08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬੰਗਾ ਜ਼ੋਨ ਖੇਡਾਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਨਾ ਦੀ ਬੱਲ੍ਹੇ-ਬੱਲ੍ਹੇ

ਖਨੌਰੀ, 8 ਅਗਸਤ (ਬਲਵਿੰਦਰ ਸਿੰਘ ਥਿੰਦ) - ਬੰਗਾ ਵਿਖੇ ਕਰਵਾਈਆਂ ਗਈਆਂ ਜ਼ੋਨ ਪੱਧਰੀ ਸਕੂਲੀ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਨਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿੱਚ ਅਹਿਮ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪਿੰਡ ਅਨਦਾਨਾ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਖਿਡਾਰੀਆਂ ਨੇ ਕਬੱਡੀ, ਕੁਸ਼ਤੀ, ਪਾਵਰ ਲਿਫਟਿੰਗ ਅਤੇ ਫੁੱਟਬਾਲ ਸਮੇਤ ਵੱਖ-ਵੱਖ ਖੇਡਾਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।

Ad Position 21
No active advertisement
ਅਜੀਤ ਡੈਸਕ 09-08-2026
ਖਨੌਰੀ, 8 ਅਗਸਤ (ਬਲਵਿੰਦਰ ਸਿੰਘ ਥਿੰਦ) - ਬੰਗਾ ਵਿਖੇ ਕਰਵਾਈਆਂ ਗਈਆਂ ਜ਼ੋਨ ਪੱਧਰੀ ਸਕੂਲੀ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਨਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿੱਚ ਅਹਿਮ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪਿੰਡ ਅਨਦਾਨਾ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਖਿਡਾਰੀਆਂ ਨੇ ਕਬੱਡੀ, ਕੁਸ਼ਤੀ, ਪਾਵਰ ਲਿਫਟਿੰਗ ਅਤੇ ਫੁੱਟਬਾਲ ਸਮੇਤ ਵੱਖ-ਵੱਖ ਖੇਡਾਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਸਿੱਖਿਆ ਵਿਭਾਗ ਦੀ ਸਪੋਰਟਸ ਨੀਤੀ ਤਹਿਤ ਬੰਗਾ ਜੋਨ ਪੱਧਰੀ ਖੇਡਾਂ 24 ਜੁਲਾਈ ਤੋਂ 7 ਅਗਸਤ 2026 ਤੱਕ ਜੋਨ ਸਕੱਤਰ ਸ. ਗੁਰਦਾਸ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਸਕੂਲਾਂ ਵਿੱਚ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿੱਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਨਾ ਦੇ ਵਿਦਿਆਰਥੀਆਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲੈਂਦਿਆਂ ਆਪਣੀ ਮਿਹਨਤ ਅਤੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਸੀਤਾ ਰਾਮ ਅਤੇ ਡੀ.ਪੀ.ਈ. ਸੁਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸਕੂਲ ਦੇ ਖਿਡਾਰੀਆਂ ਨੇ ਕਈ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਅੰਡਰ-19 ਕਬੱਡੀ ਸਰਕਲ ਸਟਾਈਲ ਅਤੇ ਅੰਡਰ-17 ਕਬੱਡੀ ਸਰਕਲ ਸਟਾਈਲ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕੀਤੇ। ਇਸੇ ਤਰ੍ਹਾਂ ਅੰਡਰ-14 ਕਬੱਡੀ ਸਰਕਲ ਸਟਾਈਲ ਟੀਮ ਅਤੇ ਸਕੂਲ ਦੀ ਫੁੱਟਬਾਲ ਟੀਮ ਨੇ ਵੀ ਵਧੀਆ ਪ੍ਰਦਰਸ਼ਨ ਕਰਦਿਆਂ ਬ੍ਰਾਂਉਜ ਮੈਡਲ ਹਾਸਲ ਕੀਤੇ। ਵਿਅਕਤੀਗਤ ਖੇਡਾਂ ਵਿੱਚ ਵੀ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੁਸ਼ਤੀ ਵਿੱਚ ਸਾਹਿਲ ਅਤੇ ਲਵੀਸ਼ ਸਿੰਘ ਨੇ ਗੋਲਡ ਮੈਡਲ ਹਾਸਲ ਕੀਤੇ, ਜਦਕਿ ਨਵਜੋਤ ਸਿੰਘ ਨੇ ਸਿਲਵਰ ਮੈਡਲ ਜਿੱਤ ਕੇ ਸਕੂਲ ਦੀ ਝੋਲੀ ਵਿੱਚ ਪਾਇਆ। ਇਸ ਤੋਂ ਇਲਾਵਾ ਪਾਵਰ ਲਿਫਟਿੰਗ ਵਿੱਚ ਸਹਿਜਵੀਰ ਸਿੰਘ, ਨਤੀਪ ਅਤੇ ਮਨਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਸੀਤਾ ਰਾਮ, ਮੈਡਮ ਸਰੋਜ ਨੈਨ, ਜਗਦੀਪ ਕੌਰ, ਊਸ਼ਾ, ਪਰਮਿੰਦਰ ਕੌਰ, ਮਨਦੀਪ ਕੌਰ, ਕੋਮਲਦੀਪ ਕੌਰ, ਰਸਪਿੰਦਰ ਕੌਰ, ਅਮਰਜੀਤ ਕੌਰ, ਮਾਸਟਰ ਜਸਪਾਲ ਸਿੰਘ, ਦੀਪਕ ਕੁਮਾਰ, ਅਰਵਿੰਦਰ ਸਿੰਘ, ਜਸਕਰਨ ਸਿੰਘ ਅਤੇ ਪਵਨ ਕੁਮਾਰ, ਕਲਰਕ ਗਗਨਦੀਪ ਸਿੰਘ, ਕੈਂਪਸ ਮੈਨੇਜਰ ਸ੍ਰੀ ਸੁਰਜਭਾਨ ਅਤੇ ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਸ੍ਰੀ ਸਤਿਆਵਾਨ ਨੇ ਖੇਡਾਂ ਵਿੱਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਅਤੇ ਡੀ.ਪੀ.ਈ. ਸ੍ਰੀ ਸੁਰੇਸ਼ ਕੁਮਾਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਾਢੇ ਚਾਰ ਸਾਲਾਂ ਬਾਅਦ ਵੀ ਧੂਰੀ ਨੂੰ ਨਹੀਂ ਮਿਲਿਆ ਐੱਸ.ਟੀ.ਪੀ. ਪਲਾਂਟ, ਬਰਸਾਤ ਨੇ ਵਿਕਾਸ ਦੇ ਦਾਵਿਆਂ ਦੀ ਪੋਲ ਖੋਲ੍ਹੀ... ਅਗਲੀ ਖ਼ਬਰ ਸੂਬਾ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਨਾਕਾਮ ‘ਆਪ’ ਸਰਕਾਰ ਹਰ ਮੋਰਚੇ ’ਤੇ ਫੇਲ੍ਹ - ਬੀਬੀ ਅਮਨਦੀਪ ਖੰਗੂੜਾ
Ad Position 24