09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ

ਲੌਂਗੋਵਾਲ, 8 ਅਗਸਤ (ਵਿਨੋਦ, ਖੰਨਾ) - ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸੁਨਾਮ ਵਿਧਾਨ ਸਭਾ ਹਲਕੇ ਦੇ 40 ਪਿੰਡਾਂ ਵਿੱਚ 59 ਵੱਖ-ਵੱਖ ਵਿਕਾਸ ਕਾਰਜਾਂ ਲਈ 02 ਕਰੋੜ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ ਗਏ ਹਨ। ਇਸ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਦਾ ਬਰਾਬਰ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਹੈ।

Ad Position 21
No active advertisement
ਅਜੀਤ ਡੈਸਕ 09-08-2026
ਲੌਂਗੋਵਾਲ, 8 ਅਗਸਤ (ਵਿਨੋਦ, ਖੰਨਾ) - ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸੁਨਾਮ ਵਿਧਾਨ ਸਭਾ ਹਲਕੇ ਦੇ 40 ਪਿੰਡਾਂ ਵਿੱਚ 59 ਵੱਖ-ਵੱਖ ਵਿਕਾਸ ਕਾਰਜਾਂ ਲਈ 02 ਕਰੋੜ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ ਗਏ ਹਨ। ਇਸ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਦਾ ਬਰਾਬਰ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਰੱਖੀਆਂ ਜਾ ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅਮਨ ਅਰੋੜਾ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲੋਕ ਹਿੱਤ ਵਿੱਚ ਕੀਤੀ ਜਾਵੇ ਅਤੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਰਛਪਾਲ ਕੌਰ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬੰਟੀ ਮਾਨ,ਮੀਤ ਪ੍ਰਧਾਨ ਕਰਮਜੀਤ ਕੌਰ, ਬਲਵਿੰਦਰ ਸਿੰਘ ਢਿੱਲੋਂ, ਬਲਾਕ ਸੰਮਤੀ ਮੈਂਬਰ ਪਰਮਜੀਤ ਕੌਰ ਬਟੂਹਾ, ਗੁਰਸੇਵਕ ਸਿੰਘ ਚਹਿਲ, ਸਰਪੰਚ ਨਿਹਾਲ ਸਿੰਘ, ਸਰਪੰਚ ਜਗਰਾਜ ਸਿੰਘ, ਸਰਪੰਚ ਦਰਸ਼ਨ ਸਿੰਘ, ਸਰਪੰਚ ਭੀਮ ਦਾਸ ਬਾਵਾ, ਸਰਪੰਚ ਲਖਵੀਰ ਸਿੰਘ ਲੱਕੀ, ਸਰਪੰਚ ਗੋਬਿੰਦ ਸਿੰਘ ਉਦੇ ਭਾਨ ਸਿੰਘ ਨਗਰ, ਜਗਦੇਵ ਸਿੰਘ ਸਿੱਧੂ, ਵਿੱਕੀ ਵਸਿਸ਼ਟ, ਸੰਜੂ ਜਿੰਦਲ ਅਤੇ ਬਲਕਾਰ ਸਿੰਘ ਸਿੱਧੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਲੀਬਾਲ ਮੁਕਾਬਲੇ ’ਚ ਪੀ.ਪੀ.ਐੱਸ. ਚੀਮਾ ਦੇ ਖਿਡਾਰੀ ਛਾਏ ਅਗਲੀ ਖ਼ਬਰ ਘੱਗਰ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਖਨੌਰੀ ਆਰ.ਡੀ. 460 ਪੁਲ ’ਤੇ 739 ਫੁੱਟ ’ਤੇ ਪੁੱਜਿਆ
Ad Position 24