ, ਦਰਸ਼ਨ ਸਿੰਘ, ਜੱਗੀ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ, ਬੰਤ ਸਿੰਘ, ਗੁਰਮੇਲ ਕੌਰ, ਮੁਖਤਿਆਰ ਕੌਰ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਵੀਰਪਾਲ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੀਆਂ ਔਰਤਾਂ, ਕਿਸਾਨ ਅਤੇ ਮਜ਼ਦੂਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਜੇਲ੍ਹ ਭਰੋ ਅੰਦੋਲਨ ਦੀ ਸੀ.ਪੀ.ਆਈ.ਐਮ. ਸੰਗਰੂਰ ਵੱਲੋਂ ਹਮਾਇਤ ਕੀਤੀ ਜਾਵੇਗੀ- ਖੇੜੀ
Ad Position 24