ਕਾਤਰੋਂ ਸਕੂਲ ਦੀਆਂ ਬੱਚੀਆਂ ਨੇ ਫੁੱਟਬਾਲ ਵਿਚ ਸੋਨ ਤਗਮਾ ਜਿੱਤ ਕੇ ਜ਼ਿਲ੍ਹੇ ’ਚ ਕੀਤਾ ਨਾਂਅ ਰੌਸ਼ਨ
ਸ਼ੇਰਪੁਰ, 21 ਅਗਸਤ (ਮੇਘ ਰਾਜ ਜੋਸ਼ੀ) - ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਦੀ ਅੰਡਰ-14 ਲੜਕੀਆਂ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਜਿੱਤਿਆ। ਸਕੂਲ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਟੀਮ ਦੇ ਕੋਚ ਗੁਰਵਿੰਦਰ ਸਿੰਘ ਵੜੈਚ, ਡੀ.
ਸ਼ੇਰਪੁਰ, 21 ਅਗਸਤ (ਮੇਘ ਰਾਜ ਜੋਸ਼ੀ) - ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਦੀ ਅੰਡਰ-14 ਲੜਕੀਆਂ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਜਿੱਤਿਆ। ਸਕੂਲ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਟੀਮ ਦੇ ਕੋਚ ਗੁਰਵਿੰਦਰ ਸਿੰਘ ਵੜੈਚ, ਡੀ.ਪੀ.ਈ. ਦੀ ਅਣਥੱਕ ਮਿਹਨਤ ਅਤੇ ਖਿਡਾਰਨਾਂ ਦੀ ਲਗਨ ਨੂੰ ਜਾਂਦਾ ਹੈ। ਕੋਚ ਗੁਰਵਿੰਦਰ ਸਿੰਘ ਵੜੈਚ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ 10 ਜ਼ੋਨਾਂ ਦੀਆਂ ਟੀਮਾਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲਿਆ, ਜਿਨ੍ਹਾਂ ਵਿੱਚੋਂ ਕਾਤਰੋਂ ਜ਼ੋਨ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਖਾਸ ਗੱਲ ਇਹ ਰਹੀ ਕਿ ਕਾਤਰੋਂ ਜ਼ੋਨ ਦੀ ਟੀਮ ਵਿੱਚ ਸ਼ਾਮਿਲ ਸਾਰੀਆਂ ਖਿਡਾਰਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਦੀਆਂ ਵਿਦਿਆਰਥਣਾਂ ਹਨ। ਇਸੇ ਦੌਰਾਨ ਸਕੂਲ ਦੀ ਅੰਡਰ-17 ਲੜਕੀਆਂ ਦੀ ਫੁੱਟਬਾਲ ਟੀਮ ਨੇ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਜੇਤੂ ਟੀਮ ਦੇ ਸਕੂਲ ਪਹੁੰਚਣ ’ਤੇ ਸਕੂਲ ਸਟਾਫ਼ ਵੱਲੋਂ ਖਿਡਾਰਨਾਂ ਅਤੇ ਕੋਚ ਗੁਰਵਿੰਦਰ ਸਿੰਘ ਵੜੈਚ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਬਲਜਿੰਦਰ ਸਿੰਘ, ਕੈਪਟਨ ਜਤਿੰਦਰ ਸਿੰਘ, ਲੈਕਚਰਾਰ ਅਮਨਦੀਪ ਸਿੰਘ ਪਾਠਕ, ਰਮਿੰਦਰਜੀਤ ਕੌਰ, ਜਸਵਿੰਦਰ ਕੌਰ, ਡਾ. ਹਰੀਸ ਬਾਲਾ, ਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਰਜਿੰਦਰ ਕੌਰ, ਅਮਨਦੀਪ ਕੌਰ, ਕੁਸਲਵੀਰ ਸਿੰਘ, ਅਮਰਦੀਪ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਆਸਟ, ਸ਼ਿਵਾਂਗੀ ਸ਼ਰਮਾ, ਈਨਾ ਗਰਗ, ਮੀਨਾ ਗੋਇਲ, ਗੁਰਪ੍ਰੀਤ ਕੌਰ, ਗੁਰਜਿੰਦਰ ਕੌਰ, ਅਮਨਦੀਪ, ਹਨੀ ਗਰਗ, ਜਸਵੀਰ ਕੌਰ, ਗੁਰਪ੍ਰੀਤ ਸਿੰਘ, ਬਲਦੀਪ ਸਿੰਘ, ਰਣਜੀਤ ਕੌਰ, ਭੀਮ ਸਿੰਘ, ਹਰਦੀਪ ਸਿੰਘ ਅਤੇ ਸੰਦੀਪ ਸਿੰਘ ਸਮੇਤ ਸਮੂਹ ਸਟਾਫ਼ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।