14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬੀਬਾ ਜਾਹਿਦਾ ਸੁਲੇਮਾਨ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਸੰਦੌੜ, 14 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਹਲਕਾ ਮਾਲੇਰਕੋਟਲਾ ਤੋਂ ਸ੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਬੀਬਾ ਜਾਹਿਦਾ ਸੁਲੇਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਏ ਹਮਲੇ ਦੀ ਸਖਤ ਸਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ਤੇ ਹੋਇਆ ਹਮਲਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।

Ad Position 21
No active advertisement
ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ । ਤਸਵੀਰ: ਗੁਰਪ੍ਰੀਤ ਸਿੰਘ ਚੀਮਾ 14ਐਸਐਨਜੀ39 ਸੁਨਾਮ ਵਿਖੇ ਬਾਰ ਐਸੋਸੀਏਸ਼ਨ ਵੱਲੋਂ ਮਨਾਏ ਗਏ ਤੀਆਂ ਦੇ ਤਿਉਹਾਰ ਮੌਕੇ ਬਾਰ ਐਸੋਸੀਏਸ਼ਨ ਦੀਆਂ ਮੈਂਬਰ। ਤਸਵੀਰ: ਰੁਪਿੰਦਰ ਸਿੰਘ ਸੱਗੂ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ, ਐੱਸ.ਐੱਸ.ਪੀ. ਮਲੇਰਕੋਟਲਾ ਸ. ਗੁਰਮੀਤ ਸਿੰਘ ਅਤੇ ਰਾਜਦੀਪ ਸਿੰਘ ਬਰਾੜ ਵਧੀਕ ਡਿਪਟੀ ਕਮਿਸ਼ਨਰ ਖੁੱਲ੍ਹੀ ਜਿਪਸੀ ‘ਚ ਸਵਾਰ ਹੋ ਕੇ ਪਰੇਡ ਦਾ ਨਿਰੀਖਣ ਕਰਦੇ ਹੋਏ। ਤਸਵੀਰ – ਮੁਹੰਮਦ ਹਨੀਫ ਥਿੰਦ 15-08-2026
ਸੰਦੌੜ, 14 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਹਲਕਾ ਮਾਲੇਰਕੋਟਲਾ ਤੋਂ ਸ੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਬੀਬਾ ਜਾਹਿਦਾ ਸੁਲੇਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਏ ਹਮਲੇ ਦੀ ਸਖਤ ਸਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ਤੇ ਹੋਇਆ ਹਮਲਾ ਬਹੁਤ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਇਹ ਹਮਲਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।ਉਥੇ ਹੀ ਗੁਰੁੂਘਰ ਦੀ ਮਾਣ ਮਰਿਆਦਾ ਦੀ ਸਿੱਧੇ ਤੌਰ ਤੇ ਤੌਹੀਨ ਹੈ।ਉਨ੍ਹਾਂ ਕਿਹਾ ਕਿ ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸਰਧਾਲੂ ਤੇ ਅਜਿਹਾ ਹਮਲਾ ਸਿੱਖ ਸਰਧਾ ਨੂੰ ਸਿੱਧੀ ਠੇਸ ਹੈ।ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸਕਤੀ ਨੂੰ ਕਮਜੋਰ ਕਰਨਾ ਚਾਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ ਅਤੇ ਮਾਰਕੀਟ ਕਮੇਟੀ ਸੰਦੌੜ ਦੇ ਸਾਬਕਾ ਚੇਅਰਮੈਨ ਡਾ. ਜਗਤਾਰ ਸਿੰਘ ਜੱਗੀ ਝੁਨੇਰ ਨੇ ਵੀ ਇਸ ਘਟਨਾ ਦੀ ਸਖਤ ਸਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।ਇਸ ਮੌਕੇ ਸਰਕਲ ਪ੍ਰਧਾਨ ਸੰਦੌੜ ਮਨਦੀਪ ਸਿੰਘ ਮਾਣਕਵਾਲ, ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ ਡਾ ਸੁਰਾਜ ਮੁਹੰਮਦ ਚੱਕ, ਡਾ. ਨਰਿੰਦਰਪਾਲ ਸਿੰਘ ਵੈਦ ਦੁਲਮਾਂ, ਤਲਵੀਰ ਸਿੰਘ ਕਾਲਾ ਕੁਠਾਲਾ, ਬਹਾਦਰ ਸਿੰਘ ਕੁਠਾਲਾ, ਕੁਲਬੀਰ ਸਿੰਘ ਰਿੰਕਾ ਸਾਹੀ, ਪਿਆਰਾ ਸਿੰਘ ਦਾਰੀ ਸੰਦੌੜ, ਡਾ. ਸਰਬਨ ਸਿੰਘ ਸੰਦੌੜ, ਬਲਜੀਤ ਕੌਰ ਦੁਲਮਾਂ ਮੈਂਬਰ ਬਲਾਕ ਸੰਮਤੀ, ਅੰਮ੍ਰਿਤਪਾਲ ਸਿੰਘ ਮਾਨ ਆਦਿ ਅਕਾਲੀ ਆਗੂਆਂ ਨੇ ਵੀ ਇਸ ਘਟਨਾ ਦੀ ਸਖਤ ਸਬਦਾਂ ਵਿਚ ਨਿਖੇਧੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਦਾਮਨ ਬਾਜਵਾ ਦੀ ਅਗਵਾਈ ’ਚ ਸੁਨਾਮ ਵਿਚ ਕੱਢੀ ਵਿਸ਼ਾਲ ਤਿਰੰਗਾ ਯਾਤਰਾ ਅਗਲੀ ਖ਼ਬਰ ਬਾਬਾ ਗੰਡਾ ਸਿੰਘ ਸਕੂਲ ਲਾਂਗੜੀਆਂ ’ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਸਰਕਾਰੀ ਪ੍ਰਾਇਮਰੀ ਸਕੂਲ ਕਾਤਰੋਂ ਨੂੰ ਦੋ...
Ad Position 24