15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸੰਤ ਲੌਂਗੋਵਾਲ ਦੀ ਬਰਸੀ ਸੰਬੰਧੀ ਮੀਟਿੰਗ

ਲੌਂਗੋਵਾਲ, 14 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਮਨਾਈ ਜਾਣ ਵਾਲੀ ਬਰਸੀ ਦੇ ਸਬੰਧ ਵਿੱਚ ਅਹਿਮ ਮੀਟਿੰਗ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਵਿਖੇ ਹੋਈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਸੁਨਾਮ ਤੋਂ ਇੰਚਾਰਜ ਅਤੇ ਸੰਤ ਲੌਂਗੋਵਾਲ ਦੇ ਜਾਨਸ਼ੀਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸੰਤ ਜੀ ਨੇ ਲੋਕਾਂ ਦੀ ਤਕਦੀਰ ਬਦਲ ਦੇਣ ਦਾ ਲਿਖਤੀ ਇਤਿਹਾਸਕ ਸਮਝੌਤਾ ਕੀਤਾ ਸੀ।

Ad Position 21
No active advertisement
ਸੰਤ ਲੌਂਗੋਵਾਲ ਦੀ ਬਰਸੀ ਸੰਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਬੁਲਾਰੇ ਅਤੇ ਹਾਜ਼ਰ ਸੰਗਤਾਂ। ਤਸਵੀਰ – ਵਿਨੋਦ ਤੀਆਂ ਦੇ ਤਿਉਹਾਰ ਮੌਕੇ ਬਲਵੀਰ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਸਾਬਕਾ ਸਰਪੰਚ ਗੁਰਲਵਲੀਨ ਸਿੰਘ ਲਵਲੀ ਕੁਠਾਲਾ ਅਤੇ ਹੋਰ ਸ਼ਖਸ਼ੀਅਤਾਂ। ਤਸਵੀਰ - ਜਸਵੀਰ ਸਿੰਘ ਜੱਸੀ 15-08-2026
ਲੌਂਗੋਵਾਲ, 14 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਮਨਾਈ ਜਾਣ ਵਾਲੀ ਬਰਸੀ ਦੇ ਸਬੰਧ ਵਿੱਚ ਅਹਿਮ ਮੀਟਿੰਗ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਵਿਖੇ ਹੋਈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਸੁਨਾਮ ਤੋਂ ਇੰਚਾਰਜ ਅਤੇ ਸੰਤ ਲੌਂਗੋਵਾਲ ਦੇ ਜਾਨਸ਼ੀਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸੰਤ ਜੀ ਨੇ ਲੋਕਾਂ ਦੀ ਤਕਦੀਰ ਬਦਲ ਦੇਣ ਦਾ ਲਿਖਤੀ ਇਤਿਹਾਸਕ ਸਮਝੌਤਾ ਕੀਤਾ ਸੀ।ਜਦੋਂ ਸਿੱਖਾਂ ਨੂੰ ਪੰਜਾਬ ਤੋਂ ਬਾਹਰ ਨਫਰਤ ਨਾਲ ਵੇਖਿਆ ਜਾਣ ਲੱਗਿਆ ਤਾਂ ਨਫਰਤ ਨੂੰ ਘਟਾਉਣ ਲਈ ਸਮਝੌਤਾ ਕਰਿਆ। ਪਰ ਸਮੇਂ ਦੀ ਹਕੂਮਤ ਨੇ ਸਮਝੌਤਾ ਲਾਗੂ ਨਾ ਕਰਕੇ ਪੰਜਾਬ ਨਾਲ ਵੱਡਾ ਧ੍ਰੋਹ ਕਮਾਇਆ। ਉਹਨਾਂ ਕਿਹਾ ਕਿ ਉਹਨਾਂ ਨੂੰ ਸੰਤ ਜੀ ਦੀ ਸੰਗਤ ਦਾ ਨਿੱਘ ਪ੍ਰਾਪਤ ਹੋਇਆ ਹੈ ਸੰਤ ਜੀ ਨੂੰ ਅਕਸਰ ਸੁਚੇਤ ਕੀਤਾ ਜਾਂਦਾ ਪ੍ਰੰਤੂ ਉਹਨਾਂ ਕਦੇ ਵੀ ਮਰਨ ਦੀ ਪ੍ਰਵਾਹ ਨਹੀਂ ਕੀਤੀ ਅਤੇ ਦੇਸ਼ ਕੌਮ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ। ਉਹਨਾਂ ਕਿਹਾ ਕਿ ਭਾਵੇਂ ਸੰਤ ਜੀ ਸ਼ਹਾਦਤ ਦਾ ਜਾਮ ਪੀ ਗਏ ਹਨ ਪ੍ਰੰਤੂ ਜਿਹੜੇ ਮਸਲਿਆਂ ਲਈ ਉਹਨਾਂ ਨੂੰ ਜਾਨ ਕੁਰਬਾਨ ਪਈ ਉਹ ਮੰਗਾਂ ਅੱਜ ਵੀ ਮੌਜੂਦ ਹਨ। ਇਸ ਮੀਟਿੰਗ ਨੂੰ ਜੀਤ ਸਿੰਘ ਸਿੱਧੂ ਸਾਬਕਾ ਚੇਅਰਮੈਨ, ਸੰਤ ਜੀ ਦੇ ਨਜ਼ਦੀਕੀ ਸਾਥੀ ਭਾਈ ਮਹਿੰਦਰ ਸਿੰਘ ਦੁੱਲਟ, ਗੁਰਚਰਨ ਸਿੰਘ ਸਮਾਘ ਸਾਬਕਾ ਡਾਇਰੈਕਟਰ, ਆੜ੍ਹਤੀ ਸੁਰਿੰਦਰ ਕੁਮਾਰ ਲੀਲਾ ਅਤੇ ਡਾ. ਮਲਵਿੰਦਰ ਸਿੰਘ ਸਿੱਧੂ ਨੇ ਸੰਬੋਧਨ ਕੀਤਾ। ਇਸ ਮੌਕੇ , ਜਥੇ. ਉਦੇ ਸਿੰਘ ਲੌਂਗੋਵਾਲ, ਨਵਇੰਦਰ ਸਿੰਘ ਲੌਂਗੋਵਾਲ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਚਮਕੌਰ ਸਿੰਘ ਪੀ.ਏ., ਬਲਕਾਰ ਸਿੰਘ ਸੰਗਾਲਾ ਸੀ. ਮੀਤ ਪ੍ਰਧਾਨ, ਨਰਿੰਦਰ ਸਿੰਘ ਗਿੱਲ, ਜਸਵਿੰਦਰ ਸਿੰਘ ਲਿਬੜਾ ਸਰਕਲ ਪ੍ਰਧਾਨ, ਰਮੇਸ਼ ਅਗਰਵਾਲ, ਗੁਰਮੀਤ ਸਿੰਘ ਸਿੱਧੂ ਸਾਬਕਾ ਇੰਸਪੈਕਟਰ , ਦਲਜੀਤ ਸਿੰਘ ਸਿੱਧੂ, ਮਾ. ਗੁਰਬਿੰਦਰ ਸਿੰਘ, ਹਰਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਗਿੱਲ , ਹਰਜੀਤ ਸਿੰਘ ਗਿੱਲ ਤਿੰਨੇ ਜ਼ਿਲ੍ਹਾ ਸੀ. ਮੀਤ ਪ੍ਰਧਾਨ, ਹਰਮੇਸ਼ ਸਿੰਘ ਸਿੱਧੂ, ਕਰਨੈਲ ਸਿੰਘ ਜੱਸੇ ਕਾ, ਸੁਖਵਿੰਦਰ ਸਿੰਘ ਦੁੱਲਟ, ਦੀਦਾਰ ਸਿੰਘ ਕਾਲਾ ਭੁੱਲਰ, ਦਰਸ਼ਨ ਸਿੰਘ ਮੰਤਰੀ ਕਾ, ਗੁਰਜੰਟ ਸਿੰਘ ਸਲਾਇਟ , ਮਿ. ਸੁਖਦੇਵ ਸਿੰਘ, ਜਥੇ. ਮਹਿਮਾ ਸਿੰਘ, ਬੱਲਮ ਸਿੰਘ, ਅਮਰਜੀਤ ਸਿੰਘ ਪੀ. ਏ., ਨੰਬਰਦਾਰ ਅਵਤਾਰ ਸਿੰਘ, ਗੁਰਸੇਵਕ ਸਿੰਘ ਚਹਿਲ, ਬਹਾਦਰ ਸਿੰਘ ਮੈਂਬਰ, ਚਮਕੌਰ ਸਿੰਘ ਅਕਾਲੀ, ਬੇਅੰਤ ਸਿੰਘ ਸੂਸਣ, ਗੋਬਿੰਦ ਸਿੰਘ ਰੰਧਾਵਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਅਤਰ ਸਿੰਘ ਗੁਰਮਤਿ ਕਾਲਜ ਵਿਖੇ ਵਿਦਿਆਰਥੀਆਂ ਨੂੰ ਦਸਤਾਰਾਂ ਭੇਟ, ਸਿੱਖ ਪਛਾਣ ਤੇ ਦਸਤਾਰ ਦੀ ਮਹੱਤਤਾ ਤੋਂ ਕਰਵਾਇਆ ਜਾ... ਅਗਲੀ ਖ਼ਬਰ 150 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਤਸਕਰ ਕਾਬੂ
Ad Position 24