14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼੍ਰੋਮਣੀ ਅਕਾਲੀ ਦਲ (ਬ) ਅਨਾਜ ਮੰਡੀ ਲੌਂਗੋਵਾਲ ’ਚ ਮਨਾਏਗਾ ਸੰਤ ਲੌਂਗੋਵਾਲ ਦੀ ਬਰਸੀ

ਲੌਂਗੋਵਾਲ, 14 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਨੂੰ ਲੈ ਕੇ ਸ਼ਹੀਦੀ ਕਾਨਫਰੰਸ ਅਨਾਜ ਮੰਡੀ ਲੌਂਗੋਵਾਲ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸੁਨਾਮ ਤੋਂ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਪਾਰਟੀ ਦੇ ਸਥਾਨਕ ਆਗੂਆਂ ਨਾਲ ਸਮਾਗਮ ਵਾਲੇ ਸਥਾਨ ਤੇ ਪੁੱਜ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

Ad Position 21
No active advertisement
ਸਹਿਰੀ ਪ੍ਰਧਾਨ ਕੁਲਵੰਤ ਸਿੰਘ ਸੋਹਲ ਅਤੇ ਜ਼ਿਲ੍ਹਾ ਆਗੂ ਜੱਥੇਦਾਰ ਅਵਤਾਰ ਸਿੰਘ ਜੱਸਲ। ਤਸਵੀਰ : ਸੁਖਜੀਤ ਸਿੰਘ ਖੇੜਾ 15-08-2026
ਲੌਂਗੋਵਾਲ, 14 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਨੂੰ ਲੈ ਕੇ ਸ਼ਹੀਦੀ ਕਾਨਫਰੰਸ ਅਨਾਜ ਮੰਡੀ ਲੌਂਗੋਵਾਲ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸੁਨਾਮ ਤੋਂ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਪਾਰਟੀ ਦੇ ਸਥਾਨਕ ਆਗੂਆਂ ਨਾਲ ਸਮਾਗਮ ਵਾਲੇ ਸਥਾਨ ਤੇ ਪੁੱਜ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਦੱਸਿਆ ਕਿ ਬਰਸੀ ਸਮਾਗਮ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਹਲਕਾ ਇੰਚਾਰਜ਼ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸੰਤ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜ ਰਹੀ ਹੈ। ਉਹਨਾਂ ਦੱਸਿਆ ਕਿ ਸੰਤ ਜੀ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ। ਜਿਨ੍ਹਾਂ ਦੇ ਲੰਗਰ, ਪੀਣ ਵਾਲੇ ਪਾਣੀ ਦੀਆਂ ਛਬੀਲਾਂ ਅਤੇ ਪਾਰਕਿੰਗ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਯੂਥ ਆਗੂ ਠੇਕੇਦਾਰ ਬਿੰਦਰ ਸਿੰਘ ਨੇ ਦੱਸਿਆ ਕਿ ਪ੍ਰਬੰਧਾਂ ਨੂੰ ਲੈਕੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ ਅਤੇ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ ਨੇ ਦੱਸਿਆ ਕਿ ਸਮਾਗਮ ਵਾਲੇ ਸਥਾਨ ‘ਤੇ 200 x 360 ਦਾ ਵਿਸ਼ਾਲ ਟੈਂਟ ਲਾਇਆ ਜਾ ਰਿਹਾ ਹੈ। ਜਿਸਦੇ ਵਿਚ ਤਿੰਨ ਮੰਚ ਬਣਾਏ ਜਾ ਰਹੇ ਹਨ। ਇਕ ਮੰਚ ਲੀਡਰਸ਼ਿਪ ਲਈ ਦੂਜਾ ਢਾਡੀਆਂ ‘ਤੇ ਪ੍ਰਚਾਰਕਾਂ ਲਈ ਅਤੇ ਤੀਜਾ ਮੰਚ ਲੀਡਰਾਂ ਦੇ ਸੰਬੋਧਨ ਕਰਨ ਲਈ ਤਿਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਠੇਕੇਦਾਰ ਬਿੰਦਰ ਸਿੰਘ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਜਸਵਿੰਦਰ ਸਿੰਘ ਦੁੱਲਟ ਸੁਸਾਇਟੀ ਪ੍ਰਧਾਨ, ਬਾਬਾ ਕੁਲਵੰਤ ਸਿੰਘ ਕਾਂਤੀ, ਪਰਮਜੀਤ ਸਿੰਘ ਸਿੱਧੂ, ਅਮਰੀਕ ਸਿੰਘ ਬਰਨਾਲਾ ਮੈਨੇਜਰ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਅਤੇ ਨਿਰਮਲ ਸਿੰਘ ਲਖਮੀਰਵਾਲਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਤਰ ਹਾਊਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਢੱਕੀ ਵਾਲੇ ਸੰਤਾਂ ਵਲੋਂ ਕਪਿਆਲ ਵਿਖੇ ਸੰਤ ਸਮਾਗਮ ਅੱਜ
Ad Position 24