09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਿੰਡ ਗੋਬਿੰਦਪੁਰਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਸ਼ੇਰਪੁਰ, 9 ਅਗਸਤ (ਮੇਘ ਰਾਜ ਜੋਸ਼ੀ)–ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੇ ਗੋਬਿੰਦਪੁਰਾ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਲੋਕ ਗੀਤ ਗਾਏ, ਗਿੱਧਾ ਪਾਇਆ ਅਤੇ ਆਪਸੀ ਮਿਲਾਪ ਰਾਹੀਂ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 10-08-2026
ਸ਼ੇਰਪੁਰ, 9 ਅਗਸਤ (ਮੇਘ ਰਾਜ ਜੋਸ਼ੀ)–ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੇ ਗੋਬਿੰਦਪੁਰਾ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਲੋਕ ਗੀਤ ਗਾਏ, ਗਿੱਧਾ ਪਾਇਆ ਅਤੇ ਆਪਸੀ ਮਿਲਾਪ ਰਾਹੀਂ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਸਰਪੰਚ ਕਰਮਜੀਤ ਕੌਰ ਅਤੇ ਪੰਚ ਰੁਪਿੰਦਰ ਕੌਰ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ ਅਤੇ ਅਜਿਹੇ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰੇ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਸਰਪੰਚ ਕਰਮਜੀਤ ਕੌਰ, ਦਵਿੰਦਰ ਸਿੰਘ ਬੋਪਾਰਾਏ, ਰੁਪਿੰਦਰ ਕੌਰ, ਵੀਰਪਾਲ ਕੌਰ, ਜਸਵਿੰਦਰ ਕੌਰ, ਰੇਖਾ ਅੱਤਰੀ, ਮਨਪ੍ਰੀਤ ਕੌਰ, ਮਨਦੀਪ ਕੌਰ, ਰਮਨਦੀਪ ਕੌਰ, ਬੰਧਨਾ ਅੱਤਰੀ, ਰੇਨੂ ਅੱਤਰੀ, ਲਾਡੀ ਬੜਿੰਗ, ਸਮਸ਼ੇਰ ਸਿੰਘ ਬੋਪਾਰਾਏ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਗਗਨਦੀਪ ਅੱਤਰੀ, ਯਾਦਵਿੰਦਰ ਅੱਤਰੀ, ਭਾਲਵਿੰਦਰ ਸਿੰਘ ਚਹਿਲ, ਬਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਤਿਉਹਾਰ ਦੀ ਰੌਣਕ ਨੂੰ ਚਾਰ ਚੰਨ ਲਗਾਏ।
Ad Position 22
No active advertisement
ਪਿਛਲੀ ਖ਼ਬਰ ਧੂਰੀ ਦੇ ਸਿਵਲ ਹਸਪਤਾਲ ਵਿੱਚ ਚਮੜੀ ਰੋਗਾਂ ਦੇ ਮਰੀਜ਼ਾਂ ਲਈ ਵਿਸ਼ੇਸ਼ ਸਹੂਲਤ ਅਗਲੀ ਖ਼ਬਰ ਵਾਰਡ ਨੰਬਰ 15 ਦੀਆਂ ਔਰਤਾਂ ਵਲੋਂ ਤੀਜ ਦਾ ਤਿਉਹਾਰ ਮਨਾਇਆ
Ad Position 24