ਕਿਸਾਨ ਯੂਨੀਅਨ ਦੀ ਇਕਾਈ ਸਥਾਪਿਤ
ਸੰਦੌੜ 19 ਅਗਸਤ (ਜਸਵੀਰ ਸਿੰਘ ਜੱਸੀ) - ਪਿੰਡ ਮਾਣਕਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਸਾਨੀ ਮਸਲਿਆਂ, ਕਿਸਾਨਾਂ ਦੇ ਹੱਕਾਂ ਅਤੇ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕੀਤਾ।
ਸੰਦੌੜ 19 ਅਗਸਤ (ਜਸਵੀਰ ਸਿੰਘ ਜੱਸੀ) - ਪਿੰਡ ਮਾਣਕਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਸਾਨੀ ਮਸਲਿਆਂ, ਕਿਸਾਨਾਂ ਦੇ ਹੱਕਾਂ ਅਤੇ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਮਾਲੇਰਕੋਟਲਾ ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਚਹਿਲ ਕੁਠਾਲਾ , ਸਕੱਤਰ ਜਨਰਲ ਪੰਜਾਬ ਭੁਪਿੰਦਰ ਸਿੰਘ ਬਨਭੌਰਾ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਕਰਮਜੀਤ ਸਿੰਘ ਭੱਟੀ, ਦੀ ਅਗਵਾਈ ਹੇਠ ਪਿੰਡ ਮਾਣਕਵਾਲ ਇਕਾਈ ਦੀ ਸਥਾਪਨਾ ਕੀਤੀ ਗਈ। ਪ੍ਰਧਾਨ ਗੁਰਲਵਲੀਨ ਸਿੰਘ ਲਵਲੀ ਚਹਿਲ ਕੁਠਾਲਾ ਨੇ ਕਿਹਾ ਕਿ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਹਾਜ਼ਰ ਕਿਸਾਨਾਂ ਅਤੇ ਆਗੂਆਂ ਨੇ ਨਵੀਂ ਇਕਾਈ ਦੀ ਸਥਾਪਨਾ ਦਾ ਸਵਾਗਤ ਕਰਦਿਆਂ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਮਾਲੇਰਕੋਟਲਾ ਦੇ ਮੀਤ ਪ੍ਰਧਾਨ ਮਨਿੰਦਰ ਸਿੰਘ ਕੁਠਾਲਾ, ਮਨਪ੍ਰੀਤ ਰਿਖੀ, ਪਲਵਿੰਦਰ ਸਿੰਘ ਚਹਿਲ, ਹਰਮਨ ਸਿੰਘ ਚਹਿਲ ਅਤੇ ਸਨੀ ਚਹਿਲ ਮੌਜੂਦ ਸਨ।