20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਿੱਖ ਜਥੇਬੰਦੀਆਂ ਨੇ ਪ੍ਰਬੰਧਕ ਕਮੇਟੀ ਨੂੰ 10 ਦਿਨ ਲਈ ਭੰਗ ਕਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦੇ ਹੁਕਮ

ਖਨੌਰੀ, 19 ਅਗਸਤ (ਬਲਵਿੰਦਰ ਸਿੰਘ ਥਿੰਦ)- ਖਨੌਰੀ ਪਾਤੜਾਂ ਮਾਰਗ ਤੇ ਘੱਗਰ ਪੁਲ ਦੇ ਨੇੜੇ ਬੀਤੀ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਗੁਲਾੜੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਿੰਡ ਗੁਲਾੜੀ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸੋਗ ਦੀ ਲਹਿਰ ਦੌੜ ਗਈ।

Ad Position 21
No active advertisement
ਖਨੌਰੀ ਨੇੜੇ ਕਾਰ ਹਾਦਸੇ ਵਿੱਚ ਮੌਤ ਦਾ ਸ਼ਿਕਾਰ ਹੋਏ ਸੰਜੂ ਅਤੇ ਸਮੀਰ ਸਿੰਘ ਦੀਆਂ ਪੁਰਾਣੀਆਂ ਤਸਵੀਰਾਂ। ਤਸਵੀਰਾਂ: ਬਲਵਿੰਦਰ ਸਿੰਘ ਥਿੰਦ 20-08-2026
ਖਨੌਰੀ, 19 ਅਗਸਤ (ਬਲਵਿੰਦਰ ਸਿੰਘ ਥਿੰਦ)- ਖਨੌਰੀ ਪਾਤੜਾਂ ਮਾਰਗ ਤੇ ਘੱਗਰ ਪੁਲ ਦੇ ਨੇੜੇ ਬੀਤੀ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪਿੰਡ ਗੁਲਾੜੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਿੰਡ ਗੁਲਾੜੀ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੁਲਾੜੀ ਦੇ ਰਹਿਣ ਵਾਲੇ ਚਾਰ ਦੋਸਤ ਬੀਤੀ ਰਾਤ ਕਰੀਬ 10 ਵਜੇ ਇੱਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਉਪਰੰਤ ਕਾਰ ਰਾਹੀਂ ਪਾਤੜਾਂ ਤੋਂ ਖਨੌਰੀ ਵੱਲ ਆ ਰਹੇ ਸਨ। ਜਦੋਂ ਉਹ ਖਨੌਰੀ ਨੇੜੇ ਘੱਗਰ ਪੁਲ ’ਤੇ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਨ੍ਹਾਂ ਦੀ ਕਾਰ ਸੜਕ ਤੋਂ ਹੇਠਾਂ ਖੇਤਾਂ ’ਚ ਜਾ ਡਿੱਗੀ। ਥਾਣਾ ਖਨੌਰੀ ਵਿਖੇ ਦਿੱਤੀ ਦਰਖ਼ਾਸਤ ਵਿੱਚ ਸਰਦੂਲ ਸਿੰਘ ਪੁੱਤਰ ਮਹੀਪਾਲ ਸਿੰਘ ਵਾਸੀ ਗੁਲਾੜੀ ਨੇ ਦੱਸਿਆ ਕਿ ਉਸ ਦਾ ਭਰਾ ਸੰਜੂ, ਸਮੀਰ ਸਿੰਘ ਪੁੱਤਰ ਸੁਲਿੰਦਰ ਸਿੰਘ, ਅੰਕੁਸ਼ ਪੁੱਤਰ ਗੁਰਬਖਸ਼ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਰਮੇਸ਼ ਕੁਮਾਰ ਮਾਰੂਤੀ ਸਵੀਫਟ ਕਾਰ ਨੰਬਰ ਐੱਚ.ਆਰ.-72 ਡੀ-0554 ਵਿੱਚ ਸਵਾਰ ਸਨ। ਉਨ੍ਹਾਂ ਦੱਸਿਆ ਕਿ ਜਦੋਂ ਕਾਰ ਘੱਗਰ ਪੁਲ ਖਨੌਰੀ ਨੇੜੇ ਪਹੁੰਚੀ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਲੈਂਸਰ ਕਾਰ ਦੇ ਅਣਪਛਾਤੇ ਚਾਲਕ ਨੇ ਕਥਿਤ ਤੌਰ ’ਤੇ ਅਣਗਹਿਲੀ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦਿਆਂ ਉਨ੍ਹਾਂ ਦੀ ਕਾਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਟੱਕਰ ਕਾਰਨ ਸਵਿਫਟ ਕਾਰ ਬੇਕਾਬੂ ਹੋ ਕੇ ਖੇਤਾਂ ਵਿੱਚ ਜਾ ਡਿੱਗੀ, ਜਦਕਿ ਟੱਕਰ ਮਾਰਨ ਵਾਲਾ ਕਾਰ ਚਾਲਕ ਆਪਣੀ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਵਿੱਚ ਸੰਜੂ ਪੁੱਤਰ ਮਹੀਪਾਲ ਸਿੰਘ ਅਤੇ ਸਮੀਰ ਸਿੰਘ ਪੁੱਤਰ ਸੁਲਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉੱਥੇ ਹੀ ਅੰਕੁਸ਼ ਪੁੱਤਰ ਗੁਰਬਖਸ਼ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਰਮੇਸ਼ ਕੁਮਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਕਾਰ ’ਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਪਾਤੜਾਂ ਵਿਖੇ ਦਾਖ਼ਲ ਕਰਵਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਟੋਹਾਣਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਖਨੌਰੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਸਬ-ਇੰਸਪੈਕਟਰ ਚੰਨਾ ਰਾਮ ਦੀ ਅਗਵਾਈ ਹੇਠ ਪੁਲਿਸ ਵਲੋਂ ਮ੍ਰਿਤਕ ਨੌਜਵਾਨਾਂ ਦਾ ਮੂਨਕ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ। ਦੋਵਾਂ ਮ੍ਰਿਤਕ ਨੌਜਵਾਨਾਂ ਦਾ ਅੰਤਿਮ ਸੰਸਕਾਰ ਦੁਪਹਿਰ ਬਾਅਦ ਪਿੰਡ ਗੁਲਾੜੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। 2 ਨੌਜਵਾਨਾਂ ਦੀ ਬੇਵਕਤੀ ਮੌਤ ਕਾਰਨ ਪਿੰਡ ਗੁਲਾੜੀ ਸਮੇਤ ਆਸ-ਪਾਸ ਦੇ ਪਿੰਡਾਂ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ। ਪੁਲਿਸ ਵਲੋਂ ਫ਼ਰਾਰ ਹੋਏ ਕਾਰ ਚਾਲਕ ਦੀ ਭਾਲ ਅਤੇ ਹਾਦਸੇ ਦੇ ਕਾਰਨਾਂ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕ੍ਰਿਕਟ ਅਕੈਡਮੀ ਦੇ ਮਾਲਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਮਾਮਲਾ ਦਰਜ ਅਗਲੀ ਖ਼ਬਰ ਕਿਸਾਨ ਯੂਨੀਅਨ ਦੀ ਇਕਾਈ ਸਥਾਪਿਤ
Ad Position 24