09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੰਜਾਬ ਵਿੱਚ ਤਿੰਨ ਡਿਜੀਟਲ ਯੂਨੀਵਰਸਿਟੀਆਂ ਖੁੱਲ੍ਹਣ ਨਾਲ ਪੰਜਾਬ ਦੀ ਉਚੇਰੀ ਸਿੱਖਿਆ ਸਮੇਂ ਦੀ ਹਾਣੀ ਬਣੇਗੀ - ‘ਆਪ’ ਆਗੂ

ਸੰਗਰੂਰ, 9 ਅਗਸਤ (ਧੀਰਜ ਪਸ਼ੌਰੀਆ) - ਪੰਜਾਬ ਵਿੱਚ ਤਿੰਨ ਡਿਜੀਟਲ ਯੂਨੀਵਰਸਿਟੀਆਂ ਖੁੱਲਣ ਦੇ ਨਾਲ ਪੰਜਾਬ ਦੀ ਉਚੇਰੀ ਸਿੱਖਿਆ ਸਮੇਂ ਦੀ ਹਾਣੀ ਬਣੇਗੀ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ ਅਤੇ ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਪਾਲਿਸੀ 2026 ਬਣਾਏ ਜਾਣ ਤੋਂ ਬਾਅਦ ਪੰਜਾਬ ਵਿੱਚ ਹੁਣ ਤਿੰਨ ਡਿਜੀਟਲ ਯੂਨੀਵਰਸਿਟੀਆਂ ਖੁੱਲਣ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 10-08-2026
ਸੰਗਰੂਰ, 9 ਅਗਸਤ (ਧੀਰਜ ਪਸ਼ੌਰੀਆ) - ਪੰਜਾਬ ਵਿੱਚ ਤਿੰਨ ਡਿਜੀਟਲ ਯੂਨੀਵਰਸਿਟੀਆਂ ਖੁੱਲਣ ਦੇ ਨਾਲ ਪੰਜਾਬ ਦੀ ਉਚੇਰੀ ਸਿੱਖਿਆ ਸਮੇਂ ਦੀ ਹਾਣੀ ਬਣੇਗੀ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ ਅਤੇ ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਪਾਲਿਸੀ 2026 ਬਣਾਏ ਜਾਣ ਤੋਂ ਬਾਅਦ ਪੰਜਾਬ ਵਿੱਚ ਹੁਣ ਤਿੰਨ ਡਿਜੀਟਲ ਯੂਨੀਵਰਸਿਟੀਆਂ ਖੁੱਲਣ ਜਾ ਰਹੀਆਂ ਹਨ। ਇਸ ਨਾਲ ਜਿੱਥੇ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਿੱਖਿਆ ਮਿਲੇਗੀ ਉੱਥੇ ਵਿਕਾਸ ਦੇ ਹੋਰ ਰਸਤੇ ਵੀ ਖੁੱਲ੍ਹਣਗੇ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਈ ਸਕੂਲੀ ਸਿੱਖਿਆ ਕ੍ਰਾਂਤੀ ਦੀ ਬਦੌਲਤ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ, ਕੇਰਲ ਵਰਗੇ ਸੂਬਿਆਂ ਨੂੰ ਪਛਾੜ ਕੇ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਵੱਲੋਂ ਨੀਟ ਦੀ ਪ੍ਰੀਖਿਆ ਪਾਸ ਕਰਨਾ ਇਸ ਦਾ ਸਬੂਤ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇ ਰਹੀ ਹੈ ਜਿਸ ਸਦਕਾ ਹੁਣ ਪੰਜਾਬ ਦੇ ਵਿਦਿਆਰਥੀ ਅਸਮਾਨ ਵਿੱਚ ਉਡਾਰੀਆਂ ਮਾਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜੰਡਾਲੀ ਖੁਰਦ ਵਿਖੇ ‘ਸੀ.ਐਮ. ਦੀ ਯੋਗਸ਼ਾਲਾ ਵਿੱਚ ਵੱਡੀ ਗਿਣਤੀ ਔਰਤਾਂ ਪਾ ਰਹੀਆਂ ਰੋਗਾਂ ਤੋਂ ਰਾਹਤ ਅਗਲੀ ਖ਼ਬਰ ਨਾਇਬ ਸਿੰਘ ਚੌਹਾਨ ਬਣੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਸਕੱਤਰ
Ad Position 24