21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਐੱਮ.ਐੱਲ.ਜੀ. ਕਾਨਵੈਂਟ ਸਕੂਲ ਚੀਮਾ ਦੇ ਤਾਇਕਵਾਂਡੋ ਖਿਡਾਰੀਆਂ ਦੀ ਸ਼ਾਨਦਾਰ ਉਪਲਬਧੀ

ਚੀਮਾ ਮੰਡੀ, 20 ਅਗਸਤ (ਜਗਰਾਜ ਮਾਨ) - ਐੱਮ. ਐੱਲ.

Ad Position 21
No active advertisement
ਅਜੀਤ ਡੈਸਕ 21-08-2026
ਚੀਮਾ ਮੰਡੀ, 20 ਅਗਸਤ (ਜਗਰਾਜ ਮਾਨ) - ਐੱਮ.ਐੱਲ.ਜੀ. ਕਾਨਵੈਂਟ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਜੀ.ਟੀ.ਬੀ. ਸਕੂਲ, ਧੂਰੀ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਤਾਇਕਵਾਂਡੋ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕਿਆਂ ਦੇ ਵਰਗ ਵਿੱਚ ਖਿਡਾਰੀਆਂ ਨੇ ਆਪਣੀ ਮਿਹਨਤ ਅਤੇ ਖੇਡ ਹੁਨਰ ਦਾ ਬੇਹਤਰੀਨ ਪ੍ਰਦਰਸ਼ਨ ਕਰਦਿਆਂ 1 ਸਿਲਵਰ (ਦੂਜਾ ਸਥਾਨ) ਅਤੇ 3 ਬਰੋਜ (ਤੀਜਾ ਸਥਾਨ) ਹਾਸਲ ਕੀਤੇ। ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਖਿਡਾਰੀਆਂ ਨੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਜੇਤੂ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਸਕੂਲ ਪ੍ਰਬੰਧਨ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਅੱਜ ‘ ਪੰਜਾਬ ਬੰਦ’ ਦੇ ਸੱਦੇ ਦਾ ਅਕਾਲ ਕਾਲਜ ਕੌਂਸਲ ਵਲੋਂ ਪੂਰਨ ਸਮਰਥਨ ਅਗਲੀ ਖ਼ਬਰ ਕਿਸਾਨਾਂ ਨੂੰ ਰੋਕਣਾ ਤੇ ਦਲਿਤ ਆਗੂ ਦਾ ਅਪਮਾਨ ਭਾਜਪਾ ਦੀ ਤਾਨਾਸ਼ਾਹੀ ਸੋਚ ਦਾ ਪ੍ਰਗਟਾਵਾ - ਰਣ ਸਿੰਘ ਮਹਿਲਾਂ
Ad Position 24