ਧਮਤਾਨ ਸਾਹਿਬ ਵਿਖੇ 28 ਤੋਂ 30 ਅਗਸਤ ਤੱਕ 48 ਘੰਟੇ ਨਿਰੰਤਰ ਨਾਮ ਸਿਮਰਨ ਤੇ ਵਿਸ਼ਾਲ ਗੁਰਮਤਿ ਸਮਾਗਮ
ਖਨੌਰੀ, 21 ਅਗਸਤ (ਬਲਵਿੰਦਰ ਸਿੰਘ ਥਿੰਦ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ, ਧਮਤਾਨ ਸਾਹਿਬ (ਜੀਂਦ) ਵਿਖੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਮੈਂਬਰ ਬਲਵਿੰਦਰ ਸਿੰਘ ਖਾਲਸਾ, ਮੈਂਬਰ ਬਲਦੇਵ ਸਿੰਘ ਦੇ ਉਪਰਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। 28 ਤੋਂ 30 ਅਗਸਤ 2026 ਤੱਕ ਹੋਣ ਵਾਲੇ ਇਨ੍ਹਾਂ ਵਿਸ਼ੇਸ਼ ਸਮਾਗਮਾਂ ਦੌਰਾਨ 48 ਘੰਟੇ ਨਿਰੰਤਰ ਨਾਮ ਸਿਮਰਨ ਅਭਿਆਸ ਕਰਵਾਇਆ ਜਾਵੇਗਾ।
ਸ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਸਮਾਗਮ ਦੀਆਂ ਵੱਡੀ ਪੱਧਰ ’ਤੇ ਚੱਲ ਰਹੀਆਂ ਹਨ ਤਿਆਰੀਆਂ
22-08-2026
ਖਨੌਰੀ, 21 ਅਗਸਤ (ਬਲਵਿੰਦਰ ਸਿੰਘ ਥਿੰਦ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ, ਧਮਤਾਨ ਸਾਹਿਬ (ਜੀਂਦ) ਵਿਖੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਮੈਂਬਰ ਬਲਵਿੰਦਰ ਸਿੰਘ ਖਾਲਸਾ, ਮੈਂਬਰ ਬਲਦੇਵ ਸਿੰਘ ਦੇ ਉਪਰਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। 28 ਤੋਂ 30 ਅਗਸਤ 2026 ਤੱਕ ਹੋਣ ਵਾਲੇ ਇਨ੍ਹਾਂ ਵਿਸ਼ੇਸ਼ ਸਮਾਗਮਾਂ ਦੌਰਾਨ 48 ਘੰਟੇ ਨਿਰੰਤਰ ਨਾਮ ਸਿਮਰਨ ਅਭਿਆਸ ਕਰਵਾਇਆ ਜਾਵੇਗਾ। ਇਸ ਉਪਰੰਤ 30 ਅਗਸਤ ਨੂੰ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿੱਚ ਪ੍ਰਸਿੱਧ ਰਾਗੀ ਜਥਿਆਂ ਅਤੇ ਗੁਰਮਤਿ ਪ੍ਰਚਾਰਕਾਂ ਵਲੋਂ ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਵਿੰਦਰ ਸਿੰਘ ਅਨੁਸਾਰ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰਬਾਣੀ, ਨਾਮ ਸਿਮਰਨ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜੋੜਨਾ ਹੈ। ਤਿੰਨ ਦਿਨ ਚੱਲਣ ਵਾਲੇ ਇਨ੍ਹਾਂ ਪਵਿੱਤਰ ਸਮਾਗਮਾਂ ਵਿੱਚ ਇਲਾਕੇ ਦੇ ਨਾਲ-ਨਾਲ ਦੂਰ-ਦੁਰਾਡੇ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। 