18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਦਸਮੇਸ਼ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ’ਚ ਸਫਲਤਾ ਦੇ ਝੰਡੇ ਗੱਡੇ

ਅਮਰਗੜ੍ਹ, 17 ਅਗਸਤ (ਪਵਿੱਤਰ ਸਿੰਘ, ਜਤਿੰਦਰ ਮੰਨਵੀ) ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਪੰਜਾਬ ਦੀਆਂ ਜ਼ੋਨ ਪੱਧਰੀ ਖੇਡਾਂ ‘ਚ ਦਸ਼ਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਸਫਲਤਾ ਦੇ ਝੰਡੇ ਗੱਡਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸਕੂਲ ਪ੍ਰਿੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਜੀ ਨੇ ਦੱਸਿਆ ਕਿ ਸਕੂਲ ਦੀ ਰੱਸਾ ਕੱਸੀ ਦੀ ਮੁੰਡਿਆਂ ਅਤੇ ਕੁੜੀਆਂ ਦੋਨਾਂ ਨੇ ਜ਼ਿਲਾ ਪੱਧਰੀ ਖੇਡਾਂ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਅਤੇ ਬੈਡਮਿੰਟਨ ਅੰਡਰ-17 ਲੜਕੇ ਅਤੇ ਲੜਕੀਆਂ ਅੰਡਰ-19 ਰੈਸ਼ਲਿੰਗ ‘ਚ ਅੰਡਰ-14 ਮੁੰਡਿਆਂ ਵਿੱਚ ਅਤੇ ਕੁੜੀਆਂ ਅੰਡਰ-14 ‘ਚ ਵੀ ਆਪਣੀ ਜਗ੍ਹਾ ਬਣਾਈ ਅਤੇ ਸ਼ਾਟਪੁੱਟ ਅਤੇ ਹਾਈ ਜੰਪ ਵਿੱਚ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 18-08-2026
ਅਮਰਗੜ੍ਹ, 17 ਅਗਸਤ (ਪਵਿੱਤਰ ਸਿੰਘ, ਜਤਿੰਦਰ ਮੰਨਵੀ) ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਪੰਜਾਬ ਦੀਆਂ ਜ਼ੋਨ ਪੱਧਰੀ ਖੇਡਾਂ ‘ਚ ਦਸ਼ਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਸਫਲਤਾ ਦੇ ਝੰਡੇ ਗੱਡਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆ ਸਕੂਲ ਪ੍ਰਿੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਜੀ ਨੇ ਦੱਸਿਆ ਕਿ ਸਕੂਲ ਦੀ ਰੱਸਾ ਕੱਸੀ ਦੀ ਮੁੰਡਿਆਂ ਅਤੇ ਕੁੜੀਆਂ ਦੋਨਾਂ ਨੇ ਜ਼ਿਲਾ ਪੱਧਰੀ ਖੇਡਾਂ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਅਤੇ ਬੈਡਮਿੰਟਨ ਅੰਡਰ-17 ਲੜਕੇ ਅਤੇ ਲੜਕੀਆਂ ਅੰਡਰ-19 ਰੈਸ਼ਲਿੰਗ ‘ਚ ਅੰਡਰ-14 ਮੁੰਡਿਆਂ ਵਿੱਚ ਅਤੇ ਕੁੜੀਆਂ ਅੰਡਰ-14 ‘ਚ ਵੀ ਆਪਣੀ ਜਗ੍ਹਾ ਬਣਾਈ ਅਤੇ ਸ਼ਾਟਪੁੱਟ ਅਤੇ ਹਾਈ ਜੰਪ ਵਿੱਚ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ। ਸਕੂਲ ਚੇਅਰਮੈਨ ਅਸ਼ੋਕ ਕੁਮਾਰ ਦਾਨੀ ਅਤੇ ਡੀ.ਪੀ. ਸੰਦੀਪ ਸਿੰਘ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਹਨਾਂ ਨੂੰ ਹੋਰ ਵੀ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਵਾਇਸ ਪ੍ਰਿੰਸੀਪਲ ਮੈਡਮ ਮਮਤਾ ਦਾਨੀ ਨੇ ਵਿਦਿਆਰਥੀ ਨੂੰ ਪ੍ਰੇਰਿਤ ਕਰਦਿਆਂ ਕਿਹਾ ਸਰਬ ਪੱਖੀ ਵਿਕਾਸ ਲਈ ਹਰ ਇੱਕ ਵਿਦਿਆਰਥੀ ਨੂੰ ਪੜਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਵਿੱਚ ਵੀ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਇੰਜ. ਸਿੱਧੂ ਅਕਾਲੀ ਦਲ (ਬ) ਵਿਚ ਸ਼ਾਮਿਲ ਅਗਲੀ ਖ਼ਬਰ ਉਰਦੂ ਦੇ ਨਾਮਵਰ ਸਾਹਿਤਕਾਰ ਮੁਹੰਮਦ ਅਯੂਬ ਖ਼ਾਨ ਸਟੇਟ ਐਵਾਰਡ ਨਾਲ ਸਨਮਾਨਿਤ
Ad Position 24