156 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
ਭਵਾਨੀਗੜ੍ਹ, 23 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਸ ਗਰਗ) - ਸਥਾਨਕ ਪੁਲਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਟੀਮ ਵੱਲੋਂ ਸ਼ਹਿਰ ਦੀ ਚਹਿਲਾਂ ਪੱਤੀ ਵਿਖੇ ਇਕ ਘਰ ’ਚ ਛਾਪੇਮਾਰੀ ਕਰਕੇ ਚੰਡੀਗੜ੍ਹ ਮਾਰਕਾ 156 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ। ਇਸ ਮਾਮਲੇ ’ਚ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਐਕਸਾਈਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਭਵਾਨੀਗੜ੍ਹ, 23 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਸ ਗਰਗ) - ਸਥਾਨਕ ਪੁਲਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਟੀਮ ਵੱਲੋਂ ਸ਼ਹਿਰ ਦੀ ਚਹਿਲਾਂ ਪੱਤੀ ਵਿਖੇ ਇਕ ਘਰ ’ਚ ਛਾਪੇਮਾਰੀ ਕਰਕੇ ਚੰਡੀਗੜ੍ਹ ਮਾਰਕਾ 156 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ। ਇਸ ਮਾਮਲੇ ’ਚ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਐਕਸਾਈਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਐਕਸਾਈਜ਼ ਵਿਭਾਗ ਦੀ ਇੰਸਪੈਕਟਰ ਨੀਲਮ ਚੋਪੜਾ ਨੇ ਦੱਸਿਆ ਕਿ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਪ੍ਰਗਟ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਹਰਵਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ, ਵਾਸੀਆਨ ਚਹਿਲਾਂ ਪੱਤੀ ਭਵਾਨੀਗੜ੍ਹ, ਬਿਨਾਂ ਪਰਮਿਟ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਸ਼ਰਾਬ ਵੇਚਣ ਦੀ ਤਾਕ ’ਚ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਐਕਸਾਈਜ਼ ਵਿਭਾਗ ਦੀ ਟੀਮ ਨੇ ਚਹਿਲਾਂ ਪੱਤੀ ਸਥਿਤ ਇਕ ਘਰ ’ਚ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਪਸ਼ੂਆਂ ਦੇ ਰੱਖ-ਰਖਾਅ ਲਈ ਬਣਾਏ ਇਕ ਕਮਰੇ ’ਚੋਂ ਚੰਡੀਗੜ੍ਹ ਮਾਰਕਾ 156 ਬੋਤਲਾਂ ਠੇਕਾ ਦੇਸੀ ਸ਼ਰਾਬ ਬਰਾਮਦ ਹੋਈ। ਹਾਲਾਂਕਿ ਛਾਪੇਮਾਰੀ ਦੀ ਭਿਣਕ ਪੈਂਦਿਆਂ ਹੀ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਦੋਵੇਂ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਇਸ ਉਪਰੰਤ ਐਕਸਾਈਜ਼ ਵਿਭਾਗ ਵੱਲੋਂ ਸਥਾਨਕ ਪੁਲਸ ਨੂੰ ਸੂਚਿਤ ਕੀਤਾ ਗਿਆ। ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਬਰਾਮਦ ਕੀਤੀ ਸ਼ਰਾਬ ਨੂੰ ਕਬਜ਼ੇ ’ਚ ਲੈ ਲਿਆ। ਪੁਲਸ ਨੇ ਪ੍ਰਗਟ ਸਿੰਘ ਅਤੇ ਹਰਵਿੰਦਰ ਸਿੰਘ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਫਰਾਰ ਹੋਏ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ।