ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਬਣੇ ਸੰਦੀਪ ਸਿੰਘ ਹਥਨ
ਕਰਮਜੀਤ ਸਿੰਘ ਮਾਨ ਕੁਠਾਲਾ ਦੀ ਥਾਂ ਸੰਦੀਪ ਸਿੰਘ ਨੂੰ ਸੌਂਪੀ ਜ਼ਿੰਮੇਵਾਰੀ
ਸੰਦੌੜ, 23 ਅਗਸਤ (ਜਸਵੀਰ ਸਿੰਘ ਜੱਸੀ) - ਆਮ ਆਦਮੀ ਪਾਰਟੀ ਵੱਲੋਂ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਜਾਰੀ ਕੀਤੀ ਸੂਚੀਆਂ ਵਿਚ ਕੀਤੇ ਫੇਰ ਬਦਲ ਦੌਰਾਨ ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਵਜੋਂ ਸੰਦੀਪ ਸਿੰਘ ਹਥਨ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕਰਮਜੀਤ ਸਿੰਘ ਮਾਨ ਕੁਠਾਲਾ ਦੀ ਥਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਸੰਦੌੜ, 23 ਅਗਸਤ (ਜਸਵੀਰ ਸਿੰਘ ਜੱਸੀ) - ਆਮ ਆਦਮੀ ਪਾਰਟੀ ਵੱਲੋਂ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਜਾਰੀ ਕੀਤੀ ਸੂਚੀਆਂ ਵਿਚ ਕੀਤੇ ਫੇਰ ਬਦਲ ਦੌਰਾਨ ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਵਜੋਂ ਸੰਦੀਪ ਸਿੰਘ ਹਥਨ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕਰਮਜੀਤ ਸਿੰਘ ਮਾਨ ਕੁਠਾਲਾ ਦੀ ਥਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸੰਦੀਪ ਸਿੰਘ ਹਥਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ‘ਆਪ’ ਦੇ ਕੌਮੀ ਆਗੂ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸੰਦੀਪ ਸਿੰਘ ਹਥਨ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਿਹੜਾ ਭਰੋਸਾ ਪ੍ਰਗਟਾਇਆ ਗਿਆ ਹੈ, ਉਸ ਲਈ ਉਹ ਪਾਰਟੀ ਲੀਡਰਸ਼ਿਪ ਦੇ ਧੰਨਵਾਦੀ ਹਨ। ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਨਾਲ ਸਬੰਧਤ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਚੇਅਰਮੈਨ ਸਾਕਿਬ ਅਲੀ ਰਾਜਾ, ਚੇਅਰਮੈਨ ਆਜ਼ਮ ਦਾਰਾ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਸਹਿਬਾਜ ਰਾਣਾ ਅਤੇ ਮਲੇਰਕੋਟਲਾ ਦੀ ਸਮੁੱਚੀ ਪਾਰਟੀ ਟੀਮ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਮਿਲੇ ਸਹਿਯੋਗ ਅਤੇ ਹੌਸਲੇ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਇਥੇ ਇਹ ਦੱਸਣਾ ਬਣਦਾ ਹੈ ਕਿ ਸੰਦੀਪ ਸਿੰਘ ਹਥਨ ਸਾਲ 2013 ਤੋਂ ਪਾਰਟੀ ਨਾਲ ਜੁੜ ਕੇ ਲਗਾਤਾਰ ਕੰਮ ਕਰ ਰਹੇ ਹਨ। ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੇ ਨਾਲ-ਨਾਲ ਉਹ ਆਪਣਾ ਇੱਕ ਛੋਟਾ ਢਾਬਾ ਵੀ ਚਲਾਉਂਦੇ ਹਨ। ਸਧਾਰਨ ਪਿਛੋਕੜ ਨਾਲ ਸਬੰਧਤ ਸੰਦੀਪ ਸਿੰਘ ਵੱਲੋਂ ਲੰਮੇ ਸਮੇਂ ਤੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦਾ ਕਾਰਨ ਬਣਿਆ ਹੈ। ਸੰਦੀਪ ਸਿੰਘ ਹਥਨ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਇਲਾਕੇ ਦੇ ਵਿਕਾਸ ਲਈ ਆਪਣੀ ਜ਼ਿੰਮੇਵਾਰੀ ਪੂਰੀ ਸਮਰਪਣ ਭਾਵਨਾ ਨਾਲ ਨਿਭਾਉਣਗੇ।