ਹਲਕਾ ਅਮਰਗੜ੍ਹ ਦੇ ਅੰਦਰ ਕਾਂਗਰਸ ਪਾਰਟੀ ਦੀ ਚੜ੍ਹਤ ਨੂੰ ਵੇਖ ਕੇ ਵਿਰੋਧੀਆਂ ਦੇ ਹੌਂਸਲੇ ਪਸਤ - ਅਮਨਦੀਪ ਕੌਰ ਖੰਗੂੜਾ
ਮਾਲੇਰਕੋਟਲਾ, 21 ਅਗਸਤ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ ਕਾਂਗਰਸ ਪਾਰਟੀ ਦੀ ਚੜ੍ਹਤ ਨੂੰ ਵੇਖ ਕੇ ਵਿਰੋਧੀਆਂ ਦੇ ਹੌਸਲੇ ਪਸਤ ਹੋ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਨੇ ਮਾਲੇਰਕੋਟਲਾ ਵਿਖੇ ਗੱਲਬਾਤ ਦੌਰਾਨ ਕੀਤਾ ।
ਮਾਲੇਰਕੋਟਲਾ, 21 ਅਗਸਤ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ ਕਾਂਗਰਸ ਪਾਰਟੀ ਦੀ ਚੜ੍ਹਤ ਨੂੰ ਵੇਖ ਕੇ ਵਿਰੋਧੀਆਂ ਦੇ ਹੌਸਲੇ ਪਸਤ ਹੋ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਨੇ ਮਾਲੇਰਕੋਟਲਾ ਵਿਖੇ ਗੱਲਬਾਤ ਦੌਰਾਨ ਕੀਤਾ । ਹਲਕੇ ਦੇ ਪਿੰਡਾਂ ਅੰਦਰ ਵਰਕਰਾਂ ਨਾਲ ਮੀਟਿੰਗਾਂ ਉਪਰੰਤ ਉਨ੍ਹਾਂ ਆਖਿਆ ਕਿ ਬੀਤੇ ਦਿਨੀਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਤੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ ਲੀਡਰਸ਼ਿਪ ਸਣੇ ਫੇਰੀ ਤੋਂ ਬਾਅਦ ਹਲਕੇ ਅੰਦਰ ਕਾਂਗਰਸੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ, ਖੰਗੂੜਾ ਪਰਿਵਾਰ ਵੱਲੋਂ ਹਲਕੇ ਦੇ ਕਾਂਗਰਸੀਆਂ ਨੂੰ ਇੱਕ ਮਾਲਾ ਦੇ ਵਿੱਚ ਪ੍ਰੋਣ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਤਾਂ ਕਿ ਅਗਲੀ ਸਰਕਾਰ ਦਾ ਮੁੱਢ ਬੰਨਿਆ ਜਾ ਸਕੇ । ਬੀਬੀ ਖੰਗੂੜਾ ਨੇ ਆਖਿਆ ਕਿ ਮੌਜੂਦਾ ਸਰਕਾਰ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ । ਕਿਸੇ ਵੀ ਖੇਤਰ ਦੇ ਅੰਦਰ ਸਰਕਾਰ ਤੋਂ ਕੋਈ ਵੀ ਵਰਗ ਖੁਸ਼ ਨਜ਼ਰ ਨਹੀਂ ਆ ਰਿਹਾ ਤੇ ਆਏ ਦਿਨ ਵੱਖ-ਵੱਖ ਜਥੇਬੰਦੀਆਂ ਦੇ ਵਰਕਰਾਂ ਉੱਤੇ ਲਾਠੀਚਾਰਜ ਹੋ ਰਹੇ ਹਨ । ਬੀਬੀ ਖੰਗੂੜਾ ਨੇ ਕਿਹਾ ਕਿ ਪੰਜਾਬ ਦੇ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ ਕਿਉਂਕਿ ਲੋਕਾਂ ਦਾ ਮੋਹ ‘ਆਪ’ ਸਰਕਾਰ ਤੋਂ ਬੁਰੀ ਤਰ੍ਹਾਂ ਭੰਗ ਹੋ ਚੁੱਕਿਆ ਹੈ । ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ਸਣੇ ਖੰਗੂੜਾ ਪਰਿਵਾਰ ਆਪਣੇ ਵਰਕਰਾਂ ਦੇ ਕੰਮ ਧੰਦਿਆਂ ਲਈ ਹਰ ਸਮੇਂ ਹਾਜ਼ਰ ਹੈ । ਇਸ ਮੌਕੇ ਕਾਂਗਰਸ ਦੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ ।