14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

‘ ਮਿਸ਼ਨ ਹਰਿਆਲੀ’ ਦੇ ਤਹਿਤ ਸਕੂਲੀ ਵਿਦਿਆਰਥੀਆਂ ਨੇ ਲਗਾਏ ਸੈਂਕੜੇ ਬੂਟੇ

ਚੀਮਾ ਮੰਡੀ, 14 ਅਗਸਤ (ਗੁਰਜੀਤ ਸਿੰਘ ਚਹਿਲ) - ਵਾਤਾਵਰਨ ਨੂੰ ਬਚਾਉਣ ਅਤੇ ਪੰਜਾਬ ਰਾਜ ਵਿੱਚ ਹਰਿਆਲੀ ਨੂੰ ਮੁੱਖ ਰੱਖਦਿਆਂ ‘ਪੰਜਾਬ ਫਾਊਂਡੇਸ਼ਨ’ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਨੇ ਸੰਯੁਕਤ ਰੂਪ ‘ਚ ਇਕ ਵੱਡੀ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਕੀਤੀ ਹੈ। ਇਸ ਮਹਾਂ-ਅਭਿਆਨ ਦੇ ਤਹਿਤ ਪੂਰੇ ਪੰਜਾਬ ਦੇ ਸਕੂਲਾਂ ਦੇ ਮਾਧਿਅਮ ਰਾਹੀਂ 10 ਤੋਂ 12 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ।

Ad Position 21
No active advertisement
ਅਜੀਤ ਡੈਸਕ 15-08-2026
ਚੀਮਾ ਮੰਡੀ, 14 ਅਗਸਤ (ਗੁਰਜੀਤ ਸਿੰਘ ਚਹਿਲ) - ਵਾਤਾਵਰਨ ਨੂੰ ਬਚਾਉਣ ਅਤੇ ਪੰਜਾਬ ਰਾਜ ਵਿੱਚ ਹਰਿਆਲੀ ਨੂੰ ਮੁੱਖ ਰੱਖਦਿਆਂ ‘ਪੰਜਾਬ ਫਾਊਂਡੇਸ਼ਨ’ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਨੇ ਸੰਯੁਕਤ ਰੂਪ ‘ਚ ਇਕ ਵੱਡੀ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਕੀਤੀ ਹੈ। ਇਸ ਮਹਾਂ-ਅਭਿਆਨ ਦੇ ਤਹਿਤ ਪੂਰੇ ਪੰਜਾਬ ਦੇ ਸਕੂਲਾਂ ਦੇ ਮਾਧਿਅਮ ਰਾਹੀਂ 10 ਤੋਂ 12 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ । ਇਸ ਮੁਹਿੰਮ ਤਹਿਤ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦੇ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿ ਦਿਆਰਥੀਆਂ ਨੂੰ ਬੂਟੇ ਵੰਡੇ ਗਏ। ਇਸ ਮੁਹਿੰਮ ਦੇ ਤਹਿਤ ਬੂਟਿਆਂ ਦੀ ਦੇਖਭਾਲ ਦਾ ਸੰਕਲਪ ਵੀ ਲਿਆ ਗਿਆ । ਸਕੂਲ ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਕਤ ਫੈਡਰੇਸ਼ਨ ਦੇ ਉਦਮ ਉਪਰਾਲੇ ਸਦਕਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਲੱਖਾਂ ਪੌਦੇ ਹੀ ਨਹੀ ਲਗਾਏ ਗਏ ਬਲਕਿ ਉਨ੍ਹਾਂ ਦੀ ਦੇਖਭਾਲ ਵੀ ਕੀਤੀ ਜਾ ਰਹੀ ਹੈ । ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ , ਪ੍ਰਬੰਧਕ ਰਾਜ ਕੁਮਾਰ ਵਿਸ਼ਿਸ਼ਟ ਅਤੇ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਇਸ ਮਿਸ਼ਨ ‘ਚ ਸਮੂਹ ਵਿਦਿਆਰਥੀਆਂ ਅਤੇ ਮਾਪਿਆਂ ਤੋਂ ਇਲਾਵਾ ਅਕੈਡਮੀ ਸਟਾਫ ਵਲੋਂ ਵੀ ਭਰਪੂਰ ਯੋਗਦਾਨ ਪਾਇਆ ਜਾ ਰਿਹਾ ਹੈ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਹਮਲਾ ਬੇਹੱਦ ਦੁਖਦਾਈ ਤੇ ਨਿੰਦਣਯੋਗ : ਗਗਨਦੀਪ ਸਿੰਘ ਖੰਡੇਬਾਦ ਅਗਲੀ ਖ਼ਬਰ ਬੀਰ ਕਲਾਂ ਕਾਲਜ ਵਿਖੇ ਪ੍ਰੋਗਰਾਮ ਕਰਵਾਇਆ
Ad Position 24