21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਦਾ ਰੂਟਸ ਮਿਲੇਨੀਅਮ ਸਕੂਲ ਖਨੌਰੀ ਦੀ ਸ਼ਾਨਦਾਰ ਪ੍ਰਾਪਤੀ ਅੰਡਰ-14 ਕ੍ਰਿਕਟ ਟੀਮ ਨੇ ਜਿੱਤਿਆ ਪਹਿਲਾ ਸਥਾਨ; ਕਬੱਡੀ ’ਚ ਵੀ ਵਿਦਿਆਰਥੀਆਂ ਨੇ ਦਿਖਾਈ ਸ਼ਾਨਦਾਰ ਖੇਡ ਪ੍ਰਤਿਭਾ ਕਿਸਾਨ ਦੀਆਂ ਤਿੰਨ ਮੱਝਾਂ ਚੋਰੀ

ਖਨੌਰੀ, 20 ਅਗਸਤ (ਬਲਵਿੰਦਰ ਸਿੰਘ ਥਿੰਦ) - ਦਾ ਰੂਟਸ ਮਿਲੇਨੀਅਮ ਸਕੂਲ, ਖਨੌਰੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ।

Ad Position 21
No active advertisement
ਖਨੌਰੀ ਦੇ ਦਾ ਰੂਟਸ ਮਿਲੇਨੀਅਮ ਸਕੂਲ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਤਸਵੀਰ: ਬਲਵਿੰਦਰ ਸਿੰਘ ਥਿੰਦ 21-08-2026
ਖਨੌਰੀ, 20 ਅਗਸਤ (ਬਲਵਿੰਦਰ ਸਿੰਘ ਥਿੰਦ) - ਦਾ ਰੂਟਸ ਮਿਲੇਨੀਅਮ ਸਕੂਲ, ਖਨੌਰੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਅੰਡਰ-14 ਕ੍ਰਿਕਟ ਮੁਕਾਬਲੇ ਵਿੱਚ ਦ ਰੂਟਸ ਮਿਲੇਨੀਅਮ ਸਕੂਲ, ਖਨੌਰੀ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਵੱਡੀ ਉਪਲਬਧੀ ਦਰਜ ਕੀਤੀ। ਟੀਮ ਦੇ ਖਿਡਾਰੀ ਲਕਸ਼ਿਆ, ਵਿਨੀਤ ਅਤੇ ਸਿਮਰਤਪਾਲ ਨੇ ਮੁਕਾਬਲਿਆਂ ਦੌਰਾਨ ਆਪਣੀ ਖੇਡ ਕਲਾ, ਮਿਹਨਤ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਬਿਹਤਰੀਨ ਤਾਲਮੇਲ ਅਤੇ ਆਤਮ-ਵਿਸ਼ਵਾਸ ਨਾਲ ਖੇਡਦਿਆਂ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ। ਇਸੇ ਤਰ੍ਹਾਂ ਕਬੱਡੀ ਦੇ ਮੁਕਾਬਲਿਆਂ ਵਿੱਚ ਵੀ ਸਕੂਲ ਦੇ ਵਿਦਿਆਰਥੀਆਂ ਕੇਨਜਲ, ਅੰਮ੍ਰਿਤਾ ਅਤੇ ਖੁਸ਼ਪ੍ਰੀਤ ਨੇ ਦਮਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਉਨ੍ਹਾਂ ਵੱਲੋਂ ਮੁਕਾਬਲਿਆਂ ਦੌਰਾਨ ਦਿਖਾਏ ਗਏ ਜਜ਼ਬੇ, ਫੁਰਤੀ ਅਤੇ ਖੇਡ ਭਾਵਨਾ ਦੀ ਵੀ ਸ਼ਲਾਘਾ ਕੀਤੀ ਗਈ। ਵਿਦਿਆਰਥੀਆਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਦੀ ਮੈਨੇਜਮੈਂਟ ਵਲੋਂ ਡਾ. ਸੰਨੀ ਮਹਿਤਾ, ਡਾ. ਸ਼ਵੇਤਾ ਮਹਿਤਾ, ਸ਼੍ਰੀ ਸੰਜੀਵ ਸਿੰਗਲਾ ਅਤੇ ਸ਼੍ਰੀਮਤੀ ਰੇਖਾ ਨੇ ਸਾਰੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਦਿਲੋਂ ਵਧਾਈ ਦਿੱਤੀ। ਮੈਨੇਜਮੈਂਟ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਕੋਚਾਂ ਦੀ ਸੁਚੱਜੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦਿਆਂ ਸਕੂਲ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ. ਰਮਨਦੀਪ ਕੌਰ ਨੇ ਵੀ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਵਰਕ, ਅਗਵਾਈ ਦੇ ਗੁਣ ਅਤੇ ਜਿੱਤ-ਹਾਰ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨ ਦੀ ਸਮਰੱਥਾ ਵਿਕਸਿਤ ਹੁੰਦੀ ਹੈ। ਉਨ੍ਹਾਂ ਨੇ ਖਿਡਾਰੀਆਂ ਅਤੇ ਕੋਚਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਉਮੀਦ ਪ੍ਰਗਟਾਈ ਕਿ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਵੀ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਸੱਤ ਰੋਜ਼ਾਂ ਮੋਰਚੇ ਵਿੱਚ ਕਿਸਾਨ ਯੂਨੀਅਨ ਸਿੱਧੂਪੁਰ ਕਰੇਗੀ... ਅਗਲੀ ਖ਼ਬਰ ਆਦਰਸ਼ ਸਕੂਲ ਕਰਮਚਾਰੀਆਂ ਨੇ ਸੰਘਰਸ਼ ਦੇ 17ਵੇਂ ਦਿਨ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ 22 ਦੇ ਪ੍ਰਦਰਸ਼ਨ ਦੇ ਉਲੀਕੀ ਵਿਉ...
Ad Position 24