11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮਾਲੇਰਕੋਟਲਾ-ਪਟਿਆਲਾ ਹਾਈਵੇ ’ਤੇ ਭਿਆਨਕ ਸੜਕ ਹਾਦਸਾ ਟੈਂਪੂ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਦੋ ਔਰਤਾਂ ਸਮੇਤ ਚਾਰ ਜਣੇ ਜ਼ਖ਼ਮੀ

ਅਮਰਗੜ੍ਹ, 10 ਅਗਸਤ (ਜਤਿੰਦਰ ਮੰਨਵੀ) - ਮਾਲੇਰਕੋਟਲਾ-ਪਟਿਆਲਾ ਮੁੱਖ ਹਾਈਵੇ ਤੇ ਪਿੰਡ ਤੋਲੇਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਛੋਟੇ ਹਾਥੀ ਟੈਂਪੂ ਵੱਲੋਂ ਗਲਤ ਦਿਸ਼ਾ ਵਿਚ ਜਾ ਕੇ ਇੱਕ ਈ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ।

Ad Position 21
No active advertisement
ਮਾਲੇਰਕੋਟਲਾ-ਪਟਿਆਲਾ ਹਾਈਵੇਅ ਤੇ ਹੋਏ ਭਿਆਨਕ ਹਾਦਸੇ ‘ਚ ਨੁਕਸਾਨਿਆ ਗਿਆ ਈ-ਰਿਕਸ਼ਾ ਤੇ ਜ਼ਖ਼ਮੀ ਮਰੀਜ਼ ਨੂੰ ਐਂਬੂਲੈਂਸ ‘ਚ ਹਸਪਤਾਲ ਲਿਜਾਂਦੇ ਹੋਏ। ਤਸਵੀਰ: ਜਤਿੰਦਰ ਮੰਨਵੀ 11-08-2026
ਅਮਰਗੜ੍ਹ, 10 ਅਗਸਤ (ਜਤਿੰਦਰ ਮੰਨਵੀ) - ਮਾਲੇਰਕੋਟਲਾ-ਪਟਿਆਲਾ ਮੁੱਖ ਹਾਈਵੇ ਤੇ ਪਿੰਡ ਤੋਲੇਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਛੋਟੇ ਹਾਥੀ ਟੈਂਪੂ ਵੱਲੋਂ ਗਲਤ ਦਿਸ਼ਾ ਵਿਚ ਜਾ ਕੇ ਇੱਕ ਈ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ। ਇਸ ਭਿਆਨਕ ਹਾਦਸੇ ਵਿਚ ਦੋ ਔਰਤਾਂ ਸਮੇਤ ਕੁੱਲ ਚਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਈ-ਰਿਕਸ਼ਾ ਚਾਲਕ ਦੇ ਭਰਾ ਅਬਦੁਲ ਹਮੀਦ, ਵਾਸੀ ਅਹਿਮਦਗੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਛੋਟਾ ਭਰਾ ਆਪਣੀ ਪਤਨੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਨਾਭਾ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਪਿੰਡ ਤੋਲੇਵਾਲ ਨੇੜੇ ਪਹੁੰਚੇ ਤਾਂ ਮਾਲੇਰਕੋਟਲਾ ਵੱਲੋਂ ਆ ਰਹੇ ਇੱਕ ਡੀਜੇ ਦੇ ਸਮਾਨ ਨਾਲ ਓਵਰਲੋਡ ਛੋਟੇ ਹਾਥੀ ਟੈਂਪੂ ਦੇ ਚਾਲਕ ਨੇ ਲਾਪਰਵਾਹੀ ਦਿਖਾਉਂਦਿਆਂ ਆਪਣੇ ਵਾਹਨ ਨੂੰ ਗਲਤ ਪਾਸੇ ਲਿਆ ਕੇ ਈ-ਰਿਕਸ਼ਾ ਵਿੱਚ ਟੱਕਰ ਮਾਰ ਦਿੱਤੀ।ਟੱਕਰ ਇੰਨੀ ਜ਼ਬਰਦਸਤ ਸੀ ਕਿ ਈ-ਰਿਕਸ਼ਾ ਸਵਾਰ ਸਾਰੇ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ਦਾ ਫ਼ਾਇਦਾ ਉਠਾਉਂਦਿਆਂ ਟੈਂਪੂ ਚਾਲਕ ਗੱਡੀ ਛੱਡ ਕੇ ਫ਼ਰਾਰ ਹੋ ਗਿਆ। ਹੈਰਾਨੀ ਦੀ ਗੱਲ ਇਹ ਰਹੀ ਕਿ ਜਦੋਂ ਪੀੜਤ ਪਰਿਵਾਰ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਰੁੱਝਿਆ ਹੋਇਆ ਸੀ, ਤਾਂ ਮੌਕੇ ਦਾ ਮਾਹੌਲ ਦੇਖ ਕੇ ਪਿੱਛੋਂ ਆਏ ਕੁਝ ਵਿਅਕਤੀ ਹਾਦਸਾਗ੍ਰਸਤ ਟੈਂਪੂ ਚੋਂ ਡੀਜੇ ਦਾ ਸਾਰਾ ਸਮਾਨ ਉਤਾਰ ਕੇ ਲੈ ਗਏ।ਹਾਦਸੇ ਦੀ ਸੂਚਨਾ ਮਿਲਦਿਆਂ ਹੀ ਜ਼ਖ਼ਮੀਆਂ ਨੂੰ ਤੁਰੰਤ ਸਥਾਨਕ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਨ੍ਹਾਂ ਨੂੰ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਰੈਫਰ ਕਰ ਦਿੱਤਾ।ਡਿਊਟੀ ਤੇ ਤਾਇਨਾਤ ਡਾ. ਅਭਿਨਵ ਚੌਹਾਨ ਨੇ ਦੱਸਿਆ ਕਿ ਇਸ ਹਾਦਸੇ ਵਿਚ ਮੰਡੀ ਅਹਿਮਦਗੜ੍ਹ ਦੇ ਰਹਿਣ ਵਾਲੇ ਚਾਰ ਮਰੀਜ ਮੁਹੰਮਦ ਅਖ਼ਤਰ, ਮਨਪ੍ਰੀਤ ਕੌਰ, ਸੁਰਿੰਦਰਪਾਲ ਸਿੰਘ ਅਤੇ ਪਿੰਕੀ ਜਖਮੀ ਹੋਏ ਹਨ ਜਿਨਾ ਨੂੰ ਰੈਫਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਟੈਂਪੂ ਚਾਲਕ ਦੀ ਭਾਲ ਕਰਕੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ, ਮੋਟਰਸਾਈਕਲ ਨੂੰ ਲੱਗੀ ਅੱਗ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਲੀਡਰਸ਼ਿਪ ਦੀ ਫੇਰੀ ਤੋਂ ਬਾਅਦ ਹਲਕਾ ਅਮਰਗੜ੍ਹ ਦੇ ‘ਸਿਆਸੀ ਸਮੀਕਰਨ’ ਬਦਲਣ ਲੱਗੇ
Ad Position 24