14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬੀਰ ਕਲਾਂ ਕਾਲਜ ਵਿਖੇ ਪ੍ਰੋਗਰਾਮ ਕਰਵਾਇਆ

ਚੀਮਾ ਮੰਡੀ, 14 ਅਗਸਤ (ਗੁਰਜੀਤ ਸਿੰਘ ਚਹਿਲ) - ਮਾਡਰਨ ਗਰੁੱਪ ਆਫ ਕਾਲਜ ਬੀਰ ਕਲਾਂ ਵਿਖੇ “ਇੰਟਰਨੈਸ਼ਨਲ ਯੂਥ ਡੇ” ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਕਾਲਜ ਚੇਅਰਮੈਨ ਡਾ.

Ad Position 21
No active advertisement
ਅਜੀਤ ਡੈਸਕ 15-08-2026
ਚੀਮਾ ਮੰਡੀ, 14 ਅਗਸਤ (ਗੁਰਜੀਤ ਸਿੰਘ ਚਹਿਲ) - ਮਾਡਰਨ ਗਰੁੱਪ ਆਫ ਕਾਲਜ ਬੀਰ ਕਲਾਂ ਵਿਖੇ “ਇੰਟਰਨੈਸ਼ਨਲ ਯੂਥ ਡੇ” ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾਕਟਰ ਵੀ. ਕੇ. ਰਾਏ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ “ਚ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਯੂਨਿਟਾਂ ਦੇ ਵਲੰਟੀਅਰਾਂ ਨੇ ਭਾਗ ਲਿਆ। ਇਸ ਮੌਕੇ ਬੋਲਦਿਆਂ ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਨੇ ਕਿਹਾ ਕਿ ਨੌਜਵਾਨ ਪੀੜੀ ਸਮਾਜ ਦਾ ਅਮੁੱਲ ਵਿਰਸਾ ਹੈ ਅਤੇ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਚੰਗੀ ਸੇਧ ਅਤੇ ਉਨਾਂ ਦੀ ਸਿਹਤ ਸਬੰਧੀ ਜਾਣਕਾਰੀ ਪ੍ਰਦਾਨ ਕਰਨ ‘ਚ ਸਹਾਈ ਸਿੱਧ ਹੁੰਦੇ ਹਨ । ਕਾਲਜ ਪ੍ਰਿੰਸੀਪਲ ਡਾ. ਵੀ. ਕੇ ਰਾਏ ਨੇ ਇਸ ਦਿਨ ਦੇ ਬਾਰੇ ਦੱਸਦਿਆਂ ਕਿਹਾ ਕਿ ਇੰਟਰਨੈਸ਼ਨਲ ਯੂਥ ਡੇ ਹਰ ਸਾਲ ਪੂਰੇ ਵਿਸ਼ਵ ਭਰ ‘ਚ 12 ਅਗਸਤ ਨੂੰ ਮਨਾਇਆ ਜਾਂਦਾ ਹੈ ਜੋ ਕਿ ਯੁਵਾ ਸ਼ਕਤੀ ਨੂੰ ਪ੍ਰੇਰਿਤ ਕਰਨ ਅਤੇ ਯੁਵਕਾਂ ਨੂੰ ਇੱਕ ਸਹੀ ਮਾਰਗ ਦਰਸ਼ਨ ਪ੍ਰਦਾਨ ਕਰਨ ਦੀ ਕੋਸ਼ਿਸ਼ ਹੈ । ਇਸ ਸਮਾਗਮ ਦੌਰਾਨ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨ ਐਸ ਐਸ ਯੂਨਿਟ ਦੇ ਵਲੰਟੀਅਰਾਂ ਵੱਲੋਂ ਇੱਕ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ‘ਚ ਵਿਦਿਆਰਥੀਆਂ ਨੇ ਸਿਹਤ ਅਤੇ ਵੱਖ ਵੱਖ ਭਿਆਨਕ ਬਿਮਾਰੀਆਂ ਜਿਵੇਂ ਕਿ ਏਡਜ , ਨਸ਼ੇ ਆਦਿ ਸੰਬੰਧੀ ਜਾਗਰੂਕਤਾ ਮੁਹਿੰਮ ‘ਚ ਹਿੱਸਾ ਲੈਂਦਿਆਂ ਦਿਲਕਸ਼ ਪੋਸਟਰ ਵੀ ਬਣਾਏ । ਇਸ ਮੌਕੇ ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ‘ ਮਿਸ਼ਨ ਹਰਿਆਲੀ’ ਦੇ ਤਹਿਤ ਸਕੂਲੀ ਵਿਦਿਆਰਥੀਆਂ ਨੇ ਲਗਾਏ ਸੈਂਕੜੇ ਬੂਟੇ ਅਗਲੀ ਖ਼ਬਰ ਕੇਂਦਰੀ ਏਜੰਸੀਆਂ ਦੀ ਕਾਰਵਾਈ ਤੋਂ ਡਰੀ ‘ਆਪ’ ਦੇ ਆਗੂ ਬੁਖ਼ਾਲਾਹਟ ਵਿਚ ਆਏ - ਪੂਨੀਆ
Ad Position 24