19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬੇਰੁਜ਼ਗਾਰੀ ਤੋਂ ਤੰਗ ਨੌਜਵਾਨ ਵਲੋਂ ਖੁਦਕਸ਼ੀ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਬੇਰੁਜ਼ਗਾਰੀ ਤੋਂ ਤੰਗ ਆਏ ਕਾਕੂ ਵਾਲਾ ਪਿੰਡ ਦੇ ਇਕ ਨੌਜਵਾਨ ਵਲੋਂ ਕੋਈ ਜਹਿਰੀਲੀ ਵਸਤੂ ਨਿੱਗਲਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਬੇਹੱਦ ਦੁਖਦਾਈ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇ ਪੁਲਿਸ ਥਾਣਾ ਦਿੜ੍ਹਬਾ ਦੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਦਿੜ੍ਹਬਾ ਨੇੜਲੇ ਪਿੰਡ ਕਾਕੂ ਵਾਲਾ ਦੇ ਨੌਜਵਾਨ ਪ੍ਰਭਜੋਤ ਸਿੰਘ (26) ਪੁੱਤਰ ਗੁਰਜੀਵਨ ਸਿੰਘ ਨੇ ਤਿੰਨ ਚਾਰ ਸਾਲ ਪਹਿਲਾਂ ਬਾਰਵੀਂ ਜਮਾਤ ਪਾਸ ਕੀਤੀ ਸੀ ਪਰ ਲੱਖ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਅਜੇ ਤੱਕ ਉਸ ਨੂੰ ਨੌਕਰੀ ਨਹੀ ਮਿਲ ਰਹੀ ਸੀ।

Ad Position 21
No active advertisement
ਮਿ੍ਤਕ ਨੌਜਵਾਨ ਪ੍ਰਭਜੋਤ ਸਿੰਘ ਦੀ ਪੁਰਾਣੀ ਤਸਵੀਰ। 19-08-2026
ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਬੇਰੁਜ਼ਗਾਰੀ ਤੋਂ ਤੰਗ ਆਏ ਕਾਕੂ ਵਾਲਾ ਪਿੰਡ ਦੇ ਇਕ ਨੌਜਵਾਨ ਵਲੋਂ ਕੋਈ ਜਹਿਰੀਲੀ ਵਸਤੂ ਨਿੱਗਲਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਬੇਹੱਦ ਦੁਖਦਾਈ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇ ਪੁਲਿਸ ਥਾਣਾ ਦਿੜ੍ਹਬਾ ਦੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਦਿੜ੍ਹਬਾ ਨੇੜਲੇ ਪਿੰਡ ਕਾਕੂ ਵਾਲਾ ਦੇ ਨੌਜਵਾਨ ਪ੍ਰਭਜੋਤ ਸਿੰਘ (26) ਪੁੱਤਰ ਗੁਰਜੀਵਨ ਸਿੰਘ ਨੇ ਤਿੰਨ ਚਾਰ ਸਾਲ ਪਹਿਲਾਂ ਬਾਰਵੀਂ ਜਮਾਤ ਪਾਸ ਕੀਤੀ ਸੀ ਪਰ ਲੱਖ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਅਜੇ ਤੱਕ ਉਸ ਨੂੰ ਨੌਕਰੀ ਨਹੀ ਮਿਲ ਰਹੀ ਸੀ। ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।ਇਸੇ ਗੱਲ ਨੂੰ ਲੈਕੇ ਉਸ ਨੇ 15 ਅਗਸਤ ਨੂੰ ਕੋਈ ਜਹਿਰੀਲੀ ਚੀਜ ਖਾ ਲਈ। ਪਤਾ ਲੱਗਣ ਤੇ ਪਰਿਵਾਰ ਵਲੋਂ ਪ੍ਰਭਜੋਤ ਸਿੰਘ ਨੂੰ ਇਲਾਜ ਲਈ ਤੁਰੰਤ ਸੰਗਰੂਰ ਦੇ ਇਕ ਨਿਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ। ਜਿੱਥੇ ਉਸ ਦੀ ਇਕ ਨਿਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਜੀਵਨ ਸਿੰਘ ਦੇ ਬਿਆਨਾਂ ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਨੇ ਗੁਰੂ ਨਾਨਕ ਕਾਲੋਨੀ ਨੂੰ ਵਿਕਾਸ ਕਾਰਜਾਂ ਪੱਖੋਂ ਕੀਤਾ ਅਣਡਿੱਠਾ–ਬੀਬੀ ਬਲਵੀਰ ਕੌਰ ਸੈਣੀ ਸੰਤ ਲੌਂਗੋਵਾਲ ਦ... ਅਗਲੀ ਖ਼ਬਰ ਪੀ.ਪੀ.ਸੀ.ਬੀ. ਨੇ ਹਾਰਪ ਕੈਮੀਕਲਜ਼ ਫੈਕਟਰੀ ਦੇ ਪਾਣੀ, ਹਵਾ ਅਤੇ ਮਿੱਟੀ ਦੇ ਸੈਂਪਲ ਲਏ
Ad Position 24