21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਯੋਗਾ ਵਿਚ ਨਕਸ਼ ਪ੍ਰੋਚਾ ਨੇ ਜ਼ਿਲ੍ਹਾ ਪੱਧਰ ’ਤੇ ਜਿੱਤਿਆ ਸੋਨ ਤਗਮਾ

ਮੂਨਕ, 21ਅਗਸਤ ( ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੂਨਕ ਦੇ ਵਿਦਿਆਰਥੀ ਨਕਸ਼ ਪ੍ਰੋਚਾ ਨੇ ਅੰਡਰ-17 ਯੋਗਾ ਵਰਗ ਵਿੱਚ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਨਕਸ਼ ਪ੍ਰੋਚਾ ਦੀ ਰਾਜ ਪੱਧਰੀ ਯੋਗਾ ਮੁਕਾਬਲੇ ਲਈ ਵੀ ਚੋਣ ਹੋਈ ਹੈ।

Ad Position 21
No active advertisement
ਅਜੀਤ ਡੈਸਕ 22-08-2026
ਮੂਨਕ, 21ਅਗਸਤ ( ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੂਨਕ ਦੇ ਵਿਦਿਆਰਥੀ ਨਕਸ਼ ਪ੍ਰੋਚਾ ਨੇ ਅੰਡਰ-17 ਯੋਗਾ ਵਰਗ ਵਿੱਚ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਨਕਸ਼ ਪ੍ਰੋਚਾ ਦੀ ਰਾਜ ਪੱਧਰੀ ਯੋਗਾ ਮੁਕਾਬਲੇ ਲਈ ਵੀ ਚੋਣ ਹੋਈ ਹੈ। ਸਕੂਲ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ, ਕਰਮਵੀਰ ਸਿੰਗਲਾ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਕਸ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੁੰਦੀਆਂ ਹਨ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਅਤੇ ਯੋਗਾ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਵੀ ਨਕਸ਼ ਪ੍ਰੋਚਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨਕਸ਼ ਦੀ ਸਫਲਤਾ ਉਸਦੀ ਮਿਹਨਤ, ਸਮਰਪਣ, ਅਨੁਸ਼ਾਸਨ ਅਤੇ ਨਿਯਮਿਤ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਨੇ ਨਕਸ਼ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕੋਚ ਅਮਨਦੀਪ ਸਿੰਘ ਦੇ ਯਤਨਾਂ ਅਤੇ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ । ਜਿਨਾਂ ਦੀ ਰਹਿਨੁਮਾਈ ਹੇਠ ਨਕਸ਼ ਨੇ ਯੋਗਾ ਦੇ ਖੇਤਰ ਵਿੱਚ ਆਪਣੇ ਹੁਨਰ ਨੂੰ ਨਿਖਾਰਿਆ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ। ਉਹਨਾਂ ਕਿਹਾ ਕੀ ਨਕਸ਼ ਪ੍ਰੋਚਾ ਦੀ ਇਹ ਪ੍ਰਾਪਤੀ ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੂਨਕ ਲਈ ਮਾਣ ਦਾ ਪਲ ਹੈ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੱਧਰ ’ਤੇ ਸਮਾਜ ਸੇਵਾ ਲਈ ਬਾਪੂ ਇੰਦਰਜੀਤ ਸਿੰਘ ਮੁੰਡੇ ਦਾ ਸਨਮਾਨ ਅਗਲੀ ਖ਼ਬਰ ਪਾਣੀ ਦੀ ਸਾਂਭ ਸੰਭਾਲ ਸੰਬੰਧੀ ਸੈਮੀਨਾਰ
Ad Position 24