09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਧੂਰੀ, 9 ਅਗਸਤ (ਲਖਵੀਰ ਸਿੰਘ ਧਾਂਦਰਾ) - ਮਹਿਲਾ ਅਗਰਵਾਲ ਸਭਾ ਧੂਰੀ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਸਭਾ ਦੀ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 10-08-2026
ਧੂਰੀ, 9 ਅਗਸਤ (ਲਖਵੀਰ ਸਿੰਘ ਧਾਂਦਰਾ) - ਮਹਿਲਾ ਅਗਰਵਾਲ ਸਭਾ ਧੂਰੀ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਸਭਾ ਦੀ ਪ੍ਰਧਾਨ ਡਾ. ਮੀਨਾ ਕੁਮਾਰੀ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਰਵਾਇਤੀ ਝਲਕੀਆਂ ਪੇਸ਼ ਕਰਦਿਆਂ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਮਹਿਲਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿੱਚ ਸਜ-ਧਜ ਕੇ ਸ਼ਿਰਕਤ ਕੀਤੀ। ਤੀਆਂ ਨਾਲ ਸਬੰਧਤ ਰਵਾਇਤੀ ਗਤੀਵਿਧੀਆਂ, ਗਿੱਧਾ ਅਤੇ ਲੋਕ-ਗੀਤਾਂ ਰਾਹੀਂ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਜੀਵੰਤ ਕੀਤਾ ਗਿਆ। ਸਮਾਗਮ ਦੌਰਾਨ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਮੁੱਚਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਇਸ ਮੌਕੇ ਤੀਜ ਕੁਈਨ ਮੰਨਤ ਨੂੰ ਵੀ ਸਨਮਾਨਿਤ ਕੀਤਾ ਗਿਆ। ਸਭਾ ਦੀ ਪ੍ਰਧਾਨ ਡਾ. ਮੀਨਾ ਕੁਮਾਰੀ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਸੇ ਦਾ ਅਹਿਮ ਹਿੱਸਾ ਹੈ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਮਹਿਲਾਵਾਂ ਨੂੰ ਆਪਸੀ ਮਿਲਵਰਤਣ ਅਤੇ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਮਹਿਲਾ ਅਗਰਵਾਲ ਸਭਾ ਵੱਲੋਂ ਭਵਿੱਖ ਵਿੱਚ ਵੀ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ। ਪ੍ਰੋਗਰਾਮ ਦਾ ਸੰਚਾਲਨ ਪੂਜਾ ਜਿੰਦਲ ਵੱਲੋਂ ਕੀਤਾ ਗਿਆ। ਇਸ ਮੌਕੇ ਅੰਜੂ ਗੁਪਤਾ, ਰੀਤਾ ਗਰਗ, ਪੂਜਾ ਜਿੰਦਲ, ਰੇਖਾ ਜਿੰਦਲ, ਜਿੰਮੀ ਕਾਂਸਲ, ਸੀਆ ਗਰਗ, ਕ੍ਰਿਤੀਕਾ ਬਾਂਸਲ, ਰਜਨੀ ਸਿੰਗਲਾ, ਆਸ਼ਾ ਸਿੰਗਲਾ, ਨੀਲਮ ਗਰਗ, ਅੰਜੂ ਜਿੰਦਲ, ਸੀਮਾ ਬਾਂਸਲ, ਰਾਖੀ ਗੋਇਲ, ਕਨਿਕਾ ਸਿੰਗਲਾ, ਨੇਸ਼ੂ ਬਾਂਸਲ, ਆਂਚਲ ਗੁਪਤਾ, ਨਿਸ਼ਾ ਗਰਗ, ਅੰਜਨਾ ਰਾਣੀ, ਸੁਨੀਤਾ ਰਾਣੀ, ਸ਼ਿਵਾਨੀ ਗਰਗ ਅਤੇ ਨੈਂਸੀ ਗਰਗ ਸਮੇਤ ਸਭਾ ਦੀਆਂ ਹੋਰ ਮੈਂਬਰਾਂ ਨੇ ਹਾਜ਼ਰੀ ਭਰੀ ਅਤੇ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਜ਼ੋਨ ਵਿੱਚ ਸਕੂਲੀ ਯੋਗ ਮੁਕਾਬਲੇ ਕਰਵਾਏ
Ad Position 24