08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਅਧਿਆਪਕਾਂ ਨੇ ਸਤੌਜ ਨੂੰ ਜਾਂਦੇ ਰਾਹ ’ਤੇ ਲਗਾਇਆ ਧਰਨਾ

ਚੀਮਾ ਮੰਡੀ, 8 ਅਗਸਤ (ਗੁਰਜੀਤ ਸਿੰਘ ਚਹਿਲ) - ਡੀ. ਏ.

Ad Position 21
No active advertisement
ਅਜੀਤ ਡੈਸਕ 09-08-2026
ਚੀਮਾ ਮੰਡੀ, 8 ਅਗਸਤ (ਗੁਰਜੀਤ ਸਿੰਘ ਚਹਿਲ) - ਡੀ.ਏ. ਦਾ ਬਕਾਇਆ, ਪੰਜਾਬ ਸਕੇਲ ਅਤੇ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਘਰ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਬੀਰ ਕਲਾਂ ਤੋਂ ਸਤੌਜ ਨੂੰ ਜਾਂਦੀ ਸੜਕ ‘ਤੇ ਹੀ ਜਬਰੀ ਰੋਕ ਲਿਆ ਅਤੇ ਅਧਿਆਪਕ ਯੂਨੀਅਨਾਂ ਦੇ ਕਾਰਕੁਨਾਂ ਨੇ ਉੱਥੇ ਹੀ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ । ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਘਰ ਦਾ ਘਿਰਾਓ ਕਰਨ ਜਾਣ ਤੋਂ ਪਹਿਲਾਂ 180 ਈਟੀਟੀ ਅਧਿਆਪਕ ਯੂਨੀਅਨ ਪੰਜਾਬ’, ‘3704 ਅਧਿਆਪਕ ਯੂਨੀਅਨ ਪੰਜਾਬ’, ਅਤੇ ‘ ਠੇਕੇ ‘ਤੇ ਅਧਿਆਪਕ ਯੂਨੀਅਨ’ ਦੇ ਬੈਨਰ ਹੇਠ ਪਿੰਡ ਬੀਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਏ, ਜਿਸ ਦੀ ਅਗਵਾਈ 3704 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਫਾਜ਼ਿਲਕਾ ਨੇ ਕੀਤੀ। ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਕਿਸਾਨਾਂ ਨੇ ਪਿੰਡ ਬੀਰ ਕਲਾਂ ਤੋਂ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਸਥਿਤ ਘਰ ਦੇ ਘਿਰਾਓ ਤੱਕ ਪੈਦਲ ਮਾਰਚ ਸ਼ੁਰੂ ਕੀਤਾ ਅਤੇ ਜਿਉਂ ਹੀ ਇਹ ਅਧਿਆਪਕ ਬੀਰ ਕਲਾਂ-ਸਤੌਜ ਸੜਕ ‘ਤੇ ਰਜਵਾਹੇ ਦੇ ਪੁਲ ‘ਤੇ ਪਹੁੰਚੇ, ਤਾਂ ਉੱਥੇ ਪਹਿਲਾਂ ਤੋਂ ਤਾਇਨਾਤ ਭਾਰੀ ਗਿਣਤੀ ‘ਚ ਪੁਲਿਸ ਫੋਰਸ ਨੇ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਦਿੱਤਾ। ਪੁਲਿਸ ਦੀ ਧੱਕੇਸ਼ਾਹੀ ਤੋਂ ਨਾਰਾਜ਼, ਅਧਿਆਪਕਾਂ ਅਤੇ ਕਿਸਾਨਾਂ ਨੇ ਪੁਲ ‘ਤੇ ਹੀ ਧਰਨਾ ਦਿੱਤਾ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਧਰਨੇ ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾ) ਦੇ ਸਥਾਨਕ ਆਗੂਆਂ ਨੇ ਵੀ ਅਧਿਆਪਕਾ ਦਾ ਸਾਥ ਦਿੱਤਾ। ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਫਾਜ਼ਿਲਕਾ ਨੇ ਆਖਿਆ ਕਿ ਅਧਿਆਪਕ ਵਰਗ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ ਦੀ ਮੰਗ ਤੋਂ ਇਲਾਵਾ ਠੇਕੇ ‘ਤੇ ਰੱਖੇ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲ ਅਤੇ ਸਾਰੇ ਸੇਵਾ ਲਾਭਾਂ ਨਾਲ ਤੁਰੰਤ ਰੈਗੂਲਰ ਕਰਨ, ਬਕਾਇਆ 18% ਮਹਿੰਗਾਈ ਭੱਤਾ (ਡੀਏ) ਤੁਰੰਤ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦੀ ਮੰਗ ਕੀਤੀ। ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਸੂਬੇ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਟਾਲਾ ਵੱਟ ਰਹੀ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਨੂੰ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਵਾਅਦਾ ਖਿਲਾਫੀ ਦਾ ਖਮਿਆਜ਼ਾ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ ।
Ad Position 22
No active advertisement
ਪਿਛਲੀ ਖ਼ਬਰ ‘ ਸੇਫ ਸਕੂਲ ਵਾਹਨ ਨੀਤੀ’ ਦੀ ਉਲੰਘਣਾ ਕਰਨ ਵਾਲੀਆਂ ਵੈਨਾਂ ਦੇ ਚਲਾਨ ਕੱਟੇ ਅਗਲੀ ਖ਼ਬਰ ਅੰਡਰ-19 ਮੁਕਾਬਲਿਆਂ ’ਚ ਸੰਗਰੂਰ ਦੀ ਪਰੀ ਸ਼ਰਮਾ ਦਾ ਸ਼ਾਨਦਾਰ ਪ੍ਰਦਰਸ਼ਨ ਚੌਥੀ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਖਿਡਾਰ...
Ad Position 24