21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੰਜਾਬ ਪੱਧਰ ’ਤੇ ਸਮਾਜ ਸੇਵਾ ਲਈ ਬਾਪੂ ਇੰਦਰਜੀਤ ਸਿੰਘ ਮੁੰਡੇ ਦਾ ਸਨਮਾਨ

ਸੰਦੌੜ, 21 ਅਗਸਤ (ਜਸਵੀਰ ਸਿੰਘ ਜੱਸੀ) - ਪੰਜਾਬ ਵਿੱਚ ਸਮਾਜ ਸੇਵਾ ਦੇ ਖੇਤਰ ਵਿੱਚ ਲੰਮੇ ਸਮੇਂ ਤੋਂ ਸਰਗਰਮ ਅਤੇ ਲੋੜਵੰਦ ਲੋਕਾਂ ਤੱਕ ਮੈਡੀਕਲ ਸਹੂਲਤਾਂ ਪਹੁੰਚਾਉਣ ਲਈ ਯਤਨਸ਼ੀਲ ਉੱਘੇ ਸਮਾਜ ਸੇਵੀ ਬਾਪੂ ਇੰਦਰਜੀਤ ਸਿੰਘ ਮੁੰਡੇ, ਸਟੈਟ ਅਵਾਰਡ ਵਿਜੇਤਾ, ਐੱਮ. ਡੀ.

Ad Position 21
No active advertisement
ਅਜੀਤ ਡੈਸਕ 22-08-2026
ਸੰਦੌੜ, 21 ਅਗਸਤ (ਜਸਵੀਰ ਸਿੰਘ ਜੱਸੀ) - ਪੰਜਾਬ ਵਿੱਚ ਸਮਾਜ ਸੇਵਾ ਦੇ ਖੇਤਰ ਵਿੱਚ ਲੰਮੇ ਸਮੇਂ ਤੋਂ ਸਰਗਰਮ ਅਤੇ ਲੋੜਵੰਦ ਲੋਕਾਂ ਤੱਕ ਮੈਡੀਕਲ ਸਹੂਲਤਾਂ ਪਹੁੰਚਾਉਣ ਲਈ ਯਤਨਸ਼ੀਲ ਉੱਘੇ ਸਮਾਜ ਸੇਵੀ ਬਾਪੂ ਇੰਦਰਜੀਤ ਸਿੰਘ ਮੁੰਡੇ, ਸਟੈਟ ਅਵਾਰਡ ਵਿਜੇਤਾ, ਐੱਮ.ਡੀ.ਕੇ. ਐੱਸ ਗਰੁੱਪ ਜ਼ਿਲ੍ਹਾ ਮਲੇਰਕੋਟਲਾ ਨੂੰ ਪੰਜਾਬ ਪੱਧਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਤ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਦਾਨ ਕੀਤਾ ਗਿਆ। ਬਾਪੂ ਇੰਦਰਜੀਤ ਸਿੰਘ ਮੁੰਡੇ ਵੱਲੋਂ ਮਲੇਰਕੋਟਲਾ ਸਮੇਤ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਲੋੜਵੰਦ ਲੋਕਾਂ ਦੀ ਸੇਵਾ ਲਈ ਸਮੇਂ-ਸਮੇਂ ’ਤੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ। ਇਨ੍ਹਾਂ ਕੈਂਪਾਂ ਵਿੱਚ ਖੂਨਦਾਨ ਕੈਂਪ, ਅੱਖਾਂ ਦੀ ਜਾਂਚ ਤੇ ਇਲਾਜ ਸਬੰਧੀ ਕੈਂਪ ਅਤੇ ਆਮ ਬਿਮਾਰੀਆਂ ਦੀ ਜਾਂਚ ਲਈ ਮੈਡੀਕਲ ਕੈਂਪ ਸ਼ਾਮਿਲ ਹਨ। ਇਨ੍ਹਾਂ ਉਪਰਾਲਿਆਂ ਰਾਹੀਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮੁਫ਼ਤ ਜਾਂਚ, ਡਾਕਟਰੀ ਸਲਾਹ ਅਤੇ ਲੋੜ ਅਨੁਸਾਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਮਾਜ ਸੇਵਾ ਦੇ ਇਸ ਕਾਰਜ ਨੂੰ ਮਾਨਤਾ ਦਿੰਦਿਆਂ ਪੰਜਾਬ ਪੱਧਰ ਦੇ ਸਨਮਾਨ ਨਾਲ ਬਾਪੂ ਇੰਦਰਜੀਤ ਸਿੰਘ ਮੁੰਡੇ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਿਹਤ ਖੇਤਰ ਨਾਲ ਜੁੜੇ ਅਧਿਕਾਰੀਆਂ, ਸਮਾਜ ਸੇਵੀਆਂ ਅਤੇ ਵੱਖ - ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਬਾਪੂ ਇੰਦਰਜੀਤ ਸਿੰਘ ਮੁੰਡੇ ਨੇ ਕਿਹਾ ਕਿ ਸਮਾਜ ਸੇਵਾ ਉਨ੍ਹਾਂ ਲਈ ਸਿਰਫ਼ ਇੱਕ ਜ਼ਿੰਮੇਵਾਰੀ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਕਰਨ ਦਾ ਇੱਕ ਸਾਧਨ ਹੈ। ਉਨ੍ਹਾਂ ਕਿਹਾ ਕਿ ਖੂਨਦਾਨ, ਸਿਹਤ ਜਾਂਚ ਅਤੇ ਅੱਖਾਂ ਦੀ ਸੰਭਾਲ ਵਰਗੀਆਂ ਸੇਵਾਵਾਂ ਦੀ ਲੋੜ ਹਰ ਵਰਗ ਦੇ ਲੋਕਾਂ ਨੂੰ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ-ਭਲਾਈ ਦੇ ਕਾਰ ਜ ਜਾਰੀ ਰੱਖੇ ਜਾਣਗੇ। ਉਨ੍ਹਾਂ ਮਿਲੇ ਇਸ ਸਨਮਾਨ ਨੂੰ ਆਪਣੇ ਨਾਲ ਜੁੜੇ ਸਮੂਹ ਸਹਿਯੋਗੀਆਂ, ਡਾਕਟਰਾਂ, ਸਿਹਤ ਕਰਮਚਾਰੀਆਂ, ਖੂਨਦਾਨੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਸਮਾਜ ਵਿੱਚ ਸਿਹਤ ਅਤੇ ਮਨੁੱਖਤਾ ਦੀ ਸੇਵਾ ਦਾ ਇਹ ਕਾਰਜ ਹੋਰ ਵੱਡੇ ਪੱਧਰ ’ਤੇ ਅੱਗੇ ਵਧਾਇਆ ਜਾ ਸਕਦਾ ਹੈ। ਇਸ ਮੌਕੇ ਬਾਪੂ ਇੰਦਰਜੀਤ ਸਿੰਘ ਮੁੰਡੇ ਵੱਲੋਂ ਸ਼੍ਰੀ ਕੁਮਾਰ ਰਾਹੁਲ, ਆਈ.ਏ.ਐੱਸ. ਪ੍ਰਮੁੱਖ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ, ਸਾਕਸ਼ੀ ਸਾਹਨੀ, ਆਈ.ਏ.ਐੱਸ. ਵਿਸ਼ੇਸ਼ ਸਕੱਤਰ, ਐੱਚ.ਐੱਫ.ਡਬਲਿਊ, ਡਾਕਟਰ ਸੁਖਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਮਲੇਰਕੋਟਲਾ, ਬਲੱਡ ਬੈਂਕ ਇਨਚਾਰਜ ਡਾਕਟਰ ਗੁਰਿੰਦਰਪਾਲ ਕੌਰ, ਉਧਮ ਸਿੰਘ ਪੰਜਗਰਾਈਆਂ ਵਿਸੇਸ ਤੌਰ ’ਤੇ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕਾਤਰੋਂ ਸਕੂਲ ਦੀਆਂ ਬੱਚੀਆਂ ਨੇ ਫੁੱਟਬਾਲ ਵਿਚ ਸੋਨ ਤਗਮਾ ਜਿੱਤ ਕੇ ਜ਼ਿਲ੍ਹੇ ’ਚ ਕੀਤਾ ਨਾਂਅ ਰੌਸ਼ਨ ਅਗਲੀ ਖ਼ਬਰ ਯੋਗਾ ਵਿਚ ਨਕਸ਼ ਪ੍ਰੋਚਾ ਨੇ ਜ਼ਿਲ੍ਹਾ ਪੱਧਰ ’ਤੇ ਜਿੱਤਿਆ ਸੋਨ ਤਗਮਾ
Ad Position 24