12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

‘ਸਾਵਣ ਦੀਆਂ ਬਹਾਰਾਂ-2026’ ਸ਼ਾਨਦਾਰ ਤੀਆਂ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗੁਰਲਵਲੀਨ ਸਿੰਘ ਲਵਲੀ ਨੂੰ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਥਾਪਿਆ

ਸੰਦੌੜ, 11 ਅਗਸਤ (ਜਸਵੀਰ ਸਿੰਘ ਜੱਸੀ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮਲੇਰਕੋਟਲਾ ਦੀ ਮਹੀਨਾਵਾਰ ਮੀਟਿੰਗ ਸੂਬਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਨਭੋਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਭਰਵੀਂ ਮੀਟਿੰਗ ਵਿੱਚ ਵੱਡੀ ਗਿਣਤੀ ਆਗੂਆਂ ਨੇ ਸ਼ਮੂਲੀਅਤ ਕੀਤੀ ।

Ad Position 21
No active advertisement
ਅਜੀਤ ਡੈਸਕ 12-08-2026
ਸੰਦੌੜ, 11 ਅਗਸਤ (ਜਸਵੀਰ ਸਿੰਘ ਜੱਸੀ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮਲੇਰਕੋਟਲਾ ਦੀ ਮਹੀਨਾਵਾਰ ਮੀਟਿੰਗ ਸੂਬਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਨਭੋਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਭਰਵੀਂ ਮੀਟਿੰਗ ਵਿੱਚ ਵੱਡੀ ਗਿਣਤੀ ਆਗੂਆਂ ਨੇ ਸ਼ਮੂਲੀਅਤ ਕੀਤੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਰਨਲ ਸਕੱਤਰ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿਖੇ 1 ਸਤੰਬਰ 2026 ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਮਲੇਰਕੋਟਲਾ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਮਿਹਨਤੀ ਨੌਜਵਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮਲੇਰਕੋਟਲਾ ਦਾ ਕਾਰਜਕਾਰੀ ਪ੍ਰਧਾਨ ਵੀ ਥਾਪਿਆ ਗਿਆ। ਕਿਸਾਨੀ ਮੰਗਾਂ ਵਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਤ ਧਾਰਾ 78, 79 ਤੇ 80 ਨੂੰ ਰੱਦ ਕਰਨ ਵਾਰੇ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਹਨਾਂ ਧਾਰਾਵਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਸਮੇਂ 2 ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਨੂੰ ਖਤਮ ਕੀਤਾ ਜਾਵੇ, ਡਾ. ਸੁਆਮੀਨਾਥਨ ਵੱਲੋਂ ਕੀਤੀ ਗਈ ਸਿਫਾਰਸ਼ ਸੀ-2 + 50% ਫਾਰਮੂਲੇ ਤਹਿਤ ਕਿਸਾਨੀ ਜਿਣਸਾਂ ਦੀ ਖਰੀਦ ਐਮ ਐਸ ਪੀ ਅਨੁਸਾਰ ਯਕੀਨੀ ਬਣਾਈ ਜਾਵੇ, ਕੇਂਦਰ ਸਰਕਾਰ ਵੱਲੋਂ ਭਾਰਤ - ਅਮਰੀਕਾ ਮੁਫਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਇਸ ਮੌਕੇ ਭੁਪਿੰਦਰ ਸਿੰਘ ਬਨਭੋਰਾ ਸੂਬਾ ਜਨਰਲ ਸੈਕਟਰੀ, ਗੁਰਲਵਲੀਨ ਕਾਰਜਕਾਰੀ ਪ੍ਰਧਾਨ ਜ਼ਿਲ੍ਹਾ ਮਾਲੇਰਕੋਟਲਾ, ਕਰਮਜੀਤ ਸੋਹੀ ਜ਼ਿਲ੍ਹਾ ਸਟੇਜ ਸਕੱਤਰ, ਮਨਜੀਤ ਸਿੰਘ ਜਿਲ ਮੀਤ ਪ੍ਰਧਾਨ,ਮਨੀ ਭੁੱਲਰ ਬਲਾਕ ਪ੍ਰਧਾਨ,ਕਮਿੰਕਰ ਸਿੰਘ ਦਫਤਰ ਇੰਚਾਰਜ,ਬਲਜੀਤ ਭੁੱਲਰਾ, ਗੁਰਵਿੰਦਰ ਸਰੌਦ,ਜਸਪਾਲ ਸਿੰਘ, ਗੁਰਦੀਪ ਸਿੰਘ, ਜਸਵੀਰ ਬਨਭੋਰਾ, ਪੇਮ ਸਿੰਘ,ਗੁਰਸੇਵਕ ਸਿੰਘ,ਦਲਵੀਰ ਸਿੰਘ ਲੰਡਾ,ਹਰਪਾਲ ਸਿੰਘ ਕੁਠਾਲਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਗ੍ਰਿਫ਼ਤਾਰੀਆਂ ਤੋਂ ਭੱਜੀ-ਖੇੜੀ, ਚੰਨੋ
Ad Position 24