09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕੁਲਾਰ ਖ਼ੁਰਦ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ, ਪਿੰਡ ਦਾ ਹਾਈ ਸਕੂਲ ਸੀਨੀਅਰ ਸੈਕੰਡਰੀ ਸਕੂਲ ਵਜੋਂ ਹੋਇਆ ਅੱਪਗ੍ਰੇਡ

ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਭੁੱਲਰ, ਧਾਲੀਵਾਲ, ਸੱਗੂ) - ਪਿੰਡ ਕੁਲਾਰ ਖ਼ੁਰਦ ਦੇ ਵਸਨੀਕਾਂ ਦੀ ਪਿਛਲੇ ਲਗਭਗ 23-24 ਸਾਲਾਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਦੇ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗ੍ਰੇਡ ਕਰ ਦਿੱਤਾ ਗਿਆ ਹੈ। ਸਕੂਲ ਨੂੰ ਅਪਗ੍ਰੇਡ ਕਰਨ ਸਬੰਧੀ ਸਰਕਾਰ ਵੱਲੋਂ ਪ੍ਰਾਪਤ ਮਨਜ਼ੂਰੀ ਦਾ ਪੱਤਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪਿੰਡ ਦੀ ਪੰਚਾਇਤ, ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਸੌਂਪਿਆ ਗਿਆ।

Ad Position 21
No active advertisement
ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ। ਤਸਵੀਰ: ਭੁੱਲਰ 09-08-2026
ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਭੁੱਲਰ, ਧਾਲੀਵਾਲ, ਸੱਗੂ) - ਪਿੰਡ ਕੁਲਾਰ ਖ਼ੁਰਦ ਦੇ ਵਸਨੀਕਾਂ ਦੀ ਪਿਛਲੇ ਲਗਭਗ 23-24 ਸਾਲਾਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਦੇ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗ੍ਰੇਡ ਕਰ ਦਿੱਤਾ ਗਿਆ ਹੈ। ਸਕੂਲ ਨੂੰ ਅਪਗ੍ਰੇਡ ਕਰਨ ਸਬੰਧੀ ਸਰਕਾਰ ਵੱਲੋਂ ਪ੍ਰਾਪਤ ਮਨਜ਼ੂਰੀ ਦਾ ਪੱਤਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪਿੰਡ ਦੀ ਪੰਚਾਇਤ, ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਸੌਂਪਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦਾ ਦਿਨ ਕੁਲਾਰ ਖ਼ੁਰਦ ਅਤੇ ਸਮੁੱਚੇ ਇਲਾਕੇ ਲਈ ਬੇਹੱਦ ਖ਼ੁਸ਼ੀ ਦਾ ਦਿਨ ਹੈ, ਕਿਉਂਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਪ੍ਰਬੰਧ ਪਿਛਲੇ ਲੰਬੇ ਸਮੇਂ ਤੋਂ ਪੰਚਾਇਤੀ ਪੱਧਰ ’ਤੇ ਬਹੁਤ ਹੀ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਸੀ ਅਤੇ ਸਕੂਲ ਦੇ ਪ੍ਰਿੰਸੀਪਲ, ਸਮੁੱਚੇ ਅਧਿਆਪਕ ਵਰਗ, ਪੰਚਾਇਤ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਸਕੂਲ ਦੀ ਬਿਹਤਰੀ ਲਈ ਸ਼ਾਨਦਾਰ ਯਤਨ ਕੀਤੇ ਹਨ।ਭਾਵੇਂ ਸਕੂਲ ਲੰਬੇ ਸਮੇਂ ਤੋਂ ਪੰਚਾਇਤੀ ਪੱਧਰ ’ਤੇ ਚੱਲ ਰਿਹਾ ਸੀ, ਪਰ ਸਰਕਾਰੀ ਪੱਧਰ ’ਤੇ ਇਸ ਨੂੰ ਸੀਨੀਅਰ ਸੈਕੰਡਰੀ ਦਾ ਦਰਜਾ ਨਹੀਂ ਮਿਲਿਆ ਸੀ। ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਵੱਲੋਂ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਪਹਿਲਾਂ ਵੀ, ਜਦੋਂ ਉਹ ਵਿਰੋਧੀ ਧਿਰ ਵਿੱਚ ਸਨ, ਵਿਧਾਨ ਸਭਾ ਅਤੇ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਉਸ ਸਮੇਂ ਇਹ ਕੰਮ ਸਿਰੇ ਨਹੀਂ ਚੜ੍ਹ ਸਕਿਆ, ਪਰ ਹੁਣ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਅਤੇ ਕੈਬਨਿਟ ਤੋਂ ਲੋੜੀਂਦੀ ਮਨਜ਼ੂਰੀ ਪ੍ਰਾਪਤ ਕਰ ਕੇ ਇਹ ਲੰਬੇ ਸਮੇਂ ਤੋਂ ਲਟਕਿਆ ਮਸਲਾ ਹੱਲ ਕਰਵਾਇਆ ਗਿਆ ਹੈ। ਇਸ ਮੌਕੇ ਸਰਪੰਚ ਹਰਿੰਦਰ ਸਿੰਘ, ਡੀ.ਈ.ਓ. ਮਨੀਸ਼ਾ ਮਹਿਤਾ, ਪੰਚ ਸੁਰਜੀਤ ਸਿੰਘ ਫ਼ੌਜੀ, ਮਨਿੰਦਰ ਸਿੰਘ ਲੈਕਚਰਾਰ, ਮਨਜੀਤ ਸਿੰਘ ਨੰਬਰਦਾਰ, ਸੰਦੀਪ ਸਿੱਧੂ, ਮਨਿੰਦਰ ਸਿੰਘ ਪ੍ਰਧਾਨ, ਜਸਵੀਰ ਸਿੰਘ ਕਾਲਾ, ਹਰਵਿੰਦਰ ਸਿੰਘ ਲਾਡੀ, ਸੋਸਾਇਟੀ ਪ੍ਰਧਾਨ ਲਖਵਿੰਦਰ ਸਿੰਘ ਚੰਨਾ, ਦਰਸ਼ਨ ਸਿੰਘ, ਸ਼ਿੰਗਾਰਾ ਸਿੰਘ ਚਹਿਲ, ਕੁਲਦੀਪ ਸਿੰਘ ਬਲਾਕ ਸਮਿਤੀ ਮੈਂਬਰ, ਬਲਾਕ ਪ੍ਰਧਾਨ ਦੀਪ ਸਰਪੰਚ ਕਨੌਈ, ਸਟੇਜ ਸਕੱਤਰ ਮਨਜੀਤ ਸਿੰਘ ਸਮੇਤ ਸਿੱਖਿਆ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਵੀਰ ਸਿੰਘ ਮਸੀਹ ਵੈੱਲਫੇਅਰ ਬੋਰਡ ਹਲਕਾ ਅਮਰਗੜ੍ਹ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਦੁੱਖ ਦਾ ਪ੍ਰਗਟਾਵਾ
Ad Position 24