12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਰੋਸ ਪ੍ਰਦਰਸ਼ਨ

ਮਲੇਰਕੋਟਲਾ, 11 ਅਗਸਤ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਕਮਲਦੀਪ ਕੌਰ ਨੇ ਦੱਸਿਆ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਜੇ. ਪੀ.

Ad Position 21
No active advertisement
ਅਜੀਤ ਡੈਸਕ 12-08-2026
ਮਲੇਰਕੋਟਲਾ, 11 ਅਗਸਤ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਕਮਲਦੀਪ ਕੌਰ ਨੇ ਦੱਸਿਆ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਜੇ. ਪੀ. ਐੱਸ. ਸੀ/ਜੀ. ਐੱਸ. ਐੱਸ. ਸੀ. ਦੀ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਖ਼ਿਲਾਫ਼ ਅਤੇ ਪ੍ਰੀਖਿਆ ਪ੍ਰਣਾਲੀ ਦੀ ਅਸਫਲਤਾ ਦੇ ਖਿਲਾਫ਼ ਝਾਰਖੰਡ ਦੀ ਰਾਜਧਾਨੀ ਰਾਂਚੀ ਵਿਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਬੀਤੇ ਦਿਨ ਝਾਰਖੰਡ ਦੇ ਇਹ ਵਿਦਿਆਰਥੀ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਸਨ। ਜਿੱਥੇ ਉਹਨਾਂ ਨੂੰ ਰਸਤੇ ਵਿਚ ਰੋਕ ਕੇ ਉਹਨਾਂ ਉੱਪਰ ਜਲ ਤੋਪ ਰਾਹੀਂ ਪਾਣੀ ਦੀਆਂ ਤੇਜ਼ ਬੁਛਾੜਾਂ ਮਾਰੀਆਂ ਤੇ ਅੱਥਰੂ ਗੈਸ ਤੇ ਗੋਲੇ ਛੱਡੇ ਗਏ। ਇਸ ਦੇ ਉਪਰੰਤ ਕੰਡਿਆਂ ਵਾਲੀਆਂ ਤਾਰਾਂ ਦੇ ਨਾਲ ਉਹਨਾਂ ਦਾ ਰਾਹ ਰੋਕ ਕੇ ਬੇਰਹਿਮੀ ਦੇ ਨਾਲ ਲਾਠੀਚਾਰਜ ਕੀਤਾ ਗਿਆ। ਅਜਿਹੇ ਘਟਨਾਕ੍ਰਮ ਦੇ ਨਾਲ ਦੇਸ਼ ਦੀ ਅਖੌਤੀ ਲੋਕਤੰਤਰੀ ਪ੍ਰਣਾਲੀ ਦਾ ਅਸਲ ਚਿਹਰਾ ਸਾਹਮਣੇ ਆ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਟੂਡੈਂਟਸ ਯੂਨੀਅਨ ਸੰਘਰਸ਼ ਕਰ ਰਹੇ ਇਹਨਾਂ ਵਿਦਿਆਰਥੀਆਂ ਦੀ ਹਮਾਇਤ ਕਰਦੀ ਹੈ ਅਤੇ ਉਨਾਂ ਉੱਪਰ ਹੋਏ ਲਾਠੀਚਾਰਜ ਦੀ ਨਿਖੇਧੀ ਕਰਦੀ ਹੈ। ਇਸ ਮੌਕੇ ਕਮਲ ਚੁਹਾਨਾ, ਜੱਸ ਧੂਰੀ, ਗੁਰਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 14 ਅਗਸਤ ਰਾਤ ਨੂੰ ਵਾਹਗਾ ਸਰਹੱਦ ’ਤੇ ਮੋਮਬੱਤੀਆਂ ਜਗਾ ਕੇ ਦਿੱਤਾ ਜਾਵੇਗਾ ਪੈਗ਼ਾਮ ਅਗਲੀ ਖ਼ਬਰ ਟਿੱਪਰ ਦੀ ਲਪੇਟ ’ਚ ਆਏ ਚਾਰ ਮੋਟਰਸਾਈਕਲ ਸਵਾਰਾਂ ’ਚੋਂ ਇੱਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ; ਡਰਾਈਵਰ ਮੌਕੇ ਤੋਂ ਫਰਾਰ
Ad Position 24