ਗੁਰਦੁਆਰਾ ਜਨਮ ਅਸਥਾਨ ਸਾਹਿਬ ਵਿਖੇ ਨਤਮਸਤਕ ਹੋਏ ਨਵ-ਨਿਯੁਕਤ ਵਾਈਸ ਚਾਂਸਲਰ ਰਜਿੰਦਰ ਬਾਂਸਲ
ਚੀਮਾ ਮੰਡੀ, 24 ਅਗਸਤ (ਜਗਰਾਜ ਮਾਨ) - ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਨਵ-ਨਿਯੁਕਤ ਵਾਈਸ ਚਾਂਸਲਰ ਰਜਿੰਦਰ ਬਾਂਸਲ ਨੇ ਆਪਣੀ ਨਿਯੁਕਤੀ ਉਪਰੰਤ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਚੀਮਾ ਮੰਡੀ, 24 ਅਗਸਤ (ਜਗਰਾਜ ਮਾਨ) - ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਨਵ-ਨਿਯੁਕਤ ਵਾਈਸ ਚਾਂਸਲਰ ਰਜਿੰਦਰ ਬਾਂਸਲ ਨੇ ਆਪਣੀ ਨਿਯੁਕਤੀ ਉਪਰੰਤ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਰਜਿੰਦਰ ਬਾਂਸਲ ਨੇ ਕਿਹਾ ਕਿ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਣਾ ਮਿਲੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਤਰੱਕੀ, ਵਿਦਿਆਰਥੀਆਂ ਦੀ ਬਿਹਤਰੀ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਹੋਰ ਗੁਣਵੱਤਾ ਲਿਆਉਣ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਵਿੰਦਰ ਬਾਂਸਲ, ਦਰਸ਼ਨ ਸਿੰਘ ਬਾਬੇ ਕਾ, ਮਿੱਠਾ ਸਿੰਘ ਮਾਨ, ਰਜਿੰਦਰ ਕੁਮਾਰ ਲੀਲੂ, ਨਰਿੰਦਰ ਸਿੰਘ ਚਹਿਲ, ਗੁਰਦੀਪ ਸਿੰਘ ਔਲਖ, ਕਾਕਾ ਸਿੰਘ ਧਾਲੀਵਾਲ, ਸੁਰਿੰਦਰ ਸਿੰਘ ਭਰੂਰ ਆਦਿ ਹਾਜ਼ਰ ਸਨ ।