14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਬਹੁਤ ਹੀ ਮੰਦਭਾਗਾ - ਅਰਵਿੰਦ ਖੰਨਾ

ਸੰਗਰੂਰ,13 ਅਗਸਤ (ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਾਬਕਾ ਵਿਧਾਇਕ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ । ਅਰਵਿੰਦ ਖੰਨਾ ਨੇ ਕਿਹਾ ਕਿ ਸ.

Ad Position 21
No active advertisement
ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਦਾ ਫ਼ੈਸਲਾ 14-08-2026
ਸੰਗਰੂਰ,13 ਅਗਸਤ (ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਾਬਕਾ ਵਿਧਾਇਕ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ । ਅਰਵਿੰਦ ਖੰਨਾ ਨੇ ਕਿਹਾ ਕਿ ਸ. ਬਾਦਲ ਉੱਤੇ ਹਮਲਾ ਹੋਣਾ ਬਹੁਤ ਹੀ ਮਾੜੀ ਗੱਲ ਹੈ ਕਿਉਂਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ ਨਤਮਸਤਕ ਹੋਣ ਲਈ ਗਏ ਸਨ ਅਤੇ ਅਜਿਹੇ ਸਮੇਂ ਜਦੋਂ ਕੋਈ ਵਿਅਕਤੀ ਗੁਰੂ ਘਰ ਵਿਖੇ ਬੜੀ ਸ਼ਰਧਾ ਪੂਰਵਕ ਜਾਂਦਾ ਹੈ ਤੇ ਹਮਲਾ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਖ ਕੌਮ ਲਈ ਬਹੁਤ ਕੁਰਬਾਨੀਆਂ ਕੀਤੀਆਂ ਹਨ ਅਤੇ ਕੌਮ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਹਮਲੇ ਪਿੱਛੇ ਜੋ ਵੀ ਤਾਕਤਾਂ ਹਨ ਉਨ੍ਹਾਂ ਨੂੰ ਨਕੇਲ ਪਾਉਣ ਦੀ ਲੋੜ ਹੈ। ਖੰਨਾ ਨੇ ਕਿਹਾ ਕਿ ਇਹ ਸਭ ਸ੍ਰ.ਬਾਦਲ ਦੀ ਵੱਧ ਰਹੀ ਲੋਕਪ੍ਰਿਅਤਾ ਨੂੰ ਢਾਹ ਲਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਘਟਨਾ ਦੀ ਉੱਚ ਪੱਧਰੀ ਜਾਂਚ ਕਰ ਕੇ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦਿੱਤੀਆਂ ਜਾਣ । ਇਸ ਮੌਕੇ ਸ੍ਰ.ਤੇਜਿੰਦਰ ਸਿੰਘ ਸੰਘਰੇੜੀ ਜਿ਼ਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਇਕਬਾਲਜੀਤ ਸਿੰਘ ਪੂਨੀਆ ਮੀਤ ਪ੍ਰਧਾਨ, ਧਰਮਿੰਦਰ ਸਿੰਘ ਦੁੱਲਟ ਪੀ.ਏ.ਸੀ. ਮੈਂਬਰ, ਰੁਪਿੰਦਰ ਸਿੰਘ ਰੰਧਾਵਾ ਮੈਂਬਰ ਪੀ.ਏ.ਸੀ. ਹਰਵਿੰਦਰ ਸਿੰਘ ਕਾਕੜਾ ਮੈਂਬਰ ਪੀ.ਏ.ਸੀ. ਅਮਰਜੀਤ ਸਿੰਘ ਜੀਤ ਪ੍ਰਧਾਨ ਅਤੇ ਜਤਿੰਦਰ ਸਿੰਘ ਵਿੱਕੀ ਕੋਚ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਮਾਲੇਰਕੋਟਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਉਦਘਾਟਨ ਨੂੰ ਲੈ ਕੇ ਚੁੱਕੇ ਸਵਾਲ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਮਲੇਰਕੋਟਲਾ ਫੇਰੀ ਨਾਲ ਆਪ ਆਗੂਆਂ ਤੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ- ਨਿਆਮਤਪੁਰ, ਰੂਪਰਾਏ
Ad Position 24