10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ਼ਹੀਦ ਬਾਬਾ ਦੀਪ ਸਿੰਘ ਸਕੂਲ ਜਖੇਪਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਜਖੇਪਲ, 9 ਅਗਸਤ (ਮੇਜਰ ਸਿੰਘ ਸਿੱਧੂ) - ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਸਕੂਲ ਪ੍ਰਿੰਸੀਪਲ ਮਮਤਾ ਗੱਖੜ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੋਰਾਨ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਰੰਗ ਵਿੱਚ ਰੰਗਿਆ ਨਜ਼ਰ ਆਇਆ , ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿੱਚ ਸਜੇ ਵਿਦਿਆਰਥੀ ਖਾਸ ਖਿੱਚ ਦਾ ਕੇਂਦਰ ਬਣੇ।

Ad Position 21
No active advertisement
ਅਜੀਤ ਡੈਸਕ 10-08-2026
ਜਖੇਪਲ, 9 ਅਗਸਤ (ਮੇਜਰ ਸਿੰਘ ਸਿੱਧੂ) - ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਸਕੂਲ ਪ੍ਰਿੰਸੀਪਲ ਮਮਤਾ ਗੱਖੜ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੋਰਾਨ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਰੰਗ ਵਿੱਚ ਰੰਗਿਆ ਨਜ਼ਰ ਆਇਆ , ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿੱਚ ਸਜੇ ਵਿਦਿਆਰਥੀ ਖਾਸ ਖਿੱਚ ਦਾ ਕੇਂਦਰ ਬਣੇ। ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਪੰਜਾਬੀ ਮੁਟਿਆਰਾਂ ਦੀ ਸੁੰਦਰਤਾ ਅਤੇ ਸੱਭਿਆਚਾਰਕ ਵਿਰਾਸਤ ਨੂੰ ਦਰਸਾਇਆ, ਜਦਕਿ ਵਿਦਿਆਰਥੀਆਂ ਨੇ ਵੀ ਰਵਾਇਤੀ ਪਹਿਰਾਵਿਆਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ।ਸਮਾਗਮ ਦੋਰਾਨ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਵੱਖ-ਵੱਖ ਵਸਤੂਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ। ਰਵਾਇਤੀ ਚੀਜ਼ਾਂ, ਪਹਿਰਾਵੇ ਅਤੇ ਪੰਜਾਬੀ ਵਿਰਸੇ ਨਾਲ ਜੁੜੀਆਂ ਹੋਰ ਵਸਤੂਆਂ ਸਮਾਗਮ ਨੂੰ ਹੋਰ ਵੀ ਦਿਲਚਸਪ ਬਣਾ ਰਹੀਆਂ ਸਨ। ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਪੰਜਾਬੀ ਪਹਿਰਾਵੇ ਵਿੱਚ ਸਜ ਕੇ ਆਈ ਵਿਦਿਆਰਥਣ ਜਸ਼ਨਦੀਪ ਕੌਰ ਨੂੰ ਮਿਸ ਤੀਜ ਦਾ ਖਿਤਾਬ ਦਿੱਤਾ ਗਿਆ।ਸਕੂਲ ਪ੍ਰਿੰਸੀਪਲ ਮਮਤਾ ਅਤੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਹਰੀਸ਼ ਗੱਖੜ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦਾ ਅਹਿਮ ਹਿੱਸਾ ਹੈ,ਅਜਿਹੇ ਸਮਾਗਮਾਂ ਦਾ ਮਕਸਦ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ, ਸੱਭਿਆਚਾਰ, ਰਵਾਇਤਾਂ ਤੇ ਵਿਰਾਸਤ ਨਾਲ ਜੋੜਨਾ ਹੈ,ਅੱਜ ਦੇ ਆਧੁਨਿਕ ਯੁੱਗ ਵਿੱਚ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ’ਤੇ ਅਜਿਹੇ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਬੱਚੇ ਆਪਣੀ ਅਮੀਰ ਵਿਰਾਸਤ ਨੂੰ ਸਮਝਣ ਅਤੇ ਇਸਨੂੰ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ। ਸਮਾਗਮ ਦੌਰਾਨ ਵਿਦਿਆਰਥੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ।
Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸਕੂਲ ਕਰਮਚਾਰੀਆਂ ਦਾ ਸੰਘਰਸ਼ ਪੰਜਵੇਂ ਦਿਨ ਵੀ ਰਿਹਾ ਨਿਰੰਤਰ ਜਾਰੀ ਅਗਲੀ ਖ਼ਬਰ ਅਹਿਮਦਗੜ੍ਹ ਵਿਖੇ ਅਕਾਲੀ ਦਲ ਵਲੋਂ ‘ਤੀਆਂ ਦਾ ਮੇਲਾ’ ਕਰਵਾਇਆ
Ad Position 24