10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਹਿਮਦਗੜ੍ਹ ਵਿਖੇ ਅਕਾਲੀ ਦਲ ਵਲੋਂ ‘ਤੀਆਂ ਦਾ ਮੇਲਾ’ ਕਰਵਾਇਆ

ਅਹਿਮਦਗੜ੍ਹ, 9 ਅਗਸਤ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਮੇਲਾ ਤੀਆਂ ਦਾ ਸਮਾਗਮ ਸਥਾਨਕ ਦਿਆਨੰਦ ਸਕੂਲ ਅਹਿਮਦਗੜ੍ਹ ਵਿਖੇ ਕਰਵਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਬੰਧਕਾਂ ਵੱਲੋਂ ਕਰਵਾਏ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਹਲਕਾ ਅਮਰਗੜ੍ਹ ਦੇ ਉਮੀਦਵਾਰ ਜਸਵੀਰ ਸਿੰਘ ਜੱਸੀ ਮੰਨਵੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 10-08-2026
ਅਹਿਮਦਗੜ੍ਹ, 9 ਅਗਸਤ (ਰਣਧੀਰ ਸਿੰਘ ਮਹੋਲੀ, ਸੁਖਜੀਤ ਸਿੰਘ ਖੇੜਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਮੇਲਾ ਤੀਆਂ ਦਾ ਸਮਾਗਮ ਸਥਾਨਕ ਦਿਆਨੰਦ ਸਕੂਲ ਅਹਿਮਦਗੜ੍ਹ ਵਿਖੇ ਕਰਵਾਇਆ ਗਿਆ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਬੰਧਕਾਂ ਵੱਲੋਂ ਕਰਵਾਏ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਹਲਕਾ ਅਮਰਗੜ੍ਹ ਦੇ ਉਮੀਦਵਾਰ ਜਸਵੀਰ ਸਿੰਘ ਜੱਸੀ ਮੰਨਵੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਧੀਆਂ ਭੈਣਾਂ ਵਲੋ ਤਿਉਹਾਰ ਨੂੰ ਰਵਾਇਤੀ ਢੰਗ ਨਾਲ ਮਨਾਉਦੇ ਹੋਏ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ, ਗਿੱਧਾ, ਲੋਕ-ਗੀਤ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਪੇਸ਼ ਕੀਤੇ ਗਏ। ਮੁੱਖ ਮਹਿਮਾਨ ਜਸਵੀਰ ਸਿੰਘ ਜੱਸੀ ਮਨਵੀ ਅਤੇ ਪ੍ਰਧਾਨ ਗੁਰਮੀਤ ਸਿੰਘ ਉੱਭੀ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਨਵੀਂ ਪੀੜੀ ਨੂੰ ਜੋੜਨ ਲਈ ਲਈ ਅਜਿਹੇ ਯਤਨ ਬਹੁਤ ਜਰੂਰੀ ਹਨ। ਤੀਆ ਦੇ ਮੇਲੇ ਵਿੱਚ ਇਲਾਕੇ ਦੀਆਂ ਮਹਿਲਾਵਾਂ ਅਤੇ ਲੜਕੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ । ਇਸ ਮੌਕੇ ’ਤੇ ਕੌਂਸਲਰ ਐਡਵੋਕੇਟ ਗੁਰਸ਼ਰਨ ਪ੍ਰੀਤ ਕੌਰ ਸੇਖਾ, ਸਾਬਕਾ ਕੌਂਸਲਰ ਦਲਜੀਤ ਕੌਰ ਉੱਭੀ, ਪ੍ਰਿੰਸਿਪਲ ਵਰਸ਼ਾ ਕਾਲੜਾ, ਪ੍ਰਧਾਨ ਗੁਰਮੀਤ ਸਿੰਘ ਉੱਭੀ, ਲੱਕੀ ਗਰਚਾ, ਜਸਵੀਰ ਸਿੰਘ ਜੱਸੀ ਮੰਨਵੀ, ਜਗਦੀਪ ਜੱਗੀ ਕੰਗਣਵਾਲ, ਰਵਿੰਦਰ ਸਿੰਘ ਉੱਭੀ,ਹਰਦਮ ਸਿੰਘ ਲਸੋਈ, ਮਨੀ ਸੇਖਾ, ਕਾਲਾ ਮੰਨਵੀ, ਕਾਲਾ ਦੁਲਮਾ, ਨਿਹਾਲ ਸਿੰਘ ਉੱਭੀ, ਜਾਸ਼ੀਨ ਮੁਹੰਮਦ, ਅਲੀ ਰਾਜਾ, ਸ਼ਫੀਕ ਮੁਹੰਮਦ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਸਕੂਲ ਜਖੇਪਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਰਾਜੀਵ ਮੱਖਣ ਮੁੜ ਬਣੇ ਪ੍ਰਧਾਨ
Ad Position 24