21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮਾਲੇਰਕੋਟਲਾ ਪਹੁੰਚਣ ’ਤੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸਿੱਖ ਸੰਗਤਾਂ ਵਲੋਂ ਹੋਵੇਗਾ ਸ਼ਾਨਦਾਰ ਸਵਾਗਤ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਕਰਨਗੇ ਸ਼ਿਰਕਤ

ਮਾਲੇਰਕੋਟਲਾ, 21 ਅਗਸਤ (ਮਨਜਿੰਦਰ ਸਿੰਘ ਸਰੌਦ) - ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦਾ ਇਤਿਹਾਸਕ ਸ਼ਹਿਰ ਮਲੇਰਕੋਟਲਾ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ । ਦੂਜੇ ਪੜਾਅ ਦੇ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 23 ਅਗਸਤ ਨੂੰ ਖਾਲਸਾ ਮਾਰਚ ਆਰੰਭ ਹੋ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 22-08-2026
ਮਾਲੇਰਕੋਟਲਾ, 21 ਅਗਸਤ (ਮਨਜਿੰਦਰ ਸਿੰਘ ਸਰੌਦ) - ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਏ ਮੀਰੀ-ਪੀਰੀ ਖਾਲਸਾ ਮਾਰਚ ਦਾ ਇਤਿਹਾਸਕ ਸ਼ਹਿਰ ਮਲੇਰਕੋਟਲਾ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ । ਦੂਜੇ ਪੜਾਅ ਦੇ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 23 ਅਗਸਤ ਨੂੰ ਖਾਲਸਾ ਮਾਰਚ ਆਰੰਭ ਹੋ ਰਿਹਾ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਮਾਲੇਰਕੋਟਲਾ ਦੀ ਤਰਫੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋ ਕੇ 25 ਅਗਸਤ ਸ਼ਾਮ ਨੂੰ ਗੁਰਦੁਆਰਾ ਸ਼੍ਰੀ ਟਹਾਲੀਆਣਾ ਸਾਹਿਬ ਰਾਏਕੋਟ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ । ਉਪਰੰਤ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਆਰੰਭ ਹੋਵੇਗਾ । ਭਾਈ ਖੁਰਦ ਨੇ ਕਿਹਾ ਕਿ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਮਾਲੇਰਕੋਟਲਾ ਰੋਡ ਹੁੰਦਾ ਹੋਇਆ ਪੁਲ ਕਲਿਆਣ, ਸੰਦੌੜ, ਖੁਰਦ, ਸ਼ੇਰਗੜ੍ਹ ਚੀਮਾ,ਬਧਰਾਵਾ, ਖੱਟੜਾ, ਸ਼ੇਰਵਾਨੀ ਕੋਟ ਕੇਲੋਂ ਤੋਂ ਹੁੰਦਾ ਹੋਇਆ ਮਾਲੇਰਕੋਟਲਾ ਵਿਖੇ ਪਹੁੰਚਣ ‘ਤੇ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ ਹੋਵੇਗਾ । ਮਾਲੇਰਕੋਟਲਾ ਸ਼ਹਿਰ ਤੋਂ ਹੁੰਦਾ ਹੋਇਆ ਧੂਰੀ ਰੋਡ ਰਟੋਲਾਂ ਸੰਗਾਲਾ, ਭਸੋੜ, ਬੱਬਨਪੁਰ ਪੁਲ ਤੋਂ ਬਰੜਵਾਲ ਤੋਂ ਮੀਰੀ-ਪੀਰੀ ਮਾਰਚ ਅੱਗੇ ਲਈ ਰਾਵਾਨਾ ਹੋਵੇਗਾ । ਭਾਈ ਮਨਦੀਪ ਸਿੰਘ ਖੁਰਦ ਨੇ ਕਿਹਾ ਕਿ ਖਾਲਸਾ ਮਾਰਚ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ, ਗੁਰਦੁਆਰਾ ਸਾਹਿਬਾਨਾ ਦੇ ਮੈਨੇਜਰ ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹਿਣਗੇ । ਭਾਈ ਖੁਰਦ ਨੇ ਸਮੂਹ ਇਲਾਕੇ ਦੇ ਸੰਤ ਮਹਾਂਪੁਰਸ਼, ਧਾਰਮਿਕ, ਰਾਜਨੀਤਕ, ਸਮਾਜ ਸੇਵੀ ਸ਼ਖ਼ਸੀਅਤਾਂ, ਨਾਲ ਹੀ ਨਗਰ ਪੰਚਾਇਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਨੌਜਵਾਨ ਸਭਾਵਾਂ, ਕਲੱਬਾਂ ਤੇ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ 26 ਅਗਸਤ ਨੂੰ ਇਸ ਮਹਾਨ ਖਾਲਸਾ ਮਾਰਚ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜ਼ਿਲ੍ਹਾ ਨਿਗਰਾਨ ਭਾਈ ਚਰਨਪ੍ਰੀਤ ਸਿੰਘ ਮਾਹੋਰਾਣਾ, ਭਾਈ ਸੁਖਬੀਰ ਸਿੰਘ ਫਲੌਡ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਾਣੀ ਦੀ ਸਾਂਭ ਸੰਭਾਲ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਪ੍ਰੋਗਰਾਮ ਕਰਵਾਇਆ
Ad Position 24