09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 9 ਅਗਸਤ (ਸੁਖਵਿੰਦਰ ਸਿੰਘ ਫੁੱਲ) - ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਦੇ ਮੈਂਬਰਾਂ ਨੇ ਅਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਸ਼ਿਵ ਸ਼ੰਕਰ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜੁਰਗਾਂ ਅਤੇ ਪ੍ਰਬੰਧਕਾਂ ਨਾਲ ਸ਼ਰਧਾਪੂਰਵਕ ਮਨਾਇਆ। ਇਸ ਸਮੇਂ ਸੰਸਥਾ ਵਲੋਂ ਆਸ਼ਰਿਤ ਬਜੁਰਗਾਂ ਨੂੰ ਫਲ ਵੀ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 10-08-2026
ਸੰਗਰੂਰ, 9 ਅਗਸਤ (ਸੁਖਵਿੰਦਰ ਸਿੰਘ ਫੁੱਲ) - ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਦੇ ਮੈਂਬਰਾਂ ਨੇ ਅਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਸ਼ਿਵ ਸ਼ੰਕਰ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜੁਰਗਾਂ ਅਤੇ ਪ੍ਰਬੰਧਕਾਂ ਨਾਲ ਸ਼ਰਧਾਪੂਰਵਕ ਮਨਾਇਆ। ਇਸ ਸਮੇਂ ਸੰਸਥਾ ਵਲੋਂ ਆਸ਼ਰਿਤ ਬਜੁਰਗਾਂ ਨੂੰ ਫਲ ਵੀ ਵੰਡੇ ਗਏ। ਆਸ਼ਰਮ ਦੇ ਪ੍ਰਧਾਨ ਮੋਹਨ ਸ਼ਰਮਾ ਨੇ ਉਹਨਾਂ ਦਾ ਸਵਾਗਤ ਕਰਦਿਆਂ ਇਸ ਨੇਕ ਕਾਰਜ ਦੀ ਪ੍ਰਸੰਸਾ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਪ੍ਰਤੀ ਸਿਜਦਾ ਕੀਤਾ। ਟਰੱਸਟੀ ਏ.ਪੀ. ਸਿੰਘ ਨੇ ਆਪਣੇ ਸੰਬੋਧਨ ਵਿੱਚ ਸਟੱਡੀ ਸਰਕਲ ਦੇ ਮੈਂਬਰਾਂ ਵਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਕਾਰਜਾਂ ਦੀ ਪ੍ਰਸੰਸਾ ਕੀਤੀ। ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਿਪਟੀ ਚੀਫ ਆਰਗੇਨਾਈਜ਼ਰ ਸੁਰਿੰਦਰਪਾਲ ਸਿੰਘ ਸਿਦਕੀ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਸਾਖੀਆਂ ਸੁਣਾਕੇ ਅਪੀਲ ਕੀਤੀ ਕਿ ਉਹਨਾਂ ਦੇ ਦਰਸਾਏ ਮਾਰਗ ਤੇ ਚਲਦਿਆਂ ਚੰਗੇ ਕਰਮ ਕੀਤੇ ਜਾਣ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਜਾਵੇ। ਇਸ ਸਮੇਂ ਹਰਪਾਲ ਸਿੰਘ, ਕੁਲਵੰਤ ਸਿੰਘ ਨਾਗਰੀ, ਅਜਮੇਰ ਸਿੰਘ, ਬਲਵੰਤ ਸਿੰਘ ਭੀਖੀ,ਚਰਨਕਮਲ ਸਿੰਘ, ਪ੍ਰੋ. ਨਰਿੰਦਰ ਸਿੰਘ, ਕਰਮ ਸਿੰਘ ਨਮੋਲ, ਨਛੱਤਰ ਸਿੰਘ, ਭੁਪਿੰਦਰ ਸਿੰਘ, ਡੌਲੀ ਕੁਮਾਰੀ ਆਦਿ ਸਖਸ਼ੀਅਤਾਂ ਨੇ ਵੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਆਸ਼ਰਿਤ ਬਜ਼ੁਰਗਾਂ ਨੂੰ ਸ਼ੁਭ ਕਾਮਨਾਵਾਂ ਦਿਤੀਆ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 15 ਦੀਆਂ ਔਰਤਾਂ ਵਲੋਂ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Ad Position 24