24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਤੀਆਂ ਦੇ ਵੱਖ-ਵੱਖ ਦ੍ਰਿਸ਼। ਤੀਆਂ ਦਾ ਤਿਉਹਾਰ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 23 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਚੌਂਕ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਸ਼੍ਰੀਮਤੀ ਅਮਨਦੀਪ ਕੌਰ ਅਤੇ ਡਾ.

Ad Position 21
No active advertisement
ਤੀਆਂ ਦੇ ਵੱਖ-ਵੱਖ ਦ੍ਰਿਸ਼। 24-08-2026
ਸੁਨਾਮ ਊਧਮ ਸਿੰਘ ਵਾਲਾ, 23 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਚੌਂਕ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਸ਼੍ਰੀਮਤੀ ਅਮਨਦੀਪ ਕੌਰ ਅਤੇ ਡਾ. ਹਰਦੀਪ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਪੰਜਾਬੀ ਵਿਰਸੇ ਦੀ ਝਲਕ ਨੇ ਸਮੂਹ ਹਾਜ਼ਰੀਨ ਨੂੰ ਪ੍ਰਭਾਵਿਤ ਕੀਤਾ ਅਤੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ। ਸੰਸਥਾ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ, ਵਿਰਸੇ ਅਤੇ ਲੋਕ-ਪਰੰਪਰਾਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ ਦੀ ਸੰਭਾਲ ਅਤੇ ਪ੍ਰਚਾਰ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਤੀਆਂ ਦੇ ਤਿਉਹਾਰ ਨਾਲ ਸਬੰਧਿਤ ਗਤੀਵਿਧੀਆਂ ਚੋਂ ਪ੍ਰੋ. ਅਮਨਪ੍ਰੀਤ ਕੌਰ, ਸੁਮਨਦੀਪ ਕੌਰ 12ਵੀ ਜਮਾਤ ਅਤੇ ਕਿਰਨਦੀਪ ਕੌਰ ਬੀ.ਕਾਮ ਨੂੰ ਮਿਸ ਤੀਜ ਚੁਣਿਆ ਗਿਆ l ਜਿਹੜੇ ਵਿਦਿਆਰਥੀਆਂ ਨੇ ਵੱਖੋ-ਵੱਖ ਗਤੀਵਧੀਆਂ ਵਿੱਚ ਭਾਗ ਲਿਆ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਦਰਜਾ-4 ਮੁਲਾਜ਼ਮਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਫ਼ਲਤਾ ਲਈ ਪ੍ਰਿੰਸੀਪਲ ਡਾ. ਕੁਲਵੰਤ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਸੰਸਥਾ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਵਤਾਰ ਸਿੰਘ ਈਲਵਾਲ ਨੂੰ ਮੁੜ ਮਿਲੀ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਅਗਲੀ ਖ਼ਬਰ ਐੱਸ.ਡੀ.ਐੱਮ. ਵਲੋਂ ਕੌਮੀ ਤੇ ਸੂਬਾ ਪੱਧਰੀ ਖਿਡਾਰੀ ਸਨਮਾਨਿਤ
Ad Position 24