ਧੂਰੀ ਹਲਕੇ ਦੇ ਲੋਕਾਂ ਦੀਆਂ ਆਸਾਂ ਨੂੰ ਨਹੀਂ ਪਿਆ ਬੂਰ, ਸਮੱਸਿਆਵਾਂ ਅਜੇ ਵੀ ਜਿਉਂ ਦੀਆਂ ਤਿਉਂ - ਹਰਦੀਪ ਦੌਲਤਪੁਰ
ਧੂਰੀ, 12 ਅਗਸਤ (ਲਖਵੀਰ ਸਿੰਘ ਧਾਂਦਰਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਅਤੇ ਹਲਕਾ ਧੂਰੀ ਤੋਂ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਹਰਦੀਪ ਸਿੰਘ ਦੌਲਤਪੁਰ ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਘਰ-ਘਰ ਮਿਲਣੀ ਪ੍ਰੋਗਰਾਮ’ ਵਿੱਢਿਆ ਗਿਆ ਹੈ। ਇਸੇ ਅਭਿਆਨ ਤਹਿਤ ਨੇੜਲੇ ਪਿੰਡ ਰਾਜੋਮਾਜਰਾ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੌਜੂਦਾ ਸਰਕਾਰ ਅਤੇ ਹਲਕਾ ਵਿਧਾਇਕ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ।
ਧੂਰੀ, 12 ਅਗਸਤ (ਲਖਵੀਰ ਸਿੰਘ ਧਾਂਦਰਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਵਿੰਗ ਦੇ ਜਨਰਲ ਸਕੱਤਰ ਅਤੇ ਹਲਕਾ ਧੂਰੀ ਤੋਂ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਹਰਦੀਪ ਸਿੰਘ ਦੌਲਤਪੁਰ ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ‘ਘਰ-ਘਰ ਮਿਲਣੀ ਪ੍ਰੋਗਰਾਮ’ ਵਿੱਢਿਆ ਗਿਆ ਹੈ। ਇਸੇ ਅਭਿਆਨ ਤਹਿਤ ਨੇੜਲੇ ਪਿੰਡ ਰਾਜੋਮਾਜਰਾ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੌਜੂਦਾ ਸਰਕਾਰ ਅਤੇ ਹਲਕਾ ਵਿਧਾਇਕ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਹਰਦੀਪ ਸਿੰਘ ਦੌਲਤਪੁਰ ਨੇ ਕਿਹਾ ਕਿ ਧੂਰੀ ਹਲਕੇ ਦੇ ਲੋਕਾਂ ਨੇ ਬੜੀਆਂ ਆਸਾਂ ਅਤੇ ਉਮੀਦਾਂ ਨਾਲ ਮੁੱਖ ਮੰਤਰੀ ਰੂਪੀ ਹਲਕਾ ਵਿਧਾਇਕ ਦੀ ਚੋਣ ਕੀਤੀ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਪਾਣੀ ਫਿਰ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਖੇਤਰ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ। ਪੀਣ ਵਾਲੇ ਸਾਫ਼ ਪਾਣੀ, ਸੀਵਰੇਜ ਨਿਕਾਸੀ, ਟੁੱਟੀਆਂ ਸੜਕਾਂ ਦੀ ਮੁਰੰਮਤ ਅਤੇ ਸਿਹਤ ਤੇ ਸਿੱਖਿਆ ਦੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਆਮ ਲੋਕ ਅੱਜ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਅੱਗੇ ਆਖਿਆ ਕਿ ਹਲਕੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਸਰਕਾਰ ਵੱਲੋਂ ਕੀਤੇ ਗਏ ਵੱਡੇ-ਵੱਡੇ ਦਾਅਵੇ ਕੇਵਲ ਕਾਗਜ਼ਾਂ ਤੱਕ ਹੀ ਸੀਮਤ ਸਾਬਤ ਹੋਏ ਹਨ। ਲੋਕਾਂ ਦੀਆਂ ਹੱਕੀ ਮੰਗਾਂ ਤੇ ਮੁਸ਼ਕਲਾਂ ਅੱਜ ਵੀ ਮੂੰਹ ਅੱਡੀ ਜਵਾਬ ਮੰਗ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ, ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ ਅਤੇ ਹਲਕੇ ਦੇ ਹਰੇਕ ਨਾਗਰਿਕ ਦੀ ਆਵਾਜ਼ ਨੂੰ ਬੁਲੰਦ ਕਰਦੀ ਰਹੇਗੀ।