14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਿੱਖ ਬੁੱਧੀਜੀਵੀ ਮੰਚ ਵੱਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਘੋਰ ਨਿੰਦਾ

ਸ਼ੇਰਪੁਰ, 13 ਅਗਸਤ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਕੀਤਾ ਗਿਆ ਹਮਲਾ ਬਹੁਤ ਹੀ ਨਿੰਦਣਯੋਗ ਘਟਨਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਸੂਬਾਈ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਕਿਹਾ ਕਿ ਇਸ ਕਾਇਰਤਾ ਪੂਰਨ ਹਮਲੇ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜ੍ਹੀ ਹੈ।

Ad Position 21
No active advertisement
ਗੱਲਬਾਤ ਕਰਦੇ ਹੋਏ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ। ਤਸਵੀਰ: ਦਰਸ਼ਨ ਸਿੰਘ ਖੇੜੀ 14-08-2026
ਸ਼ੇਰਪੁਰ, 13 ਅਗਸਤ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਕੀਤਾ ਗਿਆ ਹਮਲਾ ਬਹੁਤ ਹੀ ਨਿੰਦਣਯੋਗ ਘਟਨਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਸੂਬਾਈ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਕਿਹਾ ਕਿ ਇਸ ਕਾਇਰਤਾ ਪੂਰਨ ਹਮਲੇ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜ੍ਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਬਾਦਲ ਪਰਿਵਾਰ ਪੂਰੀ ਸ਼ਰਧਾ, ਸਤਿਕਾਰ ਅਤੇ ਸਨਮਾਨ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਪਿਆਰ ਵਿੱਚ ਭਿੱਜ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਦੇ ਇਤਿਹਾਸਕ ਗੁਰਦੁਆਰਿਆਂ ਸਾਹਿਬਾਨ ਵਿੱਚ ਨਤਮਸਤਕ ਹੋਣ ਲਈ ਗਏ ਸੀ। ਅਜਿਹੇ ਮਹਾਨ ਪਵਿੱਤਰ ਅਸਥਾਨਾਂ ਤੇ ਹਮਲਾ ਕਰਨਾ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਆਪਣੇ ਸੇਵਕਾਂ ਦੀ ਆਪ ਹਾਜ਼ਰ ਨਾਜ਼ਰ ਹੋ ਕੇ ਸੁਰੱਖਿਆ ਕਰਦਾ ਹੈ ਅਤੇ ਕਲਗੀਆਂ ਵਾਲੇ ਪਾਤਿਸ਼ਾਹ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪ ਹੱਥ ਦੇ ਕੇ ਸੁਰੱਖਿਅਤ ਰੱਖਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਤੰਦਰੁਸਤ ਹੋ ਕੇ ਪੰਜਾਬ, ਪੰਜਾਬੀ ਤੇ ਪੰਥ ਨੂੰ ਅਗਵਾਈ ਦਿੰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਦੀ ਲੌਂਗੋਵਾਲ ਰੈਲੀ ਪੰਜਾਬ ਦਾ ਸਿਆਸੀ ਮਾਹੌਲ ਬਦਲ ਕੇ ਰੱਖ ਦੇਵੇਗੀ- ਰਿਪੂ ਢਿੱਲੋਂ ਅਗਲੀ ਖ਼ਬਰ ਧੂਰੀ ਪੁਲਿਸ ਵੱਲੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਸਮੇਤ ਖਰੀਦਦਾਰ ਕਾਬੂ; ਭਾਰੀ ਮਾਤਰਾ ’ਚ ਚੋਰੀ...
Ad Position 24