19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 18 ਅਗਸਤ (ਧੀਰਜ ਪਸੋਰੀਆ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਦਿੱਤੇ ਸੱਦੇ ਅਨੁਸਾਰ ਜਿਲੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਹ ਭਰਪੂਰ ਨਆਰੇਬਾਜੀ ਕੀਤੀ। ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਫਕੀਰ ਸਿੰਘ ਟਿੱਬਾ, ਅਵਿਨਾਸ਼ ਸ਼ਰਮਾ, ਜਗਦੀਸ਼ ਸ਼ਰਮਾ, ਕੁਲਵਿੰਦਰ ਢਿੱਲੋਂ, ਨਿਰਭੈ ਸਿੰਘ, ਸੁਖਵਿੰਦਰ ਗਿਰ, ਸੁਖਵਿੰਦਰ ਸਿੰਘ ਢਿੱਲਵਾ, ਮੇਲਾ ਸਿੰਘ ਪੁੰਨਾਵਾਲ, ਫਲਜੀਤ ਸਿੰਘ, ਭੁਪਿੰਦਰ ਜੱਸੀ ਸਰਬਜੀਤ ਵੜੈਚ, ਮਾਲਵਿੰਦਰ ਸਿੰਘ ਸੰਧੂ, ਸੀਤਾ ਰਾਮ ਅਤੇ ਅਸ਼ੋਕ ਕੁਮਾਰ ਨੇ ਮੰਗ ਕੀਤੀ ਕਿ ਸਰਕਾਰ ਰਹਿੰਦੇ 18 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰੇ, ਪੈਨਸ਼ਨ ਦੁਹਰਾਈ 2.

Ad Position 21
No active advertisement
ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਆਰੇਬਾਜ਼ੀ ਕਰਦੇ ਹੋਏ। ਤਸਵੀਰ-ਮੁਕੇਸ ਕੁਮਾਰ 19-08-2026
ਸੰਗਰੂਰ, 18 ਅਗਸਤ (ਧੀਰਜ ਪਸੋਰੀਆ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਦਿੱਤੇ ਸੱਦੇ ਅਨੁਸਾਰ ਜਿਲੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਹ ਭਰਪੂਰ ਨਆਰੇਬਾਜੀ ਕੀਤੀ। ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਫਕੀਰ ਸਿੰਘ ਟਿੱਬਾ, ਅਵਿਨਾਸ਼ ਸ਼ਰਮਾ, ਜਗਦੀਸ਼ ਸ਼ਰਮਾ, ਕੁਲਵਿੰਦਰ ਢਿੱਲੋਂ, ਨਿਰਭੈ ਸਿੰਘ, ਸੁਖਵਿੰਦਰ ਗਿਰ, ਸੁਖਵਿੰਦਰ ਸਿੰਘ ਢਿੱਲਵਾ, ਮੇਲਾ ਸਿੰਘ ਪੁੰਨਾਵਾਲ, ਫਲਜੀਤ ਸਿੰਘ, ਭੁਪਿੰਦਰ ਜੱਸੀ ਸਰਬਜੀਤ ਵੜੈਚ, ਮਾਲਵਿੰਦਰ ਸਿੰਘ ਸੰਧੂ, ਸੀਤਾ ਰਾਮ ਅਤੇ ਅਸ਼ੋਕ ਕੁਮਾਰ ਨੇ ਮੰਗ ਕੀਤੀ ਕਿ ਸਰਕਾਰ ਰਹਿੰਦੇ 18 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰੇ, ਪੈਨਸ਼ਨ ਦੁਹਰਾਈ 2.59 ਦੇ ਗੁਣਾਕ ਨਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਅਨਰਿਵਾਈਜਡ ਕੈਟਾਗਰੀਆਂ ਦੀ ਤਨਖਾਹ 2.59 ਦੇ ਗੁਣਾਕ ਨਾਲ ਸੋਧਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮਾਣ ਭੱਤਾ ਇਨਸੈਂਟਿਵ ਵਰਕਰਾਂ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਉਣ, ਸੋਧਣ ਦੇ ਨਾਂ ‘ਤੇ ਪੇਂਡੂ ਭੱਤੇ ਸਮੇਤ ਕੱਟੇ ਗਏ ਸਮੁੱਚੇ ਭੱਤੇ ਬਹਾਲ ਕਰਨ, ਏਸੀਪੀ ਸਕੀਮ ਬਹਾਲ ਕਰਨ, ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ 15.01.2015 ਅਤੇ 17.07.2020 ਨੂੰ ਰੱਦ ਕਰਨ ਅਤੇ 12.06.25 ਨੂੰ ਸੋਧੇ ਗਏ ਸਰਵਿਸ ਰੂਲਾਂ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਪੰਜਾਬ ਦੇ ਸਮੁੱਚੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦੇਣ ਅਤੇ ਹੋਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰੀਆਂ ਕੀਤਾ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ 27 ਅਗਸਤ ਨੂੰ ਪੰਜਾਬ ਦੇ ਸਮੂਹਿਕ ਮੁਲਾਜ਼ਮ ਛੁੱਟੀ ਲੈਣ ਉਪਰੰਤ ਪੈਨਸ਼ਨਰਾਂ ਨਾਲ ਮਿਲ ਕੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਤੇ ਵੱਡੇ ਰੋਸ ਮੁਜਹਾਰੇ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੱਗਾ ਸਿੰਘ, ਕਸਤੂਰੀ ਲਾਲ, ਸੁਰਿੰਦਰ ਬਾਲੀਆ, ਨਿਰਭੈ ਸਿੰਘ, ਬਿਕਰ ਸਿੰਘ, ਲਾਭ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਰਣ ਸਿੰਘ ਚੱਠਾ ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਸਾੜੀ
Ad Position 24