08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਾਢੇ ਚਾਰ ਸਾਲਾਂ ਬਾਅਦ ਵੀ ਧੂਰੀ ਨੂੰ ਨਹੀਂ ਮਿਲਿਆ ਐੱਸ.ਟੀ.ਪੀ. ਪਲਾਂਟ, ਬਰਸਾਤ ਨੇ ਵਿਕਾਸ ਦੇ ਦਾਵਿਆਂ ਦੀ ਪੋਲ ਖੋਲ੍ਹੀ - ਦਲਵੀਰ ਸਿੰਘ ਗੋਲਡੀ

ਧੂਰੀ 8 ਅਗਸਤ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਬਰਸਾਤ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਸੁੱਖਾ ਸਿੰਘ ਵਾਲੀ ਗਲੀ, ਜੋ ਵਾਰਡ ਨੰਬਰ 15, 18 ਅਤੇ 19 ਦਾ ਸਾਂਝਾ ਰਸਤਾ ਹੈ, ਵਿੱਚ ਪਾਣੀ ਭਰਨ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਨੂੰ ਨੇੜਿਓਂ ਦੇਖਿਆ।

Ad Position 21
No active advertisement
ਅਜੀਤ ਡੈਸਕ 09-08-2026
ਧੂਰੀ 8 ਅਗਸਤ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਬਰਸਾਤ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਸੁੱਖਾ ਸਿੰਘ ਵਾਲੀ ਗਲੀ, ਜੋ ਵਾਰਡ ਨੰਬਰ 15, 18 ਅਤੇ 19 ਦਾ ਸਾਂਝਾ ਰਸਤਾ ਹੈ, ਵਿੱਚ ਪਾਣੀ ਭਰਨ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਨੂੰ ਨੇੜਿਓਂ ਦੇਖਿਆ। ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਧੂਰੀ ਨੂੰ ਐਸ ਟੀ ਪੀ ਪਲਾਂਟ ਦੀ ਸੌਗਾਤ ਨਹੀਂ ਮਿਲ ਸਕੀ। ਉਨ੍ਹਾਂ ਕਿਹਾ ਕਿ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਹਰ ਬਰਸਾਤ ਵਿੱਚ ਸ਼ਹਿਰ ਦੇ ਕਈ ਇਲਾਕੇ ਜਲਥਲ ਹੋ ਜਾਂਦੇ ਹਨ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਧੂਰੀ ਵਿੱਚ ਐਸ ਟੀ ਪੀ ਪਲਾਂਟ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਸ਼ਹਿਰ ਦੀ ਨਿਕਾਸੀ ਪ੍ਰਣਾਲੀ ਨੂੰ ਆਧੁਨਿਕ ਬਣਾਕੇ ਲੋਕਾਂ ਨੂੰ ਇਸ ਸਮੱਸਿਆ ਤੋਂ ਸਥਾਈ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰਾਂ ਨੇ ਵਿੱਤ ਮੰਤਰੀ ਦੇ ਘਰ ਦਾ ਘਿਰਾਓ ਮੁਲਤਵੀ ਕਰਦਿਆਂ ਬਰਨਾਲਾ ਕੈਂਚੀਆਂ ਤੱਕ ਕੀਤਾ ਮਾਰਚ ਅਗਲੀ ਖ਼ਬਰ ਬੰਗਾ ਜ਼ੋਨ ਖੇਡਾਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਨਾ ਦੀ ਬੱਲ੍ਹੇ-ਬੱਲ੍ਹੇ
Ad Position 24