18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਰਾਜਪਾਲ ਵਲੋਂ ਅੰਗਦਾਨੀ ਵੰਸ਼ ਬਾਂਸਲ ਦੇ ਪਿਤਾ ਟੋਨੀ ਬਾਂਸਲ ਦਾ ਸਨਮਾਨ

ਲਹਿਰਾਗਾਗਾ, 17 ਅਗਸਤ (ਅਸ਼ੋਕ ਗਰਗ) - ਮਨੁੱਖਤਾ ਅਤੇ ਸੰਵੇਦਨਸ਼ੀਲਤਾ ਦੀ ਵਿਲੱਖਣ ਮਿਸਾਲ ਕਾਇਮ ਕਰਨ ਵਾਲੇ 10 ਮਹੀਨਿਆਂ ਦੇ ਵੰਸ਼ ਬਾਂਸਲ ਦੇ ਅੰਗਦਾਨ ਨੂੰ ਆਜ਼ਾਦੀ ਦਿਵਸ ਮੌਕੇ ਵਿਸ਼ੇਸ਼ ਮਾਨਤਾ ਮਿਲੀ। ਵੰਸ਼ ਦੇ ਦੇਹਾਂਤ ਤੋਂ ਬਾਅਦ ਉਸਦੇ ਮਾਪਿਆਂ ਨੇ ਅਸਹਿ ਦੁੱਖ ਦੀ ਘੜੀ ਵਿੱਚ ਵੀ ਮਨੁੱਖਤਾ ਨੂੰ ਸਭ ਤੋਂ ਉੱਪਰ ਰੱਖਦਿਆਂ ਉਸਦੇ ਅੰਗ ਦਾਨ ਕਰਨ ਦਾ ਫੈਸਲਾ ਕੀਤਾ।

Ad Position 21
No active advertisement
ਅਜੀਤ ਡੈਸਕ 18-08-2026
ਲਹਿਰਾਗਾਗਾ, 17 ਅਗਸਤ (ਅਸ਼ੋਕ ਗਰਗ) - ਮਨੁੱਖਤਾ ਅਤੇ ਸੰਵੇਦਨਸ਼ੀਲਤਾ ਦੀ ਵਿਲੱਖਣ ਮਿਸਾਲ ਕਾਇਮ ਕਰਨ ਵਾਲੇ 10 ਮਹੀਨਿਆਂ ਦੇ ਵੰਸ਼ ਬਾਂਸਲ ਦੇ ਅੰਗਦਾਨ ਨੂੰ ਆਜ਼ਾਦੀ ਦਿਵਸ ਮੌਕੇ ਵਿਸ਼ੇਸ਼ ਮਾਨਤਾ ਮਿਲੀ। ਵੰਸ਼ ਦੇ ਦੇਹਾਂਤ ਤੋਂ ਬਾਅਦ ਉਸਦੇ ਮਾਪਿਆਂ ਨੇ ਅਸਹਿ ਦੁੱਖ ਦੀ ਘੜੀ ਵਿੱਚ ਵੀ ਮਨੁੱਖਤਾ ਨੂੰ ਸਭ ਤੋਂ ਉੱਪਰ ਰੱਖਦਿਆਂ ਉਸਦੇ ਅੰਗ ਦਾਨ ਕਰਨ ਦਾ ਫੈਸਲਾ ਕੀਤਾ। ਇਸ ਉੱਤਮ ਫੈਸਲੇ ਨਾਲ ਅੱਠ ਲੋੜਵੰਦ ਲੋਕਾਂ ਨੂੰ ਨਵੀਂ ਜ਼ਿੰਦਗੀ ਦੀ ਉਮੀਦ ਮਿਲੀ। ਆਜ਼ਾਦੀ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਵੰਸ਼ ਬਾਂਸਲ ਦੇ ਪਿਤਾ ਟੋਨੀ ਬਾਂਸਲ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਦਿਆਂ ਪਰਿਵਾਰ ਦੀ ਹਿੰਮਤ, ਕੁਰਬਾਨੀ ਅਤੇ ਮਾਨਵਤਾਵਾਦੀ ਭਾਵਨਾ ਨੂੰ ਸਲਾਮ ਕੀਤਾ। ਰਾਜਪਾਲ ਨੇ ਟੋਨੀ ਬਾਂਸਲ ਨਾਲ ਮੁਲਾਕਾਤ ਕਰਕੇ ਪਰਿਵਾਰ ਦੀ ਹਿੰਮਤ ਦੀ ਪ੍ਰਸ਼ੰਸਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਨੂੰ ਸਮਰਪਿਤ ਸਾਹਿਤ ਸਭਾ ਸੁਨਾਮ ਦੀ ਹੋਈ ਇਕੱਤਰਤਾ ਅਗਲੀ ਖ਼ਬਰ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਪਿੰਡ ਰਾਮਨਗਰ ਛੰਨਾ ਵਿਖੇ ਨਵੀਂ ਇਕਾਈ ਦਾ ਗਠਨ
Ad Position 24