10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਡਾ. ਰੂਪ ਸਿੰਘ ਸ਼ੇਰੋਂ ਸ਼੍ਰੋ. ਅ. ਦ. ਪੁਨਰ ਸੁਰਜੀਤ ਦੇ ਬਣੇ ਮੀਤ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦੀ ਸਿਫਾਰਸ਼ ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈਕੇ ਅਤੇ ਪਾਰਟੀ ਨੂੰ ਮਜਬੂਤ ਕਰਨ ਦੇ ਮੰਤਵ ਨਾਲ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਡਾ ਰੂਪ ਸਿੰਘ ਸ਼ੇਰੋਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਲਈ ਡਾਕਟਰ ਰੂਪ ਸਿੰਘ ਸ਼ੇਰੋਂ ਨੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ,ਪਰਮਿੰਦਰ ਸਿੰਘ ਢੀਂਡਸਾ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਿਰਤੋੜ ਯਤਨ ਕਰਨਗੇ।

Ad Position 21
No active advertisement
ਅਜੀਤ ਡੈਸਕ 10-08-2026
ਸੁਨਾਮ ਊਧਮ ਸਿੰਘ ਵਾਲਾ, 9 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦੀ ਸਿਫਾਰਸ਼ ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈਕੇ ਅਤੇ ਪਾਰਟੀ ਨੂੰ ਮਜਬੂਤ ਕਰਨ ਦੇ ਮੰਤਵ ਨਾਲ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਡਾ ਰੂਪ ਸਿੰਘ ਸ਼ੇਰੋਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਆਪਣੀ ਇਸ ਨਿਯੁਕਤੀ ਲਈ ਡਾਕਟਰ ਰੂਪ ਸਿੰਘ ਸ਼ੇਰੋਂ ਨੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ,ਪਰਮਿੰਦਰ ਸਿੰਘ ਢੀਂਡਸਾ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਿਰਤੋੜ ਯਤਨ ਕਰਨਗੇ।ਇਸ ਸਮੇ ਕੈਨੇਡਾ ਫੇਰੀ ਤੇ ਗਏ ਹੋਏ ਡਾ ਰੂਪ ਸਿੰਘ ਸ਼ੇਰੋਂ ਦਾ ਉੱਥੋਂ ਦੇ ਪ੍ਰਵਾਸੀ ਪੰਜਾਬੀਆਂ ਗਿਆਨੀ ਬਲਵੀਰ ਸਿੰਘ,ਅਜੀਤ ਸਿੰਘ ਮਾਨਸਾ,ਗੁਰਵਿੰਦਰ ਸਿੰਘ ਗੁਰੀ,ਅਨਮੋਲਜੀਤ ਸਿੰਘ,ਹਰਨੂਰ ਸਿੰਘ ਸ਼ੇਰੋਂ,ਸੰਦੀਪ ਸਿੰਘ ਚਾਹਲ,ਵਿੱਕੀ ਚਾਹਲ,ਅਰਸ਼ਦੀਪ ਸਿੰਘ ਢਿੱਲੋਂ ,ਗੁਰਨੂਰ ਸਿੰਘ,ਰਮਨਦੀਪ ਸਿੰਘ ਅਤੇ ਭਜਨ ਸਿੰਘ ਲੁਧਿਆਣਾ ਆਦਿ ਨੇ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰਾਜੀਵ ਮੱਖਣ ਮੁੜ ਬਣੇ ਪ੍ਰਧਾਨ ਅਗਲੀ ਖ਼ਬਰ ਪੰਜਾਬੀ ਲੋਕ ਰਾਜ ਪਾਰਟੀ ਵੀ ਚੋਣਾਂ ਲਈ ਤਿਆਰ
Ad Position 24