21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਪ੍ਰੋਗਰਾਮ ਕਰਵਾਇਆ

ਚੀਮਾ ਮੰਡੀ, 21 ਅਗਸਤ (ਗੁਰਜੀਤ ਸਿੰਘ ਚਹਿਲ) - ਮਾਡਰਨ ਕਾਲਜ ਬੀਰ ਕਲਾਂ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਕਾਲਜ ਚੇਅਰਮੈਨ ਡਾ.

Ad Position 21
No active advertisement
ਅਜੀਤ ਡੈਸਕ 22-08-2026
ਚੀਮਾ ਮੰਡੀ, 21 ਅਗਸਤ (ਗੁਰਜੀਤ ਸਿੰਘ ਚਹਿਲ) - ਮਾਡਰਨ ਕਾਲਜ ਬੀਰ ਕਲਾਂ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾਕਟਰ ਵੀ. ਕੇ. ਰਾਏ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਪਹਿਲੀ ਵਾਰ ਕਾਲਜ ਆਉਣ ਵਾਲੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਬੋਲਦਿਆਂ ਕਾਲਜ ਦੇ ਚੇਅਰਮੈਨ ਡਾ. ਰਵਿੰਦਰ ਬਾਂਸਲ ਨੇ ਕਿਹਾ ਕਿ ਵਿਦਿਆਰਥੀ ਸਮਾਜ ਦਾ ਇੱਕ ਸੁਨਹਿਰਾ ਅਤੇ ਅਣਮੁੱਲਾ ਸਰਮਾਇਆ ਹੁੰਦੇ ਹਨ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਅਧਿਆਪਕ ਅਤੇ ਮਾਪਿਆਂ ਦਾ ਆਪਸ ‘ਚ ਤਾਲਮੇਲ ਹੋਣਾ ਲਾਜ਼ਮੀ ਹੈ । ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਵੀ. ਕੇ ਰਾਏ ਨੇ ਨਵੇਂ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਚੰਗੇ ਤਰੀਕੇ ਦੇ ਨਾਲ ਪੜ੍ਹਾਈ ਕਰਨ ਦਾ ਸੁਨੇਹਾ ਦਿੱਤਾ। ਕਾਲਜ ਪ੍ਰਬੰਧਕਾਂ ਅਤੇ ਕਾਲਜ ਸਟਾਫ ਨੇ ਵਿਦਿਆਰਥੀਆਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਮਾਲੇਰਕੋਟਲਾ ਪਹੁੰਚਣ ’ਤੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸਿੱਖ ਸੰਗਤਾਂ ਵਲੋਂ ਹੋਵੇਗਾ ਸ਼ਾਨਦਾਰ ਸਵਾਗਤ ਸਿੰਘ ਸਾਹਿਬ ਗਿਆਨ... ਅਗਲੀ ਖ਼ਬਰ ਪਰਮਿੰਦਰ ਸਿੰਘ ਢੀਂਡਸਾ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ। ਢੀਂਡਸਾ ਅਤੇ ਲੌਂਗੋਵਾਲ ਨੇ ਬਰਸੀ ਸਮਾਗਮ ’ਚ ਪੁੱਜੀਆਂ ਸੰਗਤ...
Ad Position 24