18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿੱਚ ਵਿਜ਼ਡਮ ਵਰਲਡ ਸਕੂਲ ਦਾ ਅੰਡਰ-14 ਅਤੇ-17 ਯੋਗਾ ਮੁਕਾਬਲਿਆਂ ਵਿੱਚ ਜ਼ੋਨਲ ਪੱਧਰ ’ਤੇ ਪਹਿਲਾ ਸਥਾਨ

ਅਹਿਮਦਗੜ, 18 ਅਗਸਤ (ਸੁਖਜੀਤ ਸਿੰਘ ਖੇੜਾ) - ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਯੋਗਾ ਮੁਕਾਬਲਿਆਂ ਵਿੱਚ ਵਿਜ਼ਡਮ ਵਰਲਡ ਸਕੂਲ, ਅਹਿਮਦਗੜ੍ਹ ਦੇ ਅੰਡਰ-14 ਅਤੇ ਅੰਡਰ-17 ਲੜਕਿਆਂ ਅਤੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣਾ ਸਥਾਨ ਪੱਕਾ ਕੀਤਾ। ਅੰਡਰ-14 ਲੜਕੀਆਂ ਦੀ ਟੀਮ ਵਿੱਚ ਸਿਫਤਪ੍ਰੀਤ ਕੌਰ, ਅਮਾਨਤਪ੍ਰੀਤ ਕੌਰ, ਮੁਕਤਾ, ਵ੍ਰਿੰਦਾ, ਤਰਨਪ੍ਰੀਤ ਕੌਰ, ਮਾਨਿਆ ਅਤੇ ਸਵਰੀਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 19-08-2026
ਅਹਿਮਦਗੜ, 18 ਅਗਸਤ (ਸੁਖਜੀਤ ਸਿੰਘ ਖੇੜਾ) - ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਯੋਗਾ ਮੁਕਾਬਲਿਆਂ ਵਿੱਚ ਵਿਜ਼ਡਮ ਵਰਲਡ ਸਕੂਲ, ਅਹਿਮਦਗੜ੍ਹ ਦੇ ਅੰਡਰ-14 ਅਤੇ ਅੰਡਰ-17 ਲੜਕਿਆਂ ਅਤੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣਾ ਸਥਾਨ ਪੱਕਾ ਕੀਤਾ।ਅੰਡਰ-14 ਲੜਕੀਆਂ ਦੀ ਟੀਮ ਵਿੱਚ ਸਿਫਤਪ੍ਰੀਤ ਕੌਰ, ਅਮਾਨਤਪ੍ਰੀਤ ਕੌਰ, ਮੁਕਤਾ, ਵ੍ਰਿੰਦਾ, ਤਰਨਪ੍ਰੀਤ ਕੌਰ, ਮਾਨਿਆ ਅਤੇ ਸਵਰੀਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਅੰਡਰ-14 ਅਤੇ ਅੰਡਰ-17 ਦੇ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਰਾਜ ਪੱਧਰੀ ਖੇਡਾਂ ਲਈ ਕੁਆਲੀਫਾਈ ਕੀਤਾ। ਵਿਜ਼ਡਮ ਵਰਲਡ ਸਕੂਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ। ਜਿੱਥੇ ਸਿੱਖਿਆ ਵਿਦਿਆਰਥੀਆਂ ਦਾ ਬੌਧਿਕ ਅਤੇ ਮਾਨਸਿਕ ਵਿਕਾਸ ਕਰਦੀ ਹੈ, ਉੱਥੇ ਖੇਡਾਂ ਉਨ੍ਹਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਬਣਾਉਣ ਦੇ ਨਾਲ-ਨਾਲ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਵੀ ਸਿਖਾਉਂਦੀਆਂ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੇ ਅੰਡਰ-14 ਅਤੇ ਅੰਡਰ-17 ਦੇ ਸਾਰੇ ਜੇਤੂ ਲੜਕਿਆਂ, ਲੜਕੀਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਹ ਭਰਪੂਰ ਰੈਲੀ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਚ ਲੰਪੀ ਸਕਿਨ ਬਿਮਾਰੀ ਵਿਰੁੱਧ ਮੁਫ਼ਤ ਟੀਕਾਕਰਨ ਮੁਹਿੰਮ ਦਾ ਹੋਇਆ ਆਗਾਜ਼
Ad Position 24