28 ਅਗਸਤ ਨੂੰ ਸਵੇਰੇ 10 ਵਜੇ ਆਰੰਭ ਹੋਵੇਗਾ ਨਾਮ ਸਿਮਰਨ ਸਮਾਗਮਾਂ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ 28 ਅਗਸਤ 2026, ਸ਼ੁੱਕਰਵਾਰ ਨੂੰ ਸਵੇਰੇ 10 ਵਜੇ 48 ਘੰਟੇ ਨਿਰੰਤਰ ਨਾਮ ਸਿਮਰਨ ਅਭਿਆਸ ਦੀ ਸ਼ੁਰੂਆਤ ਹੋਵੇਗੀ। ਇਸ ਤੋਂ ਬਾਅਦ ਲਗਾਤਾਰ ਨਾਮ ਸਿਮਰਨ ਦਾ ਪ੍ਰਵਾਹ ਜਾਰੀ ਰਹੇਗਾ। ਸੰਗਤਾਂ ਇਸ ਪਵਿੱਤਰ ਅਭਿਆਸ ਵਿੱਚ ਸ਼ਾਮਲ ਹੋ ਕੇ ਗੁਰਬਾਣੀ ਦੇ ਰਸ ਨਾਲ ਜੁੜਨ ਅਤੇ ਆਤਮਿਕ ਸ਼ਾਂਤੀ ਪ੍ਰਾਪਤ ਕਰਨ ਦਾ ਲਾਹਾ ਲੈਣਗੀਆਂ। 30 ਅਗਸਤ, ਐਤਵਾਰ ਨੂੰ ਸਵੇਰੇ 10 ਵਜੇ 48 ਘੰਟੇ ਦੇ ਨਾਮ ਸਿਮਰਨ ਅਭਿਆਸ ਦੀ ਸਮਾਪਤੀ ਹੋਵੇਗੀ। ਇਸੇ ਦਿਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਪ੍ਰਸਿੱਧ ਰਾਗੀ ਜਥੇ ਕਰਨਗੇ ਗੁਰਬਾਣੀ ਕੀਰਤਨ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਪ੍ਰਸਿੱਧ ਰਾਗੀ ਜਥਿਆਂ ਅਤੇ ਗੁਰਮਤਿ ਪ੍ਰਚਾਰਕਾਂ ਵਲੋਂ ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ। ਇਸ ਮੌਕੇ ਭਾਈ ਜਗਤਾਰ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨਜਿੰਦਰ ਸਿੰਘ ਰਬਾਬੀ, ਭਾਈ ਇੰਦਰਪਾਲ ਸਿੰਘ, ਕਵੀਸ਼ਰ ਜਰਨੈਲ ਸਿੰਘ ਸੱਜਣ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੂ. ਧਮ ਤਾਨ ਸਾਹਿਬ, ਭਾਈ ਚਰਨਜੀਤ ਸਿੰਘ ਕਥਾਵਾਚਕ ਗੁ. ਧਮਤਾਨ ਸਾਹਿਬ, ਭਾਈ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਸਮੇਤ ਹੋਰ ਰਾਗੀ ਜਥਿਆਂ ਅਤੇ ਸਿੱਖ ਪ੍ਰਚਾਰਕਾਂ ਦੀ ਸ਼ਮੂਲੀਅਤ ਹੋਵੇਗੀ। ਮੈਨੇਜਰ ਹਰਵਿੰਦਰ ਸਿੰਘ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 28 ਤੋਂ 30 ਅਗਸਤ ਤੱਕ ਧਮਤਾਨ ਸਾਹਿਬ ਵਿਖੇ ਹੋਣ ਵਾਲੇ 48 ਘੰਟੇ ਨਿਰੰਤਰ ਨਾਮ ਸਿਮਰਨ ਅਤੇ 30 ਅਗਸਤ ਦੇ ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ। ਇਸ ਮੌਕੇ ਜੋਗਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਚਰਨਜੀਤ ਸਿੰਘ ਕਥਾਵਾਚਕ, ਹਜ਼ੂਰ ਸਿੰਘ ਖਜ਼ਾਨਚੀ ਅਤੇ ਸਮੂਹ ਸਟਾਫ ਮੌਜੂਦ ਸੀ।