‘ ਤੀਆਂ ਦਾ ਮੇਲਾ-2026’ ਧੂਮਧਾਮ ਨਾਲ ਮਨਾਇਆ
ਖਨੌਰੀ, 17 ਅਗਸਤ (ਬਲਵਿੰਦਰ ਸਿੰਘ ਥਿੰਦ) - ਗੁਰੂਕੁਲ ਗਲੋਬਲ ਕਰਿਐਂਜਾ ਸਕੂਲ, ਖਨੌਰੀ ਵਿਖੇ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਲੋਕ-ਰਵਾਇਤਾਂ ਨੂੰ ਸਮਰਪਿਤ ‘ਤੀਆਂ ਦਾ ਮੇਲਾ-2026’ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਸਕੂਲ ਦੇ ਚੇਅਰਮੈਨ ਸਰਦਾਰ ਸ਼ਮਸ਼ੇਰ ਸਿੰਘ ਹੁੰਦਲ ਅਤੇ ਅਮਨਦੀਪ ਕੌਰ ਹੁੰਦਲ ਵੱਲੋਂ ਕੀਤੀ ਗਈ।
ਨ
ਨਗਰ ਪੰਚਾਇਤ ਅਮਰਗੜ੍ਹ ਦੀ ਪ੍ਰਧਾਨ ਰੁਚਿਕਾ ਕੌੜਾ ਦਾ ਸਨਮਾਨ ਕਰਦੀਆਂ ਹੋਈਆਂ ਮਹਿਲਾਵਾਂ । ਤਸਵੀਰ: ਜਤਿੰਦਰ ਮੰਨਵੀ
18-08-2026
ਖਨੌਰੀ, 17 ਅਗਸਤ (ਬਲਵਿੰਦਰ ਸਿੰਘ ਥਿੰਦ) - ਗੁਰੂਕੁਲ ਗਲੋਬਲ ਕਰਿਐਂਜਾ ਸਕੂਲ, ਖਨੌਰੀ ਵਿਖੇ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਲੋਕ-ਰਵਾਇਤਾਂ ਨੂੰ ਸਮਰਪਿਤ ‘ਤੀਆਂ ਦਾ ਮੇਲਾ-2026’ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਸਕੂਲ ਦੇ ਚੇਅਰਮੈਨ ਸਰਦਾਰ ਸ਼ਮਸ਼ੇਰ ਸਿੰਘ ਹੁੰਦਲ ਅਤੇ ਅਮਨਦੀਪ ਕੌਰ ਹੁੰਦਲ ਵੱਲੋਂ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜ ਕੇ ਗਿੱਧਾ, ਲੋਕ-ਗੀਤ, ਬੋਲੀਆਂ, ਲੋਕ-ਨਾਚ ਅਤੇ ਰਵਾਇਤੀ ਖੇਡਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ। ਉਨ੍ਹਾਂ ਦੀਆਂ ਸਭਿਆਚਾਰਕ ਵੰਨਗੀਆਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ ਅਤੇ ਸਕੂਲ ਪਰਿਸਰ ਪੰਜਾਬੀ ਵਿਰਸੇ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਮੇਲੇ ਦੌਰਾਨ ਲਗਾਏ ਰਵਾਇਤੀ ਝੂਲੇ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਚੇਅਰਮੈਨ ਸ਼ਮਸ਼ੇਰ ਸਿੰਘ ਹੁੰਦਲ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਮਨਦੀਪ ਕੌਰ ਹੁੰਦਲ ਨੇ ਕਿਹਾ ਕਿ ਪੰਜਾਬੀ ਵਿਰਸੇ, ਮਾਂ-ਬੋਲੀ ਅਤੇ ਲੋਕ-ਰਵਾਇਤਾਂ ਨੂੰ ਸੰਭਾਲਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮਾਗਮ ਦੀ ਸਫਲਤਾ ਲਈ ਵਿਦਿਆਰਥੀਆਂ ਅਤੇ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕੀਤੀ। ‘ਤੀਆਂ ਦਾ ਮੇਲਾ-2026’ ਨਵੀਂ ਪੀੜ੍ਹੀ ਨੂੰ ਪੰਜਾਬੀ ਸਭਿਆਚਾਰ ਨਾਲ ਜੋੜਨ ਦਾ ਸੁੰਦਰ ਸੁਨੇਹਾ ਦਿੰਦਿਆਂ ਯਾਦਗਾਰੀ ਹੋ ਨਿਬੜਿਆ